ਆਪ’ ਸਰਕਾਰ ਨੇ ਪਹਿਲੀ ਵਾਰ ਜਨਰਲ ਵਰਗ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮੇਰੀ ਰਸੋਈ ਵਰਗੀਆਂ ਸਹੂਲਤਾਂ ਦਿੱਤੀਆਂ : ਸੰਦੀਪ ਬੈਦਵਾਨ 

Spread the love
ਘਨੌਰ 5 ਅਪ੍ਰੈਲ (ਅਭਿਸ਼ੇਕ ਸੂਦ) ਪਿੰਡ ਮਰਦਾਪੁਰ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਸਮਾਜਿਕ ਭਲਾਈ ਲਈ ਯੂਵੇਕ ਸੇਵਾਵਾਂ ਕਲੱਬ ਦੀ ਸਥਾਪਨਾ ਕੀਤੀ ਗਈ। ਕਲੱਬ ਦੀ ਸਥਾਪਨਾ ਮੌਕੇ ਹਲਕਾ ਵਿਧਾਇਕ ਸਰਦਾਰ ਗੁਰਲਾਲ ਸਿੰਘ ਘਨੌਰ ਅਤੇ ਚੇਅਰਮੈਨ ਪੀ,ਡੀ,ਬੀ,ਏ(ਘਨੌਰ) ਇੰਦਰਜੀਤ ਸਿੰਘ ਸਿਆਲੂ, ਪਿੰਡ ਦੇ ਸਰਪੰਚ ਸਰਦਾਰ ਮੇਹਰ ਸਿੰਘ ,ਸੰਦੀਪ ਸਿੰਘ (ਡਾਇਰੈਕਟਰ ਪੀ,ਡੀ,ਬੀ,ਏ(ਘਨੌਰ)ਅਤੇ ਸਮੂਹ ਪੰਚਾਇਤ ਦੀ ਹਾਜ਼ਰੀ ਲਗਵਾਈ। ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਇਸ ਕਲੱਬ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਖੇਡਾਂ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣਾ ਹੈ। ਇਸ ਮੌਕੇ ਸੰਦੀਪ ਸਿੰਘ (ਡਾਇਰੈਕਟਰ ਪੀ,ਡੀ,ਬੀ,ਏ(ਘਨੌਰ) ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲੀ ਵਾਰ ਜਨਰਲ ਵਰਗ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮੇਰੀ ਰਸੋਈ ਵਰਗੀਆਂ ਸਹੂਲਤਾਂ ਦਿੱਤੀਆਂ ਹਨ। ਇਸ ਮੌਕੇ ਕਲੱਬ ਦੀ ਨਵੀਂ ਕਾਰਜਕਾਰੀ ਕਮੇਟੀ ਦਾ ਐਲਾਨ ਵੀ ਕੀਤਾ ਗਿਆ, ਜਿਸ ਵਿੱਚ ਕਮਲਜੀਤ ਵਸ਼ਿਸ਼ਟ ਨੂੰ ਪ੍ਰਧਾਨ, ਸਿਮਰਨਜੀਤ ਸਿੰਘ ਨੂੰ ਵਾਈਸ ਪ੍ਰਧਾਨ, ਗੁਰਦੀਪ ਸਿੰਘ ਨੂੰ ਖਜਾਂਨਚੀ, ਗਗਨਦੀਪ ਸਿੰਘ ਨੂੰ ਸੈਕਟਰੀ ਅਤੇ ਜਗਦੇਵ ਸਿੰਘ ਨੂੰ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਕਮਲਜੀਤ ਵਸ਼ਿਸ਼ਟ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਖੇਡ ਮੁਕਾਬਲੇ ਅਤੇ ਸਮਾਜਿਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲ ਸਕੇ।
ਸਭ ਹਾਜ਼ਰ ਮਹਿਮਾਨਾਂ ਨੇ ਕਲੱਬ ਦੀ ਸਥਾਪਨਾ ਦੀ ਸਰਾਹਨਾ ਕਰਦੇ ਹੋਏ ਨੌਜਵਾਨਾਂ ਨੂੰ ਇਸ ਉਪਰਾਲੇ ਨਾਲ ਜੁੜਨ ਦੀ ਅਪੀਲ ਕੀਤੀ।ਇਸ ਮੌਕੇ ਭੁਪਿੰਦਰ ਸਿੰਘ ਸਰਪੰਚ,ਕਰਮਜੀਤ ਸਿੰਘ ਪੰਚ,ਮੇਜਰ ਸਿੰਘ ਫੋਜੀ,ਸੰਤੋਸ਼ ਕੌਰ ਪੰਚ,ਜਸਵਿੰਦਰ ਕੌਰ ਪੰਚ,ਬਲਕਾਰ ਸਿੰਘ ਪੰਚ,ਹਰਮੇਲ ਸਿੰਘ ਪੰਚ,ਹਰਦੀਪ ਸਿੰਘ( ਦੀਪ),ਪਰਮਜੀਤ ਸਿੰਘ ਕੰਮਾਂ ਆਦਿ ਹਾਜ਼ਰ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *