ਕੁਲਬੀਰ ਸਿੰਘ ਖੈੜਾ ਕਾਂਗਰਸ ਕਿਸਾਨ ਸੈੱਲ ਦੇ ਜਿਲ੍ਹਾ ਪ੍ਰਧਾਨ ਨਿਯੁਕਤ ਹਾਈਕਮਾਂਡ ਵੱਲੋਂ ਮਿਲੇ ਅਹੁਦੇ ਤੇ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਗਾਂ – ਕੁਲਬੀਰ ਖੈੜਾ

Spread the love
ਕਪੂਰਥਲਾ, 7 ਜੁਲਾਈ (ਕੌੜਾ )- ਸੀਨੀਅਰ ਕਾਂਗਰਸੀ ਆਗੂ ਕੁਲਬੀਰ ਸਿੰਘ ਖੈੜਾ ਨੂੰ ਆਲ ਇੰਡੀਆ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ  ਇਸ ਸਬੰਧੀ ਇੱਕ ਪ੍ਰਭਾਵਸ਼ਾਲੀ ਸਮਾਗਮ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਚੇਅਰਮੈਨ ਆਲ ਇੰਡੀਆ ਕਾਂਗਰਸ ਕਿਸਾਨ ਸੈੱਲ  ਦੀ ਅਗਵਾਈ ਅਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਦੇਖ ਰੇਖ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸੀਨੀਅਰ ਕਾਂਗਰਸੀ ਆਗੂ ਕੁਲਬੀਰ ਸਿੰਘ ਖੈੜਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਅਤੇ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੇ ਰਹਿਣ ਦੇ ਚਲਦੇ ਉਹਨਾਂ ਨੂੰ  ਆਲ ਇੰਡੀਆ ਕਾਂਗਰਸ ਕਿਸਾਨ ਸੈਲ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਸਮਾਗਮ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਜਿੱਥੇ ਕੁਲਬੀਰ ਸਿੰਘ ਖੈੜਾ ਨੂੰ ਉਹਨਾਂ ਦਾ ਨਿਯੁਕਤੀ ਪੱਤਰ ਸੌਂਪਿਆ ਉੱਥੇ ਹੀ ਕੁਲਬੀਰ ਸਿੰਘ ਖੈੜਾ ਨੂੰ ਇਸੇ ਤਰ੍ਹਾਂ ਹੀ ਆਪਣੀਆਂ ਸੇਵਾਵਾਂ ਪਾਰਟੀ ਪ੍ਰਤੀ ਦੇਣ ਅਤੇ ਆਪਣੇ ਅਹੁਦੇ ਦੀਆਂ ਜਿੰਮੇਵਾਰੀਆਂ ਪੂਰੀ ਤਰ੍ਹਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੌਰਾਨ ਕੁਲਬੀਰ ਸਿੰਘ ਖੈੜਾ ਨੇ  ਆਪਣਾ ਅਹੁਦਾ ਸੰਭਾਲਣ ਉਪਰੰਤ ਸੰਬੋਧਨ ਦੌਰਾਨ ਜਿੱਥੇ ਪਾਰਟੀ ਹਾਈ ਕਮਾਂਡ ਦੇ ਨਾਲ ਆਲ ਇੰਡੀਆ ਕਾਂਗਰਸ ਦੇ ਕਿਸਾਨ ਸੈਲ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਧੰਨਵਾਦ ਕੀਤਾ। ਉੱਥੇ ਹੀ ਉਹਨਾਂ ਨੇ ਹਾਜਰੀਨ ਨੂੰ ਵਿਸ਼ਵਾਸ ਦਿਵਾਇਆ ਕਿਹਾ ਕਿ ਉਹ ਆਪਣੇ ਇਸ ਅਹੁਦੇ ਤੇ ਮਿਲੀ ਜਿੰਮੇਵਾਰੀ ਨੂੰ ਜਿੱਥੇ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਥੇ ਹੀ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਨਾਲ ਨਾਲ ਉਹਨਾਂ ਦੇ ਹੱਲ ਲਈ ਹਰ ਤਰ੍ਹਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਮੌਕੇ ਤੇ ਕਿਰਨਜੀਤ ਸਿੰਘ ਸੰਧੂ ਚੇਅਰਮੈਨ ਪੰਜਾਬ ਕਿਸਾਨ ਕਾਂਗਰਸ,ਸਾਬਕਾ ਜਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਨੰਬਰਦਾਰ ਟੋਨੀ ਦੌਲਤਪੁਰ,ਸਾਬਕਾ ਸਰਪੰਚ ਤੇਜਵਿੰਦਰ ਸਿੰਘ, ਨੰਬਰਦਾਰ ਸਤਨਾਮ ਸਿੰਘ, ਹਰਜਿੰਦਰ ਸਿੰਘ ਆਸਟ੍ਰੇਲੀਆ,ਪ੍ਰਧਾਨ ਜਗੀਰ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਸੰਦੀਪ ਕੁਮਾਰ, ਕੁਲਵਿੰਦਰ ਸਿੰਘ ਬਿੱਲੂ, ਪੰਡਿਤ ਸੁਨੀਲ ਕਾਲੀਆ, ਬਲਵੀਰ ਸਿੰਘ ਮੱਟੂ,ਗੁਰਜੀਤ ਸਿੰਘ ਸ਼ਾਹ, ਰੇਸ਼ਮ ਸਿੰਘ ਲਾਡੀ,ਜਗਤਾਰ ਸਿੰਘ ਮੱਲ੍ਹੀ, ਗੁਰਜੀਤ ਸਿੰਘ ਜੀਤਾ,ਪੁਨੀਤ ਸ਼ਰਮਾ, ਰਮੇਸ਼ ਅਰੋੜਾ, ਡਾਕਟਰ ਰਾਕੇਸ਼ ਸ਼ਰਮਾ,ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਹੁਸੈਨਪੁਰ ਆਦਿ ਹਾਜਰ ਸਨ।
  • Related Posts

    ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਗਰੀਬਾਂ ਦੇ ਮਸੀਹਾ ਗੱਜਣ ਸਿੰਘ ਚੌਹਾਨ ਬਣੇ ‘ਪੰਜਾਬ ਬਾਜ਼ੀਗਰ ਸਭਾ’ ਦੇ ਪ੍ਰਧਾਨ, ਇਲਾਕੇ ਵਿੱਚ ਖੁਸ਼ੀ ਦੀ ਲਹਿਰ

    Spread the love

    Spread the loveਨਵਾਂਸ਼ਹਿਰ , 8 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ, ਗਰੀਬਾਂ ਅਤੇ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਰਮਨ ਪਿਆਰੇ ਸਿਆਸੀ ਤੇ ਸਮਾਜਿਕ ਆਗੂ ਗੱਜਣ…

    10 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡ ਗਿੱਦੜੀ ਕੀਤੀ ਮੀਟਿੰਗ- ਘੁਡਾਣੀ 

    Spread the love

    Spread the loveਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਗਿਦੜੀ ਦੀ ਮੀਟਿੰਗ ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਜਿਸ ਵਿੱਚ ਜਿਲਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਹਰਜੀਤ ਸਿੰਘ ਘਲੋਟੀ ਨੇ…

    Leave a Reply

    Your email address will not be published. Required fields are marked *