ਅਗਲੀ ਅਕਾਲੀ ਦਲ ਦੀ ਸਰਕਾਰ ਕੰਢੀ ਇਲਾਕੇ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਲਾਗੂ ਕਰੇਗੀ : ਸੁਖਬੀਰ ਸਿੰਘ ਬਾਦਲ

Spread the love
ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਮਾੜਾ ਹਾਲ ਤੇ ਮੰਤਰੀ ਗੈਂਗਸਟਰਾਂ ਨਾਲ ਰਲ ਕੇ ਲੋਕਾਂ ਨੂੰ ਧਮਕਾਉਣ ਤੇ ਫਿਰੌਤੀਆਂ ਵਸੂਲਣ ਦੇ ਕੰਮ ਵਿਚ ਲੱਗੇ
ਹੁਸ਼ਿਆਰਪੁਰ / ਚੱਬੇਵਾਲ 3 ਅਪ੍ਰੈਲ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਢੀ ਇਲਾਕੇ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਲਾਗੂ ਕਰੇਗੀ ਅਤੇ ਨਾਲ ਹੀ ਕੰਢੀ ਏਰੀਆ ਡਿਵੈਲਪਮੈਂਟ ਮੰਤਰਾਲਾ ਸਥਾਪਿਤ ਕਰੇਗੀ। ਇਥੇ ਇਕ ਸੀਨੀਅਰ ਆਗੂ ਹਰਮਿੰਦਰ ਸਿੰਘ ਸੰਧੂ ਦੇ ਨਾਲ ਰਲ ਕੇ ਵਿਸ਼ਾਲ ਰੈਲੀ ਜਿਸ ਵਿਚ ਭਾਰੀ ਬਰਸਾਤ ਦੇ ਬਾਵਜੂਦ ਲੋਕ ਕੁਰਸੀਆਂ ਮੂਧੀਆਂ ਕਰ ਕੇ ਡਟੇ ਰਹੇ, ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਕੰਢੀ ਪੱਟੀ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਲਾਗੂ ਕਰਨ ਵਾਸਤੇ ਵਚਨਬੱਧ ਹੈ ਜਿਸ ਵਿਚ ਬਿਜਲੀ ਤੇ ਟੈਕਸ ਸਬਸਿਡੀਆਂ ਵੀ ਹੋਣਗੀਆਂ ਤੇ ਅਸੀਂ ਪਠਾਨਕੋਟ ਤੋਂ ਚੰਡੀਗੜ੍ਹ ਤੇ ਅੰਮ੍ਰਿਤਸਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਹਾਈਵੇ ਵੀ ਬਣਾਵਾਂਗੇ ਤਾਂ ਜੋ ਖੇਤਰ ਵਿਚ ਸੜਕੀ ਆਵਾਜਾਈ ਸੁਖਾਲੀ ਹੋਵੇ।
 ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਢੀ ਏਰੀਆ ਡਿਵੈਲਪਮੈਂਟ ਮੰਤਰਾਲਾ ਵੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਮੰਤਰਾਲਾ ਕੰਢੀ ਇਲਾਕੇ ਦੇ ਵਿਕਾਸ ’ਤੇ ਧਿਆਨ ਕੇਂਦਰਤ ਕਰੇਗਾ ਅਤੇ ਸਰਕਾਰੀ ਟਿਊਬਵੈਲ ਲਗਾ ਕੇ ਤੁਪਕਾ ਸਿੰਜਾਈ ਪ੍ਰਣਾਲੀ ਤੇ ਜ਼ਮੀਨਦੋਜ਼ ਪਾਈਪਾਂ ਪਾ ਕੇ ਕਿਸਾਨਾਂ ਨੂੰ ਸਹੂਲਤ ਦਿੱਤੀ ਜਾਵੇਗੀ।
ਅਕਾਲੀ ਦਲ ਦੇ ਆਗੂ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਕਿਵੇਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਅਤੇ ਮੰਤਰੀ ਗੈਂਗਸਟਰਾਂ ਨਾਲ ਰਲ ਕੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਵਸੂਲ ਰਹੇ ਹਨ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਤੱਕ ਪਹੁੰਚ ਖਤਮ ਕਰ ਦਿੱਤੀ ਹੈ ਤੇ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਏਜੰਡਾ ਲਾਗੂ ਕਰਨ ਵਿਚ ਰੁੱਝੇ ਹੋਏ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਤਾਂ ਹੁਣ ਬਿਨਾਂ ਲਾਕ ਡਾਊਨ ਲਾਗੂ ਕੀਤਿਆਂ ਤੇ ਆਪਣੇ ਪਿੰਡ ਤੇ ਨੇੜਲੇ ਇਲਾਕਿਆਂ ਦੇ ਹਥਿਆਰ ਜ਼ਬਤ ਕੀਤੇ ਬਗੈਰ ਆਪਣੇ ਹੀ ਪਿੰਡ ਜਾਣ ਦੀ ਹਿੰਮਤ ਨਹੀਂ ਹੁੰਦੀ। ਉਹਨਾਂ ਨੇ ਮੁੱਖ ਮੰਤਰੀ ਦੀ ਇਸ ਗੱਲ ਲਈ ਵੀ ਨਿਖੇਧੀ ਕੀਤੀ ਕਿ ਪੰਜਾਬ ਦੇ ਆੜ੍ਹਤੀਆਂ ਨੂੰ ਹੁਣ ਗੁਆਂਢੀ ਰਾਜ ਦੇ ਮੁੱਖ ਮੰਤਰੀ ਨੂੰ ਜਾ ਕੇ ਮੰਗ ਪੱਤਰ ਦੇਣੇ ਪੈ ਰਹੇ ਹਨ।
 ਬਾਦਲ ਨੇ ਆਪ ਸਰਕਾਰ ਵੱਲੋਂ ਫੈਲਾਏ ਵਿਆਪਕ ਭ੍ਰਿਸ਼ਟਾਚਾਰ ਦੀ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਆਪ ਸਰਕਾਰੀ ਖਰਚੇ ’ਤੇ ਸਿਆਸੀ ਰੈਲੀਆਂ ਕਰ ਰਹੀ ਹੈ ਅਤੇ ਟੈਂਟਾਂ, ਕੁਰਸੀਆਂ ਤੇ ਕੈਟਰਿੰਗ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਰੈਲੀਆਂ ’ਤੇ ਹੁੰਦੇ ਕਰੋੜਾਂ ਰੁਪਏ ਦੇ ਖਰਚ ਵਿਚੋਂ ਅੱਧਾ ਹਿੱਸਾ ਕਮਿਸ਼ਨ ਦੇ ਰੂਪ ਵਿਚ ਪਾਰਟੀ ਦੀ ਦਿੱਲੀ ਲੀਡਰਸ਼ਿਪ ਨੂੰ ਦਿੱਤਾ ਜਾ ਰਿਹਾ ਹੈ। ਉਹਨਾਂ ਨੇ ਆਪ ਵੱਲੋਂ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਝੂਠੇ ਦਾਅਵੇ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਗਵੰਤ ਮਾਨ ਦਾਅਵਾ ਕਰ ਰਹੇ ਹਨ ਕਿ ਆਪ ਸਰਕਾਰ ਨੇ ਹੀ ਪੰਜਾਬ ਵਿਚ ਹਰ ਚਾਰ ਪਿੰਡਾਂ ਪਿੱਛੇ ਮੰਡੀਆਂ ਸਥਾਪਿਤ ਕੀਤੀਆਂ ਹਨ ਜਦੋਂ ਕਿ ਅਰਵਿੰਦ ਕੇਜਰੀਵਾਲ ਆਖ ਰਹੇ ਹਨ ਕਿ ਆਪ ਸਰਕਾਰ ਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣਾ ਸ਼ੁਰੂ ਕਰ ਦਿੱਤਾ ਹੈ।
 ਬਾਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਆਪ ਸਰਕਾਰ ਦੇ ਕਾਰਜਕਾਲ ਵਿਚ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਬਾਰੇ ਝੂਠੇ ਦਾਅਵੇ ਕਿਉਂ ਕਰ ਰਹੇ ਹਨ ਜਦੋਂ ਕਿ ਆਰ ਟੀ ਆਈ ਦੀ ਜਾਣਕਾਰੀ ਮੁਤਾਬਕ ਨਿਵੇਸ਼ ਸਿਰਫ 2600 ਕਰੋੜ ਰੁਪਏ ਦਾ ਹੋਇਆ ਹੈ।
 ਬਾਦਲ ਨੇ ਕਿਹਾ ਕਿ ਅਕਾਲੀ ਦਲ ਲਗਾਤਾਰ ਇਹ ਕਹਿੰਦਾ ਆ ਰਿਹਾ ਹੈ ਕਿ ਪੰਜਾਬ ਵਿਚ ਫਿਰੌਤੀਆਂ ਤੇ ਗੈਂਗਸਟਰ ਰਾਜ ਕਾਰਨ ਨਿਵੇਸ਼ਕ ਨਿਵੇਸ਼ ਕਰਨ ਤੋਂ ਡਰ ਰਹੇ ਹਨ। ਉਹਨਾਂ ਕਿਹਾ ਕਿ ਅਸੀਂ 2027 ਵਿਚ ਅਕਾਲੀ ਸਰਕਾਰ ਬਣਨ ’ਤੇ ਕਾਨੂੰਨ ਦਾ ਰਾਜ ਸਥਾਪਿਤ ਕਰਨ ਵਾਸਤੇ ਅਤੇ ਉਦਯੋਗਾਂ ਨੂੰ ਰਿਆਇਤਾਂ ਦੇ ਕੇ ਨਿਵੇਸ਼ ਆਕਰਸ਼ਤ ਕਰਨ ਵਾਸਤੇ ਵਚਨਬੱਧ ਹਾਂ ਅਤੇ ਅਸੀਂ ਯਕੀਨੀ ਬਣਾਵਾਂਗੇ ਕਿ ਉਦਯੋਗਾਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਮਿਲਣ।
ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਬਾਦਲ ਨੇ ਐਲਾਨ ਕੀਤਾ ਕਿ ਇਕ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਜਿਸਦੇ ਸੈਂਟਰ ਹਰ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ ਮੈਡੀਕਲ ਤੇ ਵੈਟਨਰੀ ਕਾਲਜ ਸਥਾਪਿਤ ਕੀਤੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜ਼ਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ, ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਅਤੇ ਡੇਅਰੀ ਤੇ ਪਸ਼ੂ ਪਾਲਣ ਦਾ ਧੰਦਾ ਕਰਨ ਵਾਲਿਆਂ ਨੂੰ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ ਜਿਹਨਾਂ ਦੱਸਿਆ ਕਿ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਜਿਹਨਾਂ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਸੌਂਪੀ ਗਈ ਸੀ, ਨੇ ਦੱਸਿਆ ਸੀ ਕਿ ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਅਰਵਿੰਦ ਕੇਜਰੀਵਾਲ ਦਾ ਹੱਥ ਹੈ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਤੇ ਹੀਰਾ ਸਿੰਘ ਗਾਬੜੀਆ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਸੋਹਣ ਸਿੰਘ ਠੰਢਲ, ਵਰਿੰਦਰ ਸਿੰਘ ਬਾਜਵਾ, ਲਾਲੀ ਬਾਜਵਾ, ਲਖਵਿੰਦਰ ਲੱਖੀ ਉੜਮੁੜ ਟਾਂਡਾ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਅਰਵਿੰਦਰ ਸਿੰਘ ਰਸੂਲਪੁਰ, ਅਮਰੀਕ ਸਿੰਘ ਬੱਲੋਵਾਲ ਤੇ ਕੇ ਐਸ ਮੱਖਣ ਵੀ ਹਾਜ਼ਰ ਸਨ !
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *