ਕੁੱਲ ਹਿੰਦ ਕਿਸਾਨ ਸਭਾ ਨੇ ਰਾਜਪਾਲ ਦੇ ਨਾਂਅ ਭੇਜਿਆ ਮੰਗ ਪੱਤਰ    ਬਿਜਲੀ ਸੋਧ ਬਿਲ, ਮੁਕਤ ਵਪਾਰ ਸੰਧੀ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ  

Spread the love

ਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ)-  ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਵੱਲੋਂ ਅੱਜ ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਭੇਜ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟਾਇਆ ਗਿਆ।  ਇਸ ਮੌਕੇ ਸਭਾ ਦੇ ਸੂਬਾਈ ਆਗੂ ਨਿੱਕਾ ਸਿੰਘ ਖੇੜਾ, ਸਕੱਤਰ ਪ੍ਰਕਾਸ਼ ਸਿੰਘ ਉਧੋਵਾਲ ਅਤੇ ਪ੍ਰਧਾਨ ਹਰਦੇਵ ਸਿੰਘ ਬਾਗ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਕੇਂਦਰ ਅਤੇ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਹਾਸਲ ਕੀਤੀਆਂ ਸਨ ਅਤੇ ਸੱਤਾ ‘ਤੇ ਕਾਬਜ਼ ਹੋ ਗਏ ਸਨ। ਪਰ ਹੁਣ ਸੱਤਾ ਮਿਲਣ ਤੋਂ ਬਾਅਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਅੱਜ ਵੀ ਜਿਉਂ ਦੀਆਂ ਤਿਉਂ ਲਟਕੀਆਂ ਹੋਈਆਂ ਹਨ।  ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਪੱਧਰਾਂ ‘ਤੇ ਸੰਘਰਸ਼ ਕੀਤੇ ਜਾ ਰਹੇ ਹਨ, ਪਰ ਸਰਕਾਰਾਂ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰਾਂ ਹਮੇਸ਼ਾ ਦੀ ਤਰ੍ਹਾਂ ਚੁੱਪ ਧਾਰੀ ਬੈਠੀਆਂ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ। ਅੱਜ ਨਾਇਬ ਤਹਿਸੀਲਦਾਰ ਰਾਹੀਂ ਭੇਜੇ ਗਏ ਮੰਗ ਪੱਤਰ ਵਿੱਚ ਬਿਜਲੀ ਸੋਧ ਬਿਲ 2025 ਅਤੇ ਵੀ.ਬੀ.ਜੀ ਰਾਮ.ਜੀ ਕਾਨੂੰਨ ਨੂੰ ਤੁਰੰਤ ਵਾਪਸ ਲਿਆ ਜਾਵੇ।  ਮੁਕਤ ਵਪਾਰ ਸੰਧੀ ਨੂੰ ਰੱਦ ਕੀਤਾ ਜਾਵੇ, ਜਿਸ ਨਾਲ ਦੇਸ਼ ਦੇ ਕਿਸਾਨਾਂ ਅਤੇ ਛੋਟੇ ਵਪਾਰੀਆਂ ਦਾ ਨੁਕਸਾਨ ਹੋ ਰਿਹਾ ਹੈ। ਬੇ-ਜ਼ਮੀਨੇ ਖੇਤ ਮਜ਼ਦੂਰਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣ। ਯੂਰੀਆ ਅਤੇ ਡੀ.ਏ.ਪੀ. ਖਾਦ ਦੇ ਨਾਲ ਕੰਪਨੀਆਂ ਵੱਲੋਂ ਜ਼ਬਰਦਸਤੀ ਵੇਚੇ ਜਾ ਰਹੇ ਵਾਧੂ ਅਤੇ ਬੇਲੋੜੇ ਸਾਮਾਨ ‘ਤੇ ਤੁਰੰਤ ਰੋਕ ਲਗਾਈ ਜਾਵੇ। ਕਿਸਾਨਾਂ ਦੀ ਇਸ ਲੁੱਟ-ਖਸੁੱਟ ਨੂੰ ਬੰਦ ਕੀਤਾ ਜਾਵੇ।

  • Related Posts

    ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਗਟ 

    Spread the love

    Spread the loveਬਠਿੰਡਾ 9 ਜੁਲਾਈ(ਸੁਰਿੰਦਰਪਾਲ ਸਿੰਘ): ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ ਡਾਕਟਰ ਦਰਸ਼ਨ ਪਾਲ ਮੋਰਚੇ…

    ਹਲਕਾ ਬਲਾਚੌਰ ਦੇ ਤੂਫ਼ਾਨੀ ਦੌਰੇ ‘ਤੇ ਵਿਧਾਇਕਾ ਸੰਤੋਸ਼ ਕਟਾਰੀਆ; ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਸੁਣ ਕੇ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

    Spread the love

    Spread the loveਬਲਾਚੌਰ, 8 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ     ):ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ…

    Leave a Reply

    Your email address will not be published. Required fields are marked *