9 ਜੁਲਾਈ ਦੇ ਭਾਰਤ ਬੰਦ ਸਬੰਧੀ ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ

Spread the love

ਸ੍ਰੀ ਮੁਕਤਸਰ ਸਾਹਿਬ, 07 ਜੁਲਾਈ ()- ਆਲ ਇੰਡੀਆ ਸਟੇਟ ਇੰਪਲਾਈਜ ਫੈਡਰੇਸ਼ਨ ਅਤੇ ਹੋਰ ਬਹੁਤ ਸਾਰੀਆਂ ਹਮਖਿਆਲੀ ਫੈਡਰੇਸ਼ਨਾ ਦੇ ਸੱਦੇ 9 ਜੁਲਾਈ ਦੇ ਭਾਰਤ ਬੰਦ ਦੀ ਤਿਆਰੀ ਸਬੰਧੀ ਸੀਟੂ ਅਤੇ ਇਸ ਦੀਆਂ ਭਰਾਤਰੀ ਜਥੇਬੰਦੀਆਂ ਵੱਲੋਂ ਵਿਸ਼ੇਸ਼ ਮੀਟਿੰਗ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨਿੰਦਾ ਕੀਤੀ ਗਈ ਤੇ ਵੱਧ ਰਹੀ ਮਹਿੰਗਾਈ ’ਤੇ ਚਿੰਤਾ ਪ੍ਰਗਟ ਕੀਤੀ ਤੇ ਆਗੂਆਂ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਗਰੀਬ ਵਿਅਕਤੀ ਲਈ ਦੋ ਵਕਤ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ ਹੈ। ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦਾ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਟਰੇਡ ਯੂਨੀਅਨਾਂ ਦੀਆਂ ਹੱਕੀ ਮੰਗਾਂ ਲਈ 9 ਜੁਲਾਈ ਨੂੰ ਭਾਰਤ ਬੰਦ ਕੀਤਾ ਜਾਵੇਗਾ। ਮੀਟਿੰਗ ਵਿੱਚ ਸੀਟੂ ਵੱਲੋਂ ਕਾਮਰੇਡ ਤਰਸੇਮ ਲਾਲ, ਕਾਮਰੇਡ ਰਾਜ ਕੁਮਾਰ, ਹਰਵਿੰਦਰ ਪਾਲ ਸਿੰਘ, ਸੁਖਦੇਵ ਰਾਮ, ਪੰਜਾਬ ਰੋਡਵੇਜ਼ ਪੱਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋਂ ਸੁਬਾਈ ਆਗੂ ਗੁਰਪ੍ਰੀਤ ਸਿੰਘ, ਬਿਜਲੀ ਬੋਰਡ ਵੱਲੋਂ ਮੇਜ਼ਰ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਵੱਲੋਂ ਪ੍ਰੇਮ ਕੁਮਾਰ ਅਤੇ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਵੱਲੋਂ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਜੰਬਰ ਮੀਟਿੰਗ ਵਿੱਚ ਹਾਜ਼ਰ ਸਨ। ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 10 ਵਜੇ ਇਕੱਠੇ ਹੋਣ ਦਾ ਫੈਸਲਾ ਕੀਤਾ ਗਿਆ।

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *