7 ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਵਿਖੇ ਰੋਜਗਾਰ ਪਲੇਸਮੈਂਟ ਕੈਂਪ 

Spread the love
ਅੰਮ੍ਰਿਤਸਰ, 04 ਅਪ੍ਰੈਲ ( ਮਨਜੀਤ ਸਿੰਘ ਸ਼ੇਰਗਿੱਲ )   ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਵਿਭਾਗ ਵੱਲੋਂ ਮਿਤੀ 07-04-2026 ਦਿਨ ਮੰਗਲਵਾਰ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਅੰਮ੍ਰਿਤਸਰ ਵਿਖੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਡੀ.ਬੀ.ਈ.ਈ. ਅੰਮ੍ਰਿਤਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵਿਜੇ ਰਾਏ ਜਿੰਦਲ, ਐੱਸ.ਬੀ.ਆਈ ਕਾਰਡ, ਫੋਨ ਪੇਅ, ਸਾਡਾ ਪਿੰਡ, ਵੈਬਰਜ, ਮੈਕਸੀਕਸ ਕੋਚਰਟੈਕ, ਏ.ਓ.ਐਸ.ਸੀ ਟੈਕਨੋਲੋਜੀ, ਅੱਡਾ 247, ਰਾਮਾ ਸਟੀਲ ਫੋਰਜ, ਐੱਚ.ਡੀ.ਬੀ ਬੈਂਕ, ਪੁਖਰਾਜ ਹੈਲਥ ਕੇਅਰ, ਰਿਕੋਹ ਕੰਪਨੀ, ਆਰ.ਬੀ.ਐੱਲ ਬੈਂਕ, ਰੈਡੀਸਨ ਬਲੂ ਹੋਟਲ ਅਤੇ ਅਜਾਇਲ ਫਿਊਚਰ ਵੱਲੋਂ ਰਿਕਵਰੀ ਏਜੰਟ, ਬ੍ਰਾਂਚ ਰਿਲੈਸ਼ਨਸ਼ਿਪ, ਕੰਪਿਊਟਰ ਟਰੇਨਰ, ਫਰੰਟ ਆਫਿਸ ਅਤੇ ਸਰਵਿਸ, ਸੈਲਜ ਅਫ਼ਸਰ, ਵੈਲਨਸ ਐਡਵਾਈਜ਼ਰ, ਟੀਮ ਲੀਡਰ ਅਤੇ ਟੀਮ ਮੈਨੇਜਰ, ਫਿੱਟਰ, ਮਸ਼ੀਨਿਸਟ, ਮੋਟਰ ਮੈਕੇਨਿਕ, ਸੈਲਜ ਅਫਸਰ, ਕਲਸਟਰ ਲਰਨਿੰਗ ਅਤੇ ਮੈਨੇਜਰ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ 10ਵੀਂ, 12ਵੀਂ, ਆਈ.ਟੀ.ਆਈ, ਗ੍ਰੈਜੁਏਟ, ਐੱਮ.ਸੀ.ਏ, ਬੀ.ਸੀ.ਏ, ਬੀ.ਐੱਸ ਸੀ(ਆਈ.ਟੀ), ਅੱੈਮ.ਐੱਸ ਸੀ(ਆਈ.ਟੀ) ਅਤੇ ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇਂ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 07-04-2026 ਨੂੰ ਮੰਗਲਵਾਰ ਸਵੇਰੇ 10:00 ਵਜੇ ਚੀਫ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਪਹੁੰਚ ਸਕਦੇ ਹਨ।
ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਮੁਕੇਸ਼ ਸਰੰਗਲ ਅਤੇ ਡਿਪਟੀ ਸੀ.ਈ.ਓ ਸ਼੍ਰੀ ਤੀਰਥ ਪਾਲ ਸਿੰਘ ਨੇ ਦੱਸਿਆ ਕਿ ਸਵੈ ਰੋਜ਼ਗਾਰ ਕੈਂਪ ਵਿੱਚ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ, ਜ਼ਿਲ੍ਹਾ ਮੈਨੇਜਰ ਬੈਂਕਫਿੰਕੋ ਅੰਮ੍ਰਿਤਸਰ ਅਤੇ ਜ਼ਿਲ੍ਹਾ ਮੈਨੇਜਰ ਅੱੈਸ.ਸੀ ਕਾਰਪੋਰੇਸ਼ਨ ਅੰਮ੍ਰਿਤਸਰ ਸਵੈ ਰੋਜ਼ਗਾਰ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਸਾਂਝਾ ਕਰਨ ਲਈ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਅੰਮ੍ਰਿਤਸਰ ਦੇ ਹੈਲਪਲਾਈਨ ਨੰਬਰ 9915789068 `ਤੇ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *