ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 45 ਦਿਵਿਆਂਗਜਨਾਂ ਨੂੰ ਵੰਡੇ 23 ਲੱਖ ਰੁਪਏ ਦੀ ਲਾਗਤ ਵਾਲੇ ਸਹਾਇਤਾ ਉਪਕਰਨ

Spread the love

ਮਲੋਟ, 17 ਜੁਲਾਈ ()- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰੈੱਡ ਕਰਾਸ ਦੇ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮਲੋਟ ਦੇ ਬਠਿੰਡਾ ਰੋਡ ਵਿਖੇ ਸਥਿਤ ਕੇ.ਜੀ. ਰਿਜ਼ੋਰਟ ਵਿਖੇ ਕਰਵਾਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਮਾਗਮ ਦੌਰਾਨ 23 ਲੱਖ ਰੁਪਏ ਦੀ ਲਾਗਤ ਨਾਲ 45 ਲਾਭਪਾਤਰੀਆਂ ਨੂੰ ਉਨ੍ਹਾਂ ਦੀ ਨਿੱਜੀ ਲੋੜਾਂ ਨੂੰ ਪੂਰਾ ਕਰਨ ਲਈ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਂਪ ਵਿੱਚ ਨਕਲੀ ਅੰਗਾਂ ਤੇ ਸਹਾਇਕ ਉਪਕਰਨਾਂ ਦੇ ਨਾਲ ਨਾਲ ਯੂ.ਡੀ.ਆਈ.ਡੀ ਦਾ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ ਤਾਂ ਜੋ ਕੋਈ ਵੀ ਦਿਵਿਆਂਗ ਲਾਭਪਾਤਰੀ ਇਹਨਾਂ ਸੁਵਿਧਾਵਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਅਲਿਮਕੋ ਮੋਹਾਲੀ ਵੱਲੋਂ ਪਹਿਲਾਂ ਕੈਂਪ ਲਗਾ ਕੇ ਦਿਵਿਆਂਗਜਨ ਵਿਅਕਤੀਆਂ ਦੀ ਪਛਾਣ ਕੀਤੀ ਗਈ ਸੀ। ਲੋੜਵੰਦ ਲਾਭਪਾਤਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਉਨ੍ਹਾਂ ਨੂੰ ਜ਼ਰੂਰੀ ਉਪਕਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਸ ਤਰ੍ਹਾਂ ਦੇ ਕੈਂਪ ਨਿਯਮਤ ਅੰਤਰਾਲ ‘ਤੇ ਲਗਾਏ ਜਾ ਰਹੇ ਹਨ। ਇਸ ਕੈਂਪ ਵਿਚ ਮੋਟਰਾਇਜਡ ਟਰਾਈਸਾਇਕਲ, ਟਰਾਈ ਸਾਇਕਲ, ਵਹੀਲ ਚੇਅਰ, ਨਕਲੀ ਅੰਗ, ਪੋਲਿਓ ਕੈਲਿਪਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਫੋਨ, ਸੀ.ਪੀ. ਚੇਅਰ, ਐਮ.ਆਰ. ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ), ਬੀ ਟੀ ਈ (2 ਸਾਲ ਤੋਂ ਛੋਟੇ ਬੱਚੇ ਲਈ ਕੰਨ ਦੀ ਮਸ਼ੀਨ) ਅਤੇ ਹੋਰ ਸਹਾਇਕ ਉਪਕਰਨਾਂ ਦੀ ਲਾਭਪਾਤਰੀਆਂ ਨੂੰ ਵੰਡ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਣ ਸਿੰਘ, ਡਾ. ਪੁਨੀਤ ਧਾਰ ਦੂਬੇ, ਡਾ. ਸੁਸ਼ੀਲ ਪਾਲੀ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ, ਸਰਪੰਚ ਜੋਤੀ ਗਿੱਲ, ਸਰਪੰਚ ਭੁਪਿੰਦਰ ਸਿੰਘ ਰਾਮਨਗਰ, ਐਮਸੀ ਲਾਲੀ ਗਗਨੇਜਾ, ਐਮਸੀ ਹਰਮੇਲ ਸੰਧੂ, ਸੁਖਪਾਲ ਸਿੰਘ ਸਰਪੰਚ, ਬਲਰਾਜ ਸਿੰਘ, ਪਰਮਜੀਤ ਕੌਰ, ਆਸ਼ੂ ਚਾਨਣਾ, ਕੁਲਦੀਪ ਘੱਗਾ, ਬਲਾਕ ਪ੍ਰਧਾਨ ਮੀਕਾ ਭੁੱਲਰ, ਗੁਰਪ੍ਰੀਤ ਸਿੰਘ ਵਿਰਦੀ, ਲਾਡੀ ਘੱਗਾ, ਨਿਰਮਲ ਸਿੰਘ ਖਾਲਸਾ, ਜੀਤ ਮਹਿੰਦੀ, ਸੰਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਹਲਕਾ ਮਲੋਟ ਵਾਸੀ ਹਾਜ਼ਰ ਸਨ।

  • Related Posts

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

    Spread the love

    Spread the loveਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ…

    Leave a Reply

    Your email address will not be published. Required fields are marked *