ਕੇਂਦਰ ਸਰਕਾਰ ਜਿੱਥੇ ਮੁਸਲਿਮ ਭਾਈਚਾਰੇ ਦੇ ਮੌਲਿਕ ਅਧਿਕਾਰ ਦੱਬ ਰਹੀ ਹੈ ਇਸ ਤਰ੍ਹਾਂ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ:- ਕਰਨ ਬੁਰਜ

Spread the love

ਸਰਾਏ ਅਮਾਨਤ ਖਾਂ 6 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਕੇਂਦਰ ਸਰਕਾਰ ਵੱਲੋਂ ਮੁਸਲਿਮ ਭਾਈਚਾਰੇ ਦੇ ਹੱਕਾਂ ਤੇ ਡਾਕਾ ਮਾਰੂ ਵਕਫ਼ ਬਿਲ ਲੋਕ ਸਭਾ ਵਿੱਚ ਪਾਸ ਕਰ ਕੇ ਇਹ ਸਾਬਤ ਕਰਨ ਤੋਂ ਇਹ ਸਾਬਤ ਹੁੰਦਾ ਹੈ ਕਿ ਬੀ ਜੇ ਪੀ ਦੀ ਸਰਕਾਰ ਘੱਟ ਗਿਣਤੀਆਂ ਨੂੰ ਕੁਚਲਣ ਤੇ ਤੁਲੀ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕਰਨਬੀਰ ਸਿੰਘ ਬੁਰਜ ਨੇ ਪਿੰਡ ਮੱਝੂਪੁਰ ਦੇ ਵਰਿੰਦਰ ਸਿੰਘ ਵਿੰਦਾ ਪੰਨੂ ਦੇ ਗ੍ਰਹਿ ਵਿਖੇ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੱਥੇ ਮੁਸਲਿਮ ਭਾਈਚਾਰੇ ਦੇ ਮੌਲਿਕ ਅਧਿਕਾਰ ਦੱਬ ਰਹੀ ਇਸੇ ਤਰ੍ਹਾਂ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੁਮਰਾਹ ਕਰ ਕੇ ਐਮ ਐਸ ਪੀ ਦੇਣ ਦਾ ਵਾਅਦਾ ਖਿਲਾਫੀ ਕੀਤੀ ਬਾਅਦ ਵਿਚ ਪੰਜਾਬ ਦੀ ਮਾਨ ਸਰਕਾਰ ਨੇ ਵੀ ਉਸ ਤੋਂ ਇਕ ਕਦਮ ਵੱਧ ਚੱਲਦਿਆਂ ਕਿਸਾਨਾਂ ਨੂੰ ਘਰ ਬੁਲਾ ਕੇ ਉਨ੍ਹਾਂ ਦੀ ਪਿੱਠ ਵਿਚ ਛੁਰਾ ਮਾਰਿਆ ਅਤੇ ਕਿਸਾਨਾਂ ਦੇ ਧਰਨੇ ਵਿਚ ਪਈ ਕਰੋੜਾਂ ਰੁਪਏ ਦੀ ਸੰਪਤੀ ਨੂੰ ਖੁਰਦ ਬੁਰਦ ਕਰਵਾਇਆ ਤੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਿਆ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿਚੋਂ ਬੀ ਜੇ ਪੀ ਪਹਿਲਾਂ ਨਿਕਲ ਚੁੱਕੀ ਸੀ ਹੁਣ ਪੰਜਾਬ ਦੀ ਮਾਨ ਸਰਕਾਰ ਵੀ ਪੁਰੀ ਤਰ੍ਹਾਂ ਖਤਮ ਹੋ ਗਈ ਹੈ ਇਸ ਮੌਕੇ ਵਰਿੰਦਰ ਸਿੰਘ ਵਿੰਦਾ ਪੰਨੂ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਕਿ ਧੰਨਵਾਦ ਕੀਤਾ ਇਸ ਮੌਕੇ ਸਰਪੰਚ ਲਖਵਿੰਦਰ ਸਿੰਘ, ਦਿਲਬਾਗ ਸਿੰਘ ਦੋਧੀ, ਨਿਰਵੈਲ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਲਾਡੀ ਆਦਿ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *