ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ—ਵਿਧਾਇਕ ਲਾਭ ਸਿੰਘ ਉਗੋਕੇ

Spread the love
 ਤਪਾ ਮੰਡੀ 18 ਜੁਲਾਈ ( ਗੋਲਡੀ ਵਿਆਸ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਲੋਕਾਂ ਅਤੇ ਸਰਕਾਰ ਨੂੰ ਵੱਡੀਆਂ ਉਮੀਦਾਂ ਸਨ ਕਿ ਸੂਬੇ ਨੂੰ ਕੋਈ ਵੱਡਾ ਪ੍ਰੋਜੈਕਟ ਦਾ ਐਲਾਨ ਕੀਤਾ ਜਾਵੇਗਾ, ਪਰ ਉਸ ਸਮੇਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਪਾਣੀ ਫਿਰ ਗਿਆ , ਜਦੋਂ ਪ੍ਰਧਾਨ ਮੰਤਰੀ ਬਿਨਾਂ ਕੁਝ ਐਲਾਨ ਕੀਤੇ ਅਤੇ ਆਪਣੇ ਰਾਜਨੀਤੀ ਕਰਕੇ ਚਲੇ ਗਏ, ਕਿਉਂਕਿ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ । , ਕੇਂਦਰ ਕੋਲ ਪੰਜਾਬ ਸਰਕਾਰ ਦਾ ਲੰਮੇ ਸਮੇਂ ਤੋਂ ਬਕਾਇਆ ਪਿਆ ਪੈਸਾ ਵੀ ਨਹੀਂ ਦਿੱਤਾ ਜਾ ਰਿਹਾ ਹੈ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਆਮ ਆਦਮੀ ਕਲੀਨਿਕਾਂ, ਸਰਕਾਰੀ ਹਸਪਤਾਲਾਂ ਦੇ ਸੁਧਾਰ, ਮੁਫ਼ਤ ਇਲਾਜ ਅਤੇ ਦਵਾਈਆਂ, ਨਵੀਆਂ ਮੈਡੀਕਲ ਸੇਵਾਵਾਂ ਅਤੇ ਸਿਹਤ ਖੇਤਰ ਵਿੱਚ ਹੋਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰ ਦੀਆਂ ਪਹਿਲਾਂ, ਸਰਕਾਰੀ ਨੌਕਰੀਆਂ ਵਿੱਚ ਭਰਤੀਆਂ, ਪਾਰਦਰਸ਼ੀ ਭਰਤੀ ਪ੍ਰਕਿਰਿਆ, ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਯੋਜਨਾਵਾਂ ਤਹਿਤ ਸ਼ਲਾਘਾਯੋਗ ਕਦਮ ਪੁੱਟਿਆ ਗਿਆ। ਉਹਨਾਂ ਕਿਹਾ ਕਿ ਹਲਕਾ ਭਦੌੜ ਦੇ ਵਿਕਾਸ ਲਈ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਦੀਆਂ ਸਕੀਮਾਂ, ਬਿਜਲੀ ਸਪਲਾਈ, ਸਕੂਲਾਂ ਦੀ ਅਪਗ੍ਰੇਡੇਸ਼ਨ, ਸਰਕਾਰੀ ਇਮਾਰਤਾਂ, ਖੇਡ ਮੈਦਾਨਾਂ, ਕਿਸਾਨਾਂ ਅਤੇ ਵਪਾਰੀਆਂ ਲਈ ਕੀਤੀਆਂ ਪਹਿਲਾਂ ਅਤੇ ਲੋਕ ਭਲਾਈ ਦੇ ਹੋਰ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿੱਖਿਆ, ਮਹਿਲਾ ਸਸ਼ਕਤੀਕਰਨ, ਸਮਾਜਿਕ ਸੁਰੱਖਿਆ, ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਬਿਜਲੀ ਸਬਸਿਡੀ, ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸੇਵਾਵਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਬਾਰੇ ਵੀ ਸੰਤੁਲਿਤ ਢੰਗ ਨਾਲ ਜਨਤਾ ਤੱਕ ਪਹੁੰਚ ਦਾ ਕੀਤਾ। ਸ੍ ਉੱਗੋਕੇ ਨੇ ਕਿਹਾ ਕਿ ਪਾਰਦਰਸ਼ਤਾ, ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਯਤਨ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵੱਲ ਕੇਂਦਰਿਤ ਹਨ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਜਨਤਾ ਨੂੰ ਜੋ ਗਰੰਟੀਆਂ ਦਿੱਤੀਆਂ ਸਨ ਉਹਨਾਂ ਨੂੰ ਪੂਰਾ ਕੀਤਾ ਗਿਆ ਹੈ ਇਸ ਤੋਂ ਇਲਾਵਾ ਵੀ ਸਰਕਾਰ ਵੱਲੋਂ ਜਨਤਾ ਨੂੰ ਲੋਕ ਭਲਾਈ ਦੀਆਂ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਦਾ ਸੂਬੇ ਦੀ ਜਨਤਾ ਲਾਹਾ ਲੈ ਰਹੀ ਹੈ ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਜੋ ਮਹਿਲਾਵਾਂ ਨੂੰ ਇੱਕ ਹਜ਼ਾਰ ਅਤੇ 1500 ਦੇਣੇ ਸਨ ਉਹ ਵੀ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ ਜਿਸ ਕਰਕੇ ਮਹਿਲਾਵਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਨਜ਼ਰ ਆ ਰਹੀਆਂ ਹਨ ਉਹਨਾਂ ਕਿਹਾ ਕਿ ਪੰਜਾਬ ਅੰਦਰ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਯਾਤਰਾ ਯੋਜਨਾ ਤਹਿਤ  ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਜਿਸ ਤਹਿਤ ਹਲਕਾ ਭਦੌੜ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੁੱਖ ਮੰਤਰੀ ਯਾਤਰਾ ਯੋਜਨਾ ਤਹਿਤ ਤੀਰਥ ਸਥਾਨਾ ਦੇ ਦਰਸ਼ਨਾਂ ਨੂੰ ਬੱਸਾਂ ਰਾਹੀਂ ਰਵਾਨਾ ਹੁੰਦੇ ਹਨ ਉਹਨਾਂ ਦੱਸਿਆ ਕਿ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ , ਕਾਂਗਰਸ ਅਤੇ ਭਾਜਪਾ ਦੀਆਂ ਸਰਕਾਰਾਂ ਨੇ ਸੂਬੇ ਦੀ ਜਨਤਾ ਲਈ ਕੋਈ ਵੀ ਵਿਕਾਸ ਨਹੀਂ ਕੀਤਾ ਸਗੋਂ ਜਨਤਾ ਨੂੰ ਆਪਣੇ ਕਾਰਜ ਕਾਲ ਦੌਰਾਨ ਕੁੱਟਿਆ ਤੇ ਲੁੱਟਿਆ ਜਿਸ ਕਰਕੇ ਜਨਤਾ ਨੇ ਉਹਨਾਂ ਨੂੰ ਸੱਤਾ ਤੋਂ ਪਾਸੇ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਵੇਖਦਿਆਂ ਹੋਇਆਂ ਸੂਬੇ ਦੀ ਜਨਤਾ ਮੁੜ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹਨਾਂ ਨੂੰ 100 ਪ੍ਰਤੀਸ਼ਤ ਪੂਰਾ ਕੀਤਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ,ਡਾ ਬਾਲ ਚੰਦ ਬਾਂਸਲ ਬਰਨਾਲੇ ਵਾਲੇ, ਮੀਤ ਪ੍ਰਧਾਨ ਮਨੀਸ਼ ਕੁਮਾਰ ਗਰਗ, ਸਰਪੰਚ ਹਰਚਰਨ ਸਿੰਘ ਮਾਨ ਜੰਡਸਰ, ਜਸਵਿੰਦਰ ਸਿੰਘ, ਜੱਸੀ ਪੁਰਬਾ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਢਿੱਲਵਾਂ ਅਤੇ ਕੋਸਲਰ ਹੈਪੀ ਸਿੰਘ ਆਦਿ ਹਾਜ਼ਰ ਸਨ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *