ਕਾਰਪੋਰੇਟ ਵਿਕਾਸ ਮਾਡਲ ਕਿਰਤੀ ਲੋਕਾਂ ਅਤੇ ਕੁਦਰਤ ਲਈ ਘਾਤਕ — ਕਰਨ ਸਿੰਘ ਰਾਣਾ

Spread the love

ਲੋਕ ਵਿਕਾਸ ਮਾਡਲ ਹੀ ਪੰਜਾਬ ਦੇ ਭਵਿੱਖ ਦਾ ਹੱਲ: ਸਾਂਝਾ ਕਿਸਾਨ ਮਜ਼ਦੂਰ ਮੋਰਚਾ

ਬਲਾਚੌਰ, 10 ਜੂਨ (ਜਤਿੰਦਰ ਪਾਲ ਸਿੰਘ ਕਲੇਰ) :  ਦੇਸ਼ ਅਤੇ ਪੰਜਾਬ ਵਿੱਚ 1995 ਤੋਂ ਬਾਅਦ ਅਪਣਾਏ ਗਏ ਕਾਰਪੋਰੇਟ ਪੂੰਜੀਵਾਦੀ ਵਿਕਾਸ ਮਾਡਲ ਕਾਰਨ ਕਿਰਤੀ ਲੋਕਾਂ ਦੇ ਜੀਵਨ ਪੱਧਰ ਵਿੱਚ ਲਗਾਤਾਰ ਗਿਰਾਵਟ ਆਈ ਹੈ ਅਤੇ ਕੁਦਰਤੀ ਸਰੋਤਾਂ ਨਾਲ ਵੀ ਵੱਡੇ ਪੱਧਰ ’ਤੇ ਖਿਲਵਾੜ ਹੋਇਆ ਹੈ। ਇਹ ਵਿਚਾਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਨਾਲ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਦੇ ਜਨਰਲ ਸਕੱਤਰ ਕਰਨ ਸਿੰਘ ਰਾਣਾ ਨੇ ਬਲਾਚੌਰ ਵਿੱਚ ਪ੍ਰੈਸ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਾਲ 1995 ਵਿੱਚ ਭਾਰਤ ਦੇ ਵਿਸ਼ਵ ਵਪਾਰ ਸੰਸਥਾ ਦਾ ਮੈਂਬਰ ਬਣਨ ਤੋਂ ਬਾਅਦ ਦੇਸ਼ ਵਿੱਚ ਕਾਰਪੋਰੇਟ ਪੱਖੀ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਹਾਲਾਤ ਪ੍ਰਭਾਵਿਤ ਹੋਏ। ਉਨ੍ਹਾਂ ਦਾਅਵਾ ਕੀਤਾ ਕਿ ਖੱਬੇ ਪੱਖੀ ਧਿਰਾਂ ਨੇ ਉਸ ਸਮੇਂ ਇਨ੍ਹਾਂ ਨੀਤੀਆਂ ਦਾ ਵਿਰੋਧ ਕੀਤਾ ਸੀ, ਜਦਕਿ ਹੋਰ ਹਾਕਮ ਪਾਰਟੀਆਂ ਨੇ ਇਸ ਦਾ ਸਮਰਥਨ ਕੀਤਾ। ਕਰਨ ਸਿੰਘ ਰਾਣਾ ਨੇ ਕਿਹਾ ਕਿ ਇਸ ਵਿਕਾਸ ਮਾਡਲ ਕਾਰਨ ਪੰਜਾਬ ਵਿੱਚ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਨੂੰ ਉਤਸ਼ਾਹ ਮਿਲਿਆ, ਕੁਦਰਤੀ ਸੰਸਾਧਨਾਂ ’ਤੇ ਦਬਾਅ ਵਧਿਆ ਅਤੇ ਕਿਰਤੀ ਵਰਗ ਦੇ ਸ਼ੋਸ਼ਣ ਵਿੱਚ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਲੋਕ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਇਤਿਹਾਸਕ ਕਿਸਾਨ ਅੰਦੋਲਨ ਇਸ ਦੀ ਵੱਡੀ ਮਿਸਾਲ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰਾਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਲਈ ਸੰਘਰਸ਼ਸ਼ੀਲ ਧਿਰਾਂ ’ਤੇ ਦਬਾਅ ਦੀ ਨੀਤੀ ਅਪਣਾਉਂਦੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਸਮਿਆਂ ਦੌਰਾਨ ਰਹੀਆਂ ਸਰਕਾਰਾਂ ਕਾਰਪੋਰੇਟ ਵਿਕਾਸ ਮਾਡਲ ਦੀਆਂ ਸਮਰਥਕ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਘਟਣ ਦੀ ਬਜਾਏ ਹੋਰ ਵਧੀਆਂ ਹਨ। ਅਖੀਰ ਵਿੱਚ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲੋਕ ਵਿਕਾਸ ਮਾਡਲ ਦੀ ਲੋੜ ਹੈ, ਜਿਸ ਰਾਹੀਂ ਰੁਜ਼ਗਾਰ, ਮਹਿੰਗਾਈ ’ਤੇ ਕਾਬੂ, ਵਾਤਾਵਰਣ ਸੁਰੱਖਿਆ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਮਾਡਲ ਲਈ ਸੰਘਰਸ਼ ਹੋਰ ਵਿਸ਼ਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਰਪਾਲ ਸਿੰਘ ਮੱਕੋਵਾਲ ਅਤੇ ਕਰਨੈਲ ਸਿੰਘ ਭੱਲਾ ਵੀ ਮੌਜੂਦ ਸਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *