ਔਰਤਾਂ ਨੂੰ ਜਲਦ ਹੀ 1500 ਅਤੇ 1000 ਰੁਪਏ ਦੀ ਸਨਮਾਨ ਰਾਸੀ਼ ਮਿਲੇਗੀ -ਐਡਵੋਕੇਟ ਹਰਸਿਮਰਨ ਮਲਹੋਤਰਾ 

Spread the love
ਰਾਮੇਆਣਾ, 5 ਅਪ੍ਰੈਲ (ਮਾਸਟਰ ਸਰਬਜੀਤ ਸਿੰਘ ਮਲਹੋਤਰਾ ) ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਅਨੁਸਾਰ, ਔਰਤਾਂ ਨੂੰ 1500 ਤੇ 1000 ਰੁਪਏ ਦੇਣ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਆਮ ਜਨਰਲ ਵਰਗ ਦੀ ਔਰਤ ਨੂੰ 1000 ਰੁਪਏ ਅਤੇ ਐਸ.ਸੀ, ਬੀ. ਸੀ ਵਰਗ ਦੀ ਔਰਤ ਨੂੰ ਪੰਜਾਬ ਸਰਕਾਰ ਦੁਆਰਾ 1500 ਰੁਪਏ ਦਿੱਤੇ ਜਾਣਗੇ। ਐਡਵੋਕੇਟ ਹਰਸਿਮਰਨ ਮਲਹੋਤਰਾ ਜਿਲ੍ਹਾ ਪ੍ਰਧਾਨ ਟਰੱਕ ਯੂਨੀਅਨ (ਜੈਤੋ) ਫਰੀਦਕੋਟ ਨੇ ਕਿਹਾ ਕਿ ਇਹ ਸਕੀਮ ਸੰਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਇਸ ਮਹਿਲਾਂ ਸਨਮਾਨ ਸਕੀਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਹ ਸਕੀਮ ਔਰਤਾਂ ਲਈ ਵਰਦਾਨ ਸਿੱਧ ਹੋਵੇਗੀ। ਔਰਤਾਂ ਨੂੰ ਆਪਣਾ ਘਰ- ਖਰਚ ਚਲਾਉਣ ਵਿੱਚ ਇਹਨਾਂ ਪੈਸਿਆਂ ਦੀ ਮਦਦ ਮਿਲੇਗੀ। ਉਹਨਾਂ ਕਿਹਾ ਕਿ ਇਸ ਸਕੀਮ ਦੀ ਰਜਿਸਟਰੇਸ਼ਨ 13 ਅਪ੍ਰੈਲ ਤੋਂ ਸੁ਼ਰੂ ਹੋ ਜਾਵੇਗੀ। ਕੋਈ ਵੀ ਮਹਿਲਾ ਜਿਸਦੀ ਉਮਰ 18 ਸਾਲ ਤੋਂ ਉੱਪਰ ਹੈ, ਨੇੜੇ ਦੇ ਕੰਪਿਊਟਰ ਕੈਫੇ ਵਿਚ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੀ ਹੈ, ਪਰ ਸ਼ਰਤ ਹੈ ਕਿ ਉਹ ਕੋਈ ਸਰਕਾਰੀ ਨੌਕਰੀ ਨਾ ਕਰਦੀ ਹੋਵੇ, ਉਸਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਉਹਨਾਂ ਕਿਹਾ ਕਿ ਔਰਤਾਂ ਨੂੰ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਰਕਾਰ ਦੁਆਰਾ ਲਗਭਗ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਸਰਕਾਰ ਦੁਆਰਾ ਪਹਿਲਾਂ ਹੀ ਜਾਰੀ ਮੁਫ਼ਤ ਬੱਸ ਸਫ਼ਰ, ਆਟਾ ਦਾਲ ਸਕੀਮ, ਮੁਹੱਲਾ ਕਲੀਨਿਕ ਤੇ ਦਸ ਲੱਖ ਦੀ ਸਿਹਤ ਇਲਾਜ ਸਕੀਮ ਸਫ਼ਲਤਾ ਪੂਰਵਕ ਚਲ ਰਹੀਆਂ ਹਨ। ਇਸ ਤੋਂ ਇਲਾਵਾ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਵਿਕਾਸ ਦੇ ਦਿਸਾ਼ ਨਿਰਦੇਸਾ਼ ਅਨੁਸਾਰ ਜੈਤੋ ਹਲਕੇ ਦਾ ਵਿਕਾਸ ਵੀ ਐਮ. ਐਲ. ਏ ਸ. ਅਮੋਲਕ ਸਿੰਘ ਦੀ ਯੋਗ ਅਗਵਾਈ ਹੇਠ ਹੋ ਰਿਹਾ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *