ਜੈਤੋ, 8 ਅਗਸਤ (ਮਨਜੀਤ ਸਿੰਘ ਢੱਲਾ): ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ, ਉੱਘੇ ਵਪਾਰੀ ਅਤੇ ਪੰਜਾਬ ਅਗਰਵਾਲ ਵੈਲਫੇਅਰ ਸਭਾ ਬੋਰਡ ਦੇ ਚੇਅਰਮੈਨ ਸ੍ਰੀ ਨਰੇਸ਼ ਜਿੰਦਲ ਨੇ ਪੱਤਰਕਾਰ ਮਨਜੀਤ ਸਿੰਘ ਢੱਲਾ ਗਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇ ਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਅਤੇ ਪਿਆਰ ਲਗਾਤਾਰ ਵਧ ਰਿਹਾ ਹੈ।ਨਰੇਸ਼ ਜਿੰਦਲ ਨੇ ਕਿਹਾ ਕਿ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਹੇਠ ਜੈਤੋ ਵਿਧਾਨ ਸਭਾ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਰਹਿੰਦੇ ਕੰਮ ਵੀ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁਫ਼ਤ ਬਿਜਲੀ ਅਤੇ ਰਾਸ਼ਨ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਗਈ ਹੈ ਅਤੇ ਲੋੜਵੰਦ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਵਿਕਾਸ ਕਾਰਜਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਭੀਮ ਸੈਨ ਜਿੰਦਲ ਜੀ, ਆਪ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਸ਼ੀਸ਼ ਜਿੰਦਲ ਜੈਤੋ ,ਅੰਕੁਸ਼ ਬਾਂਸਲ ਜੀ, ਸੁਖਰੀਤ ਰੋਮਾਣਾ ਅਤੇ ਜਤਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ।






