ਆਮ ਆਦਮੀ ਪਾਰਟੀ ਨੇ ਚਮਕੋਰ ਢਿੱਲਵਾਂ ਨੂੰ ਨਿਯੁਕਤ ਕੀਤਾ ਹਲਕਾ ਭਦੌੜ ਯੂਥ ਦਾ ਪ੍ਰਧਾਨ 

Spread the love

ਤਪਾ ਮੰਡੀ 24 ਜੁਲਾਈ ( ਗੋਲਡੀ ਵਿਆਸ) ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਆਮ ਆਦਮੀ ਪਾਰਟੀ ਦੀ ਹਾਈ ਕਮਾਂਨ ਵੱਲੋਂ ਯੂਥ ਪੱਧਰ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਮੁੜ ਤੋਂ ਸੂਬੇ ਅੰਦਰ ਸਰਕਾਰ ਬਣਾ ਸਕੇ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਚਮਕੌਰ ਸਿੰਘ ਢਿਲਵਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਹਲਕਾ ਭਦੌੜ ਯੂਥ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਯੂਥ ਪ੍ਰਧਾਨ ਚਮਕੌਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਜੋ ਜਿੰਮੇਵਾਰੀ ਮੈਨੂੰ ਪਾਰਟੀ ਵੱਲੋਂ ਦਿੱਤੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਕੰਮ ਕਰਾਂਗਾ ਉਹਨਾਂ ਹਲਕਾ ਵਿਧਾਇਕ ਅਤੇ ਹਾਈ ਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।

  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *