ਅਨੁਸੂਚਿਤ ਜਾਤੀਆਂ ’ਤੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਜਿਲਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਦਾ ਆਯੋਜਨ

Spread the love

ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਅਨੁਸੂਚਿਤ ਜਾਤੀਆਂ/ਕਬੀਲਿਆਂ ’ਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਡਾ. ਵਰੁਣ ਕੁਮਾਰ ਪੀ.ਸੀ.ਐੱਸ., ਉਪ-ਮੰਡਲ ਮੈਜਿਸਟਰੇਟ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪੱਧਰ ਤੇ ਗਠਨ ਕਮੇਟੀ ਦੇ ਸਰਕਾਰੀ/ਗੈਰ-ਸਰਕਾਰੀ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਜ਼ਿਲ੍ਹੇ ਅੰਦਰ ਦਰਜ ਐਸ.ਸੀ/ਐਸ.ਟੀ. ਦੇ 8 ਮੁਕੱਦਮੇ ਜਿਨ੍ਹਾਂ ਵਿੱਚੋਂ 5 ਜ਼ੇਰੇ ਤਫਤੀਸ਼ ਅਤੇ 03 ਮੁਕੱਦਮੇ ਜ਼ੇਰ ਸ਼ਮਾਇਤ ਦਾ ਏਜੰਡਾ ਪੁਲਿਸ ਵੱਲੋਂ ਪੇਸ਼ ਕੀਤਾ ਗਿਆ। ਸਮੀਖਿਆ ਦੌਰਾਨ ਐਸ.ਡੀ.ਐਮ ਡਾ. ਵਰੁਣ ਕੁਮਾਰ ਨੇ ਆਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਅਨੁਸੂਚਿਤ ਜਾਤੀ ਪਰਿਵਾਰ ਨਾਲ ਧੱਕਾ ਨਹੀਂ ਹੋਣਾ ਚਾਹੀਦਾ। ਸਮੂਹ ਕੇਸਾਂ ਦੀ ਮੁਕੰਮਲ ਪੈਰਵਾਈਂ ਕਰਨ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਇਆ ਕਰੇ। ਇਸ ਮੌਕੇ ਗੁਰਮੀਤ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਫਰੀਦਕੋਟ, ਸਮਸ਼ੇਰ ਸਿੰਘ ਡੀ.ਐੱਸ.ਪੀ., ਨੁਮਾਇੰਦਾ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ, ਐਸ.ਐਸ.ਗਿੱਲ, ਉਪ ਜ਼ਿਲ੍ਹਾ ਅਟਾਰਨੀ ਅਫ਼ਸਰ ਤੋਂ ਇਲਾਵਾ ਕਮੇਟੀ ਮੈਂਬਰ ਬੇਅੰਤ ਸਿੰਘ ਸਿੱਧੂ, ਕੰਵਲਜੀਤ ਸਿੰਘ ਐਮ.ਸੀ., ਐਮ.ਪੀ., ਫਰੀਦਕੋਟ ਨੁਮਾਇੰਦਾ ਤਾਜਦੀਪ ਸਿੰਘ, ਜਸਵਿੰਦਰ ਸਿੰਘ ਢੀਮਾਂਵਾਲੀ, ਪ੍ਰਵੀਨ ਕਾਲਾ, ਸਮਾਜਸੇਵੀ ਮੀਟਿੰਗ ਵਿੱਚ ਹਾਜ਼ਰ ਸਨ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *