ਆਪ ਸਰਕਾਰ” ਨੇ ਪੰਜਾਬ ਵਿੱਚ ਜੰਗਲ ਰਾਜ ਬਣਾ ਦਿੱਤਾ:ਆਗੂ

Spread the love
ਬਠਿੰਡਾ 16ਜੂਨ(ਐੱਸ ਐੱਸ ਰਾਹੀ): ਮੁੱਖ ਮੰਤਰੀ ਹੁੰਦਿਆਂ ਜਿਵੇਂ ਬੇਅੰਤ ਸਿਉ ਨੇ ਪੰਜਾਬ ਵਿੱਚ ਨੌਜਵਾਨਾਂ ਨੂੰ ਮਾਰਨ ਲਈ ਅੱਤ ਚੁੱਕੀ ਸੀ, ਉਸੇ ਰਾਹਾਂ ‘ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਚੱਲ ਰਹੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਥਕ ਸੇਵਕ ਜੋਬਨਦੀਪ ਸਿੰਘ ਸਿੱਧੂ ਨੇ ਕੀਤਾ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਝਾੜੂ ਸਰਕਾਰ ਨੇ ਜੰਗਲ ਰਾਜ ਲਿਆਂਦਾ ਹੈ ਕਿਉਂਕਿ ਇੱਥੇ ਪੰਜਾਬ ਪੁਲਿਸ ਨੂੰ ਮਨ ਮਰਜ਼ੀਆਂ ਕਰਨ ਦੀ ਖੁੱਲ ਹੈ। ਉਹਨਾਂ ਦੱਸਿਆ ਕਿ ਅਸ਼ਲੀਲਤਾ ਫੈਲਾਉਣ ਵਾਲੀ ਕੰਚਨ ਕੁਮਾਰੀ ਵੱਲੋਂ ਸੋਸ਼ਲ ਮੀਡੀਆ ‘ਤੇ ਜੋ ਗੰਦ ਪਾਇਆ ਗਿਆ,ਉਸ ਨੂੰ ਇੱਕ ਪਰਿਵਾਰ ਵਿੱਚ ਬੈਠ ਕੇ ਨਹੀਂ ਦੇਖਿਆ ਜਾ ਸਕਦਾ। ਜਦੋਂ ਉਸਦਾ ਸੋਧਾ ਲਾਇਆ ਗਿਆ ਤਾਂ ਇਸ ਮਾਮਲੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਵੀ ਪੰਜਾਬ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਪਿਤਾ ਤੇ ਉਸਦੀ ਭੈਣ ਨੂੰ ਪੁਲਿਸ ਵੱਲੋਂ ਨਜਾਇਜ਼ ਹਿਰਾਸਤ ਵਿੱਚ ਰੱਖਣਾ ਸ਼ਰੇਆਮ ਕਾਨੂੰਨ ਦੀ ਉਲੰਘਣਾ ਹੈ ਤੇ ਸਰਕਾਰੀ ਅੱਤਵਾਦ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਸੋਸ਼ਲ ਮੀਡੀਆ ਤੇ ਗੰਦ ਪਾਉਣ ਵਾਲੇ ਲੋਕਾਂ ਨੂੰ ਨੱਥ ਪਾਈ ਜਾਵੇ ਪਰ ਦੂਜੇ ਪਾਸੇ ਅਜਿਹੀ ਗੰਦਗੀ ਨੂੰ ਰੋਕਣ ਵਾਲੇ ਨੌਜਵਾਨਾਂ ਨੂੰ ਹੀ ਪੰਜਾਬ ਪੁਲਿਸ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਹਿਲੀ ਵਾਰ ਨਹੀਂ ਕਿ ਜਦੋਂ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨੂੰ ਤੰਗ ਕੀਤਾ ਜਾ ਰਿਹਾ ਹੈ, ਇਸ ਤੋਂ ਪਹਿਲਾਂ ਵੀ 1984 ਤੋਂ ਲੈ ਕੇ 1995 ਤੱਕ ਪੰਜਾਬ ਪੁਲਿਸ ਨੇ ਆਪਣੀਆਂ ਮਨ ਮਰਜ਼ੀਆਂ ਕੀਤੀਆਂ ਤੇ ਤਰੱਕੀਆਂ ਤੇ ਮੈਡਲ ਲੈਣ ਲਈ ਝੂਠੇ ਪੁਲਿਸ ਮੁਕਾਬਲੇ ਕੀਤੇ। ਉਹਨਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਸਰਕਾਰ ਤੋਂ ਭਾਈ ਮਹਿਰੋਂ ਦੇ ਪਿਤਾ ਤੇ ਭੈਣ ਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹਨ, ਕਿਉਂਕਿ ਸੰਵਿਧਾਨ ਤੇ ਕਾਨੂੰਨ ਮੁਤਾਬਕ ਜੋ ਵੀ ਵਿਅਕਤੀ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ, ਉਸ ਦੇ ਖਿਲਾਫ ਹੀ ਕਾਰਵਾਈ ਕੀਤੀ ਜਾਂਦੀ ਹੈ ਨਾ ਕਿ ਉਸ ਦੇ ਪਰਿਵਾਰਿਕ ਮੈਂਬਰਾਂ ਦੇ ਖਿਲਾਫ। ਜੇਕਰ ਪੁਲਸ ਨੇ ਉਹਨਾਂ ਨੂੰ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *