ਕਾਂਗਰਸੀਆਂ ਵੱਲੋਂ ਚੰਡੀਗੜ੍ਹ ਤੇ ਜਲੰਧਰ ‘ਚ ਈਡੀ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ

Spread the love

ਜਲੰਧਰ 17 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਕਾਂਗਰਸ ਨੇ ਪਿਛਲੇ ਦਿਨੀਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਨਾਂ ਖ਼ਿਲਾਫ਼ ਦਾਖ਼ਲ ਕੀਤੀ ਚਾਰਜਸ਼ੀਟ ਵਿਰੁੱਧ ਇੱਥੇ ਸੈਕਟਰ-9 ਵਿੱਚ ਸਥਿਤ ਈਡੀ ਦਫ਼ਤਰ ਅਤੇ ਜਲੰਧਰ ਸਥਿਤ ਈਡੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਸੈਕਟਰ-15 ਵਿੱਚ ਸਥਿਤ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਇਕੱਠੇ ਹੋ ਕੇ ਈਡੀ ਦਫ਼ਤਰ ਵੱਲ ਮਾਰਚ ਕੀਤਾ।ਇਸ ਦੌਰਾਨ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਂਗਰਸੀ ਵਰਕਰਾਂ ਨੇ ਸੈਕਟਰ-9 ਵਿੱਚ ਈਡੀ ਦਫ਼ਤਰ ਦੇ ਬਾਹਰ ਪਹੁੰਚ ਕੇ ਪ੍ਰਦਰਸ਼ਨ ਕੀਤਾ। ਉੱਧਰ, ਜਲੰਧਰ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਈਡੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ।ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰ ਦੇ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੂੰ ਯੂਪੀਏ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇਕ ਵੀ ਮੁੱਦਾ ਨਾ ਮਿਲਿਆ ਤਾਂ ਹੁਣ ਨੈਸ਼ਨਲ ਹੈਰਾਲਡ ਦੇ ਮੁੱਦੇ ਵਿੱਚ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਨਾਂ ਵਿਰੁੱਧ ਈਡੀ ਰਾਹੀਂ ਚਾਰਜਸ਼ੀਟ ਦਾਇਰ ਕਰਵਾ ਦਿੱਤੀ। ਸ੍ਰੀ ਵੜਿੰਗ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ ਅਤੇ ਭਾਜਪਾ ਤੋਂ ਲੋਕਾਂ ਦਾ ਮੋਹ ਭੰਗ ਹੋ ਰਿਹਾ ਹੈ।

ਅਜਿਹੇ ਹਾਲਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਕਰਕੇ ਗਾਂਧੀ ਪਰਿਵਾਰ ਨੂੰ ਬਦਨਾਮ ਕਰਨ ਲਈ ਅਜਿਹੀਆਂ ਕਾਰਵਾਈਆਂ ਕਰਨ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਉਹ ਕੇਂਦਰ ਸਰਕਾਰ ਵੱਲੋਂ ਵਿਰੋਧੀਆਂ ‘ਤੇ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਡੱਟ ਕੇ ਸਾਹਮਣਾ ਕਰੇਗੀ।ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਈਡੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵਿੱਚ ਦਾਖਲ ਕੀਤੀ ਚਾਰਜਸ਼ੀਟ ਨੂੰ ‘ਰਾਜਸੀ ਬਦਲਾਖੋਰੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨਾ ਮੰਦਭਾਗੀ ਗੱਲ ਹੈ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਗੁਰਕੀਰਤ ਸਿੰਘ ਕੋਟਲੀ, ਰਜ਼ੀਆ ਸੁਲਤਾਨਾ, ਜਨਰਲ ਕੈਪਟਨ ਸੰਦੀਪ ਸਿੰਘ ਸੰਧੂ, ਸੁਖਬਿੰਦਰ ਸਿੰਘ ਸਰਕਾਰੀਆ, ਹੰਸ ਰਾਜ ਜੋਸਨ, ਮਹਿੰਦਰ ਕੁਮਾਰ, ਹਰਜੀਤ ਸਿੰਘ ਸਾਬਕਾ ਮੰਤਰੀ, ਹਰਜੀਤ ਸਿੰਘ ਲਾਲੀ, ਮਦਨ ਲਾਲ ਜਲਾਲਪੁਰ, ਰਾਜਿੰਦਰ ਸਿੰਘ ਸਮਾਣਾ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਪਰਮਿੰਦਰ ਸਿੰਘ ਪਿੰਕੀ, ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ, ਹਰਿੰਦਰ ਸਿੰਘ ਹੈਰੀ ਮਾਨ, ਦੀਪਇੰਦਰ ਸਿੰਘ ਢਿੱਲੋਂ, ਵਿਕਰਮ ਸਿੰਘ ਬਾਜਵਾ ਮੌਜੂਦ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *