ਕੈਬਨਿਟ ਮੰਤਰੀ ਨੇ ਮਲੋਟ ਦੇ ਸ੍ਰੀ ਗੁਰੂ ਰਵੀਦਾਸ ਨਗਰ ‘ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਖੱਟੀਕ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

Spread the love

ਮਲੋਟ/ਸ੍ਰੀ ਮੁਕਤਸਰ ਸਾਹਿਬ, 13 ਜੂਨ ()- ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਸ੍ਰੀ ਗੁਰੂ ਰਵੀਦਾਸ ਨਗਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਖੱਟੀਕ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ ਗਈਆਂ। ਸਾਂਝੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਪਿੱਛੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਮਲੋਟ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਧਰਮਸ਼ਾਲਾ ਦੇ ਬਣਨ ਨਾਲ ਮਲੋਟ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਤੇ ਹੋਰਨਾਂ ਵਰਗਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਹੋਵੇਗਾ, ਖਾਸਕਰ ਕੇ ਲੋੜਵੰਦ ਤੇ ਮੱਧਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ। ਉਨ੍ਹਾਂ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਜਦੋਂ ਆਪਣੇ ਸਮਾਗਮ ਕਰਜ਼ਾ ਚੁੱਕ ਕੇ ਮਹਿੰਗੇ ਪੈਲੇਸਾਂ ਵਿੱਚ ਕਰਦੇ ਹਨ ਤਾਂ ਕਰਜ਼ੇ ਦੇ ਬੋਝ ਹੇਠ ਦੱਬੇ ਜਾਂਦੇ ਹਨ ਤੇ ਕਈ-ਕਈ ਸਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੁੰਦੀਆਂ, ਪਰ ਇਹ ਧਰਮਸ਼ਾਲਾ ਲੋਕਾਂ ਲਈ ਮਦਦਗਾਰ ਸਿੱਧ ਹੋਵੇਗੀ ਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕਾ ਮਲੋਟ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਹ ਤਨਦੇਹੀ ਨਾਲ ਕੰਮ ਕਰਦੇ ਹੋਏ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਆਪਣੀ ਨਿਗਰਾਨੀ ਹੇਠ ਪੂਰਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਮਲੋਟ ਸੂਬੇ ਭਰ ਵਿੱਚੋਂ ਮਿਸਾਲ ਬਣ ਕੇ ਉੱਭਰ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਰਾਮੂ ਆਰ.ਓ., ਐਡਵੋਕੇਟ ਅਮਨ, ਗਗਨ ਔਲਖ, ਜੋਨੀ ਗਰਗ, ਲਵ ਬੱਤਰਾ, ਬੰਟੀ ਪ੍ਰਧਾਨ, ਲੱਖਨ, ਐਡਵੋਕੇਟ ਸੰਨੀ, ਸ਼ਿਵ ਦਿਆਲ, ਸ਼ਾਮ ਲਾਲ, ਪ੍ਰਧਾਨ ਪ੍ਰਵੀਨ ਕੁਮਾਰ, ਅਰਸ਼ ਭੁੱਲਰ, ਬੰਟੀ ਪ੍ਰਧਾਨ, ਸੋਨੂ ਬਗੋਰੀਆ ਕੰਡਾਰੀਆ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ; ਕੇਕ ਕੱਟ ਕੇ ਮਨਾਈਆਂ ਖੁਸ਼ੀਆਂ

    Spread the love

    Spread the loveਨਵਾਂਸ਼ਹਿਰ , 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਦੇ ਸ਼ੁਭ ਅਵਸਰ ‘ਤੇ ਅੱਜ ਮਲੇਰਕੋਟਲਾ ਵਿਖੇ ਇੱਕ ਵਿਸ਼ਾਲ ਖੂਨਦਾਨ…

    ਚਰਨ ਸਿੰਘ ਬਣੇ ਸਰਬਸੰਮਤੀ ਨਾਲ ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੇ ਪ੍ਰਧਾਨ 

    Spread the love

    Spread the love ਨਾਭਾ,9, ਜੁਲਾਈ,(ਰਮਨ ਭਾਟੀਆ) ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਿਰ ਨਾਭਾ ਵਿਖੇ ਪ੍ਰਧਾਨ ਅਵਤਾਰ ਸਿੰਘ ਨਨੜੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਲੰਮਾ ਸਮਾਂ ਐਸੋਸੀਏਸ਼ਨ…

    Leave a Reply

    Your email address will not be published. Required fields are marked *