ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ 5.30 ਕਿਲੋਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਏਗਾ : ਹਰਭਜਨ ਸਿੰਘ ਈ.ਟੀ.ਓ.

Spread the love
ਅੰਮ੍ਰਿਤਸਰ, 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਵੱਲੋਂ 5.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ ‘ਤੇ 4.55 ਕਰੋੜ ਰੁਪਏ ਦੀ ਲਾਗਤ ਆਵੇਗੀ।ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਸਗੋਂ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਆਵਾਜਾਈ ਨੂੰ ਵੀ ਵੱਡਾ ਲਾਭ ਹੋਵੇਗਾ।ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਪ੍ਰੋਜੈਕਟ ਨੂੰ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੜਕ ਦਾ ਨਿਰਮਾਣ ਨਿਰਧਾਰਤ ਤਕਨੀਕੀ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਸੜਕ ਨੂੰ ਉੱਚ ਗੁਣਵੱਤਾ ਵਾਲੇ ਮਾਪਦੰਡਾਂ ਅਨੁਸਾਰ ਤਿਆਰ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਮਜ਼ਬੂਤੀ, ਟਿਕਾਊਪਣ ਅਤੇ ਉਮਰ ਵਿੱਚ ਵਾਧਾ ਹੋਵੇਗਾ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸੀ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *