ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਪਿੰਡ ਖਾਰਾ ਵਿਖੇ ਸਾਬਕਾ ਸਰਪੰਚ ਉਤਮ ਸਿੰਘ ਦੇ ਗ੍ਰਹਿ ਕਰਨਬੀਰ ਸਿੰਘ ਬੁਰਜ ਨੇ ਮੀਟਿੰਗ ਕੀਤੀ 

Spread the love
 ਸਰਾਏ ਅਮਾਨਤ ਖਾਂ, 29 ਮਾਰਚ ( ਗੁਰਸ਼ਰਨ ਸਿੰਘ ਔਲਖ)-ਕਾਗਰਸ ਹਾਈ ਕਮਾਂਡ ਦੇ ਆਦੇਸ਼ਾਂ ਤੇ ਆ ਰਹੀਆਂ ਵਿਧਾਨ ਸਭਾ ਚੌਣਾਂ ਦੀਆਂ ਤਿਆਰੀਆਂ ਨੂੰ ਲੈਕੇ ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਹਲਕੇ ਦੇ ਪਿੰਡ ਖਾਰਾ ਵਿਖੇ ਸਾਬਕਾ ਸਰਪੰਚ ਉਤਮ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਕਾਂਗਰਸ ਦੀਆ ਨੀਤੀਆਂ ਤੋਂ ਜਾਣੂ ਕਰਵਾਇਆ ਉਥੇ ਵਿਰੋਧੀ ਪਾਰਟੀਆਂ ਵੱਲੋਂ ਜਨਤਾ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਗੁੰਮਰਾਹ ਕਰਨ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਲਈ ਕਿਹਾ।ਬੁਰਜ ਨੇ ਕਿਹਾ ਕਿ ਪੰਜਾਬ ਦੀ ਬਰਬਾਦੀ ਲਈ ਜਿਥੇ ਆਮ ਆਦਮੀ ਪਾਰਟੀ ਜ਼ਿਮੇਵਾਰ ਹੈ ਉਥੇ ਅਕਾਲੀ ਦਲ ਵੀ ਬਰਾਬਰ ਦਾ ਦੋਸ਼ੀ ਹੈ।ਇਸ ਸਮੇਂ ਸਾਬਕਾ ਸਰਪੰਚ ਉੱਤਮ ਸਿੰਘ, ਸਾਬਕਾ ਮੈਂਬਰ ਨੀਤਨ ਸ਼ਰਮਾ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜਸਬੀਰ ਸਿੰਘ, ਸਰਵਨ ਸਿੰਘ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਰਾਜੂ ਮੈਂਬਰ, ਜਗਜੀਤ ਸਿੰਘ ਅਤੇ ਸੁਖਦੇਵ ਕੁਮਾਰ ਤੋਂ ਇਲਾਵਾ ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਪਾਹੁਲ ਪ੍ਰੀਤ ਸਿੰਘ ਕਸੇਲ , ਮਲਕੀਤ ਸਿੰਘ ਗਹਿਰੀ ,ਹਰਜੀਤ ਸਿੰਘ ਝਬਾਲ ,ਸਵਿੰਦਰ ਸਿੰਘ ਕਾਕਾ ਦਿੱਲੀ ਵਾਲੇ, ਅਮਨਦੀਪ ਸਿੰਘ ਦਿੱਲੀ ਵਾਲੇ ਅਤੇ ਪਰਮਜੀਤ ਸਿੰਘ ਫੌਜੀ ਆਦਿ ਹਾਜ਼ਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *