ਗਊਸ਼ਾਲਾ ਸੁੱਖੇਮਾਜਰਾ ਦੀ ਬੰਜਰ ਜ਼ਮੀਨ ਨੂੰ ਉਪਜਾਊ ਬਣਾਉਣ ਲਈ ਚੱਲ ਰਹੇ ਕੰਮ ਦਾ ਵਿਧਾਇਕ ਚੱਢਾ ਨੇ ਲਿਆ ਜਾਇਜ਼ਾ 

Spread the love
ਚਾਰੇ ਦੀ ਕਮੀ ਦਾ ਸਥਾਈ ਹੱਲ, ਗਊਸ਼ਾਲਾ ਦੇ ਖਰਚੇ ਵੀ ਘਟਣਗੇ: ਚੱਢਾ
ਨੂਰਪੁਰਬੇਦੀ, 03 ਅਪ੍ਰੈਲ ( ਦਲਜੀਤ ਚਨੌਲੀ ) : ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਕੈਟਲ ਪੌਂਡ ਸਰਕਾਰੀ ਗਊਸ਼ਾਲਾ ਸੁੱਖੇ ਮਾਜਰਾ ਵਿੱਚ ਪਈ ਲਗਭਗ 16 ਏਕੜ ਬੰਜਰ ਜ਼ਮੀਨ ਨੂੰ ਉਪਜਾਊ ਬਣਾਉਣ ਲਈ ਸਮਤਲੀਕਰਨ ਅਤੇ ਸਫਾਈ ਦੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਤਹਿਤ ਅੱਜ ਵਿਧਾਇਕ ਚੱਢਾ ਨੇ ਆਪਣੀ ਟੀਮ ਸਮੇਤ ਗਊਸ਼ਾਲਾ ਦਾ ਦੌਰਾ ਕਰਕੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਜ਼ਮੀਨ ਦੇ ਲੈਵਲਿੰਗ ਅਤੇ ਮਲਬਾ ਹਟਾਉਣ ਦੀ ਪ੍ਰਕਿਰਿਆ ਦਾ ਮੌਕੇ ‘ਤੇ ਨਿਰੀਖਣ ਕੀਤਾ ਅਤੇ ਕੰਮ ਦੀ ਗੁਣਵੱਤਾ ਤੇ ਗਤੀ ਬਾਰੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨੇ ਗਊਸ਼ਾਲਾ ਦਾ ਪ੍ਰਬੰਧ ਸੰਭਾਲ ਰਹੀ ਸੇਵਾ ਕਮੇਟੀ, ਪੰਚਾਇਤ ਮੈਂਬਰਾਂ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ।
ਵਿਧਾਇਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਲਗਭਗ 9 ਏਕੜ ਜ਼ਮੀਨ ਦੀ ਸਫਾਈ ਅਤੇ ਸਮਤਲੀਕਰਨ ਮੁਕੰਮਲ ਕਰਕੇ ਉਸ ਨੂੰ ਖੇਤੀਯੋਗ ਬਣਾਇਆ ਜਾ ਚੁੱਕਾ ਹੈ, ਜਦਕਿ ਬਾਕੀ ਜ਼ਮੀਨ ਨੂੰ ਵੀ ਜਲਦ ਹੀ ਉਪਜਾਊ ਬਣਾਉਣ ਲਈ ਲਗਾਤਾਰ ਕੰਮ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਮੀਨ ਤਿਆਰ ਹੋਣ ਉਪਰੰਤ ਇੱਥੇ ਗਊਆਂ ਲਈ ਹਰਾ ਚਾਰਾ ਬੀਜਿਆ ਜਾਵੇਗਾ, ਜਿਸ ਨਾਲ ਚਾਰੇ ਦੀ ਲੰਬੇ ਸਮੇਂ ਤੋਂ ਚੱਲ ਰਹੀ ਕਮੀ ਦਾ ਸਥਾਈ ਹੱਲ ਨਿਕਲੇਗਾ। ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਅਤੇ ਜ਼ਮੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਟਰੈਕਟਰਾਂ, ਜੇਸੀਬੀ ਮਸ਼ੀਨਾਂ ਅਤੇ ਹੋਰ ਸਾਧਨਾਂ ਨਾਲ ਇਸ ਸੇਵਾ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਉਣ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਉਪਰਾਲੇ ਨਾਲ ਨਾ ਸਿਰਫ਼ ਗਊਸ਼ਾਲਾ ਦੀ ਆਤਮਨਿਰਭਰਤਾ ਵਧੇਗੀ, ਸਗੋਂ ਬਾਹਰੋਂ ਮਹਿੰਗਾ ਚਾਰਾ ਖਰੀਦਣ ‘ਤੇ ਹੋਣ ਵਾਲਾ ਵੱਡਾ ਖਰਚਾ ਵੀ ਘਟੇਗਾ, ਜਿਸ ਨਾਲ ਬਚਤ ਰਾਸ਼ੀ ਗਊਸ਼ਾਲਾ ਦੇ ਸੰਭਾਲ ਅਤੇ ਸੁਧਾਰ ਵਿੱਚ ਲਗਾਈ ਜਾ ਸਕੇਗੀ। ਇਸ ਮੌਕੇ ਗਊ ਮਾਤਾ ਸੇਵਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਮੁਨੀਸ਼ ਪੁਰੀ ਅਤੇ ਪਿੰਡ ਕਰਤਾਰਪੁਰ ਦੀ ਗਊ ਸੇਵਾ ਕਮੇਟੀ ਦੇ ਮੈਂਬਰਾਂ ਨੇ ਵਿਧਾਇਕ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸੰਸਥਾਵਾਂ ਵੱਲੋਂ ਪਹਿਲਾਂ ਵੀ ਗਊਸ਼ਾਲਾ ਲਈ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਅਤੇ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਮੇਂ ਚਾਰੇ ਦੀ ਤਿਆਰੀ ਲਈ ਛੋਟੀ ਮਸ਼ੀਨ ਕਾਰਨ ਆ ਰਹੀ ਦਿੱਕਤ ਨੂੰ ਦੂਰ ਕਰਨ ਲਈ ਜਲਦ ਹੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਕ ਵੱਡੀ ਟੋਕਾ ਮਸ਼ੀਨ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦੇ ਅਨੁਸਾਰ ਨਵੀਂ ਮਸ਼ੀਨ ਦੇ ਨਾਲ ਘੱਟ ਸਮੇਂ ਵਿੱਚ ਵੱਧ ਮਾਤਰਾ ਵਿੱਚ ਚਾਰਾ ਤਿਆਰ ਕੀਤਾ ਜਾ ਸਕੇਗਾ, ਜਿਸ ਨਾਲ ਮਜ਼ਦੂਰਾਂ ਦੀ ਮਿਹਨਤ ਘਟੇਗੀ ਅਤੇ ਗਊਸ਼ਾਲਾ ਦੀ ਕਾਰਗੁਜ਼ਾਰੀ ਵਿੱਚ ਵੀ ਸੁਧਾਰ ਆਵੇਗਾ। ਇਸ ਮੌਕੇ ਉੱਤੇ ਪ੍ਰਧਾਨ ਮੁਨੀਸ਼ ਪੁਰੀ, ਜ਼ਿਲ੍ਹਾ ਪਰਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਦੇਸ ਰਾਜ ਸੈਣੀ, ਸਮਤੀ ਮੈਂਬਰ ਸਤਨਾਮ ਸਿੰਘ ਨਾਗਰਾ,ਚੌਧਰੀ ਹੁਸਨ ਲਾਲ, ਸਰਪੰਚ ਮਹਿੰਦਰ ਸਿੰਘ ਰਾਣਾ, ਸਰਪੰਚ ਰਾਮ ਧਨ ਬਾਠ, ਕੈਪਟਨ ਗੁਰਮੀਤ ਸਿੰਘ, ਸਰਪੰਚ ਅਜਵਿੰਦਰ ਸਿੰਘ ਬਨੀਹਾਰਾ, ਮਾਸਟਰ ਜਸਬੀਰ ਸਿੰਘ, ਚੌਧਰੀ ਕਿਸ਼ਨ ਬੱਗੂਵਾਲ ਆਦ ਹਾਜ਼ਰ ਸਨ
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *