ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਗਟ 

Spread the love
ਬਠਿੰਡਾ 9 ਜੁਲਾਈ(ਸੁਰਿੰਦਰਪਾਲ ਸਿੰਘ): ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ ਡਾਕਟਰ ਦਰਸ਼ਨ ਪਾਲ ਮੋਰਚੇ ਦੇ ਅਹੁਦੇਦਾਰ ਕੋ ਸਰਪਰਸਤ ਪਾਲ ਸਿੰਘ ਘੜੂਆ   ਕਨਵੀਨਰ ਪਾਲ ਸਿੰਘ ਫਰਾਂਸ ,ਕੋ ਕਨਵੀਨਰ ਗੁਰਿੰਦਰ ਸਿੰਘ ਭੰਗੂ ,ਬਲਵਿੰਦਰ ਸਿੰਘ ਕਾਲਾ ਅਤੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਫਿਰੋਜ਼ਪੁਰ, ਖਜਾਨਚੀ ਤਰੁਣ ਜੈਨ ਬਾਵਾ ਨਾਲ ਅੱਜ ਦੀ ਹੋਈ ਜੂਮ ਮੀਟਿੰਗ  ਦੇ ਵਿਚਕਾਰ ਦੀ ਜਾਣਕਾਰੀ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦਿੱਤੀ ਕਿ ਕੌਮੀ ਇਨਸਾਫ ਮੋਰਚਾ ਪ੍ਰਧਾਨ ਮੰਤਰੀ ਦੇ 17 ਜੁਲਾਈ ਦੇ ਦੌਰੇ ਦੌਰਾਨ ਉਸ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ। ਰੋਸ ਪ੍ਰਗਟ ਕਰਨ ਦੇ ਪ੍ਰੋਗਰਾਮ ਨੂੰ ਆਪਸੀ ਰੂਪ ਦੇਣ ਲਈ 13 ਜੁਲਾਈ ਨੂੰ ਬਰਨਾਲਾ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਦੇ ਘਰ ਅੱਗੇ ਰੋਸ ਧਰਨੇ ਦੌਰਾਨ ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਜਾਣਗੀਆਂ ।ਉਨਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀਆਂ ਰਿਹਾਈਆਂ ਨਾ ਕਰਕੇ ਸੰਵਿਧਾਨ , ਕਾਨੂੰਨ ਅਤੇ ਇਨਸਾਫ ਨਾਲ ਮਜ਼ਾਕ ਕਰ ਰਹੇ ਹਨ ।ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਵਿੱਚ ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ,ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੇੜਾ ,ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਨ ਦੇ ਨਾਲ ਨਾਲ ਦੇਸ਼ ਭਰ ਦੇ ਰਾਜਸ਼ੀ ਬੰਦੀਆਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਨਜਾਇਜ਼ ਤੌਰ ਤੇ ਬੰਦੀ ਬਣਾਉਣ ਵਿੱਚ ਰੋਸ ਪ੍ਰਗਟ ਕੀਤਾ ਜਾਵੇਗਾ। ਇੱਥੇ ਇਹ ਵਰਣਨ ਯੋਗ ਹੈ ਕਿ ਪ੍ਰਧਾਨ ਮੰਤਰੀ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਪਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿੱਚ ਕੀਤਾ ਸੀ ।ਪ੍ਰੰਤੂ ਬਾਅਦ ਵਿੱਚ ਆਜ਼ਾਦੀ ਵੇਲੇ ਕੌਮੀ ਆਗੂਆਂ ਵੱਲੋਂ ਸਿੱਖਾਂ ਨਾਲ ਕੀਤੇ ਵਾਅਦਿਆਂ ਵਾਂਗ ਪ੍ਰਧਾਨ ਮੰਤਰੀ ਜੀ ਵੀ ਮੁੱਕਰ ਗਏ। ਰੋਸ ਪ੍ਰਗਟ ਕਰਨ ਸਮੇਂ ਸਤਲੁਜ ਫਿਲਮ ਉੱਪਰ ਪਾਬੰਦੀ ਲਾਉਣ ਵਿਰੁੱਧ ਅਤੇ ਭਾਰਤ ਅਮਰੀਕਾ ਕਿਸਾਨੀ ਵਪਾਰ ਸਮਝੌਤੇ ਸਬੰਧੀ ਵੀ ਰੋਸ ਪ੍ਰਗਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਨਸਾਫ ਮੋਰਚਾ ਸਿੰਘਾਂ ਲਈ ਸੰਘਰਸ਼ ਹੋਰ ਤਿੱਖਾ ਕਰੇਗਾ ਅਤੇ ਰਹਾਈਆਂ ਤੱਕ ਜਾਰੀ ਰਹੇਗਾ। ਉਹਨਾਂ ਪੰਜਾਬ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਸੰਘਰਸ਼ ਇਨਸਾਫ ਪੱਗ ਅਤੇ ਪੰਜਾਬ ਦੀ ਅਣਖ ਦਾ ਹੈ। ਅਖੀਰ ਵਿੱਚ ਆਗੂਆਂ ਨੇ ਸਾਰੇ ਪੰਜਾਬ ਦੇ ਲੋਕਾਂ ਨੂੰ ਸਾਥ ਦੇਣ ਲਈ ਕਿਹਾ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਪੈਰਾਂ ਥੱਲੇ ਲੋਕ ਰੋਹ ਦਾ ਭਾਂਬੜਵਾਲ ਦੇਣਗੇ।
  • Related Posts

    ਕੁੱਲ ਹਿੰਦ ਕਿਸਾਨ ਸਭਾ ਨੇ ਰਾਜਪਾਲ ਦੇ ਨਾਂਅ ਭੇਜਿਆ ਮੰਗ ਪੱਤਰ    ਬਿਜਲੀ ਸੋਧ ਬਿਲ, ਮੁਕਤ ਵਪਾਰ ਸੰਧੀ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ  

    Spread the love

    Spread the loveਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ)-  ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਵੱਲੋਂ ਅੱਜ ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਭੇਜ ਕੇ ਕੇਂਦਰ…

    ਨੀਲੋਂ ਪਰਿਵਾਰ ਨੇ ਧੀ ਦੇ ਜਨਮਦਿਨ ’ਤੇ 35 ਸਾਲਾਂ ਤੋਂ ਲਗਾਤਾਰ ਲਾਏ ਬੂਟੇ    ਮਾਤਾ ਸ਼ੀਤਲਾ ਮੰਦਰ ’ਚ ਵਾਤਾਵਰਨ ਦਿਵਸ ਵਜੋਂ ਮਨਾਇਆ ਜਨਮਦਿਨ, ਦਿੱਤਾ ਸਮਾਜ ਨੂੰ ਸੰਦੇਸ਼

    Spread the love

    Spread the love ਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ) ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਅਤੇ ਕੁਲਵੰਤ ਕੌਰ ਨੀਲੋਂ ਨੇ ਆਪਣੀ…

    Leave a Reply

    Your email address will not be published. Required fields are marked *