ਕਾਂਗਰਸੀ ਉਮੀਦਵਾਰ ਸੁਖਦੀਪ ਸੋਨੀ ਨੇ ਘਰ ਘਰ ਕੀਤਾ ਪ੍ਰਚਾਰ,ਮਿਲਿਆ ਜੋਰਦਾਰ  ਸਮਰਥਨ 

Spread the love

ਮਾਛੀਵਾੜਾ ਸਾਹਿਬ, 18 ਦਸੰਬਰ (ਸੁੱਚਾ ਬੰਗੜ) ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 10 ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਦੀਪ ਸੋਨੀ ਨੇ ਅੱਜ ਵਾਰਡ ਨੰਬਰ 10 ਵਿਚ ਘਰ ਘਰ ਜਾਕੇ ਚੋਣ ਪ੍ਰਚਾਰ ਕੀਤਾ।ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਸ਼ਹਿਰ ਦੀ ਤਕਰੀਬਨ ਸਮੁੱਚੀ ਲੀਡਰਸ਼ਿਪ ਨੇ ਵੋਟਰਾਂ ਤੋ ਸੁਖਦੀਪ ਸੋਨੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਰਾਜਾ ਗਿੱਲ ਨੇ ਸਰਪੰਚ ਰਹਿੰਦਿਆ ਸੁਖਦੀਪ ਸੋਨੀ ਵਲੋਂ ਕੀਤੇ ਵਿਕਾਸ ਕਾਰਜਾਂ ਦੀ ਮਿਸਾਲ ਦਿੰਦੇ ਹੋਏ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਕਾਗਜ਼ ਰੱਦ ਕਰਨ ਵਾਲੀ ਵਧੀਕੀ ਦਾ ਜਵਾਬ ਸ਼ਹਿਰ ਨਿਵਾਸੀ ਆਮ ਆਦਮੀ ਪਾਰਟੀ ਖਿਲਾਫ ਵੋਟ ਪਾਕੇ ਦੇਣਗੇ। ਉਹਨਾਂ ਕਿਹਾ ਕਿ ਅੱਜ ਦੇ ਘਰ ਘਰ ਪ੍ਰਚਾਰ ਦੌਰਾਨ ਵੋਟਰਾਂ ਦੇ ਉਤਸ਼ਾਹ ਨੇ ਦੱਸ ਦਿੱਤਾ ਕਿ ਵਾਰਡ ਤੋ 10 ਤੋ ਸੁਖਦੀਪ ਸੋਨੀ ਦੀ ਜਿੱਤ ਯਕੀਨੀ ਹੈ।ਇਸ ਮੌਕੇ ਉਹਨਾਂ ਨਾਲ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ,ਸਾਬਕਾ ਚੇਅਰਮੈਨ ਸ਼ਕਤੀ ਅਨੰਦ ਅਤੇ ਕਸਤੂਰੀ ਲਾਲ ਮਿੰਟੂ ਆਦਿ ਹਾਜ਼ਰ ਸਨ

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *