ਚੌਥੀ ਮੁਅੱਤਲੀ ’ਤੇ ਉੱਠੇ ਸਿਆਸੀ ਸਵਾਲ ਕਾਂਗਰਸੀ ਸਰਪੰਚ ਨੂੰ ਨਿੱਜੀ ਰੰਜਿਸ਼ ਤਹਿਤ ਨਿਸ਼ਾਨਾ ਬਣਾਉਣ ਦਾ ਦੋਸ਼ : ਗੁਰਮੀਤ ਸਿੰਘ ਦਬੜੀਖਾਨਾ 

Spread the love
ਜੈਤੋ, 8 ਅਗਸਤ (ਮਨਜੀਤ ਸਿੰਘ ਢੱਲਾ)- ਯੂਨਾਈਟਿਡ ਅਕਾਲੀ ਦਲ ਦੇ ਜ਼ਿਲ੍ਹਾ ਸਰਪ੍ਰਸਤ ਗੁਰਮੀਤ ਸਿੰਘ ਖਾਲਸਾ ਦਬੜੀਖਾਨਾ ਨੇ ਪਿੰਡ ਰਾਮੇਆਣਾ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਸਰਪੰਚ ਰਾਜਦੀਪ ਸਿੰਘ ਔਲਖ ਨੂੰ ਚੌਥੀ ਵਾਰ ਮੁਅੱਤਲ ਕੀਤੇ ਜਾਣ ਦੀ ਕਾਰਵਾਈ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਉਨ੍ਹਾਂ ਇਸ ਨੂੰ ਕਥਿਤ ਸਿਆਸੀ ਧੱਕੇਸ਼ਾਹੀ ਕਰਾਰ ਦਿੰਦਿਆਂ ਸਰਪੰਚ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ।ਗੁਰਮੀਤ ਸਿੰਘ ਖਾਲਸਾ ਨੇ ਦੋਸ਼ ਲਾਇਆ ਕਿ ਸਰਪੰਚ ਰਾਜਦੀਪ ਸਿੰਘ ਔਲਖ ਨੂੰ ਕਥਿਤ ਨਿੱਜੀ ਰੰਜਿਸ਼ ਕਾਰਨ ਵਾਰ-ਵਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਵਿਰੁੱਧ ਕਾਰਵਾਈ ਕਰਨ ਤੋਂ ਪਹਿਲਾਂ ਉਸ ਦਾ ਪੱਖ ਸੁਣਨਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਨਾ ਜ਼ਰੂਰੀ ਹੈ। ਉਨ੍ਹਾਂ ਪੰਚਾਇਤ ਵਿਭਾਗ ਤੋਂ ਮੁਅੱਤਲੀ ਦੇ ਹੁਕਮ ਵਾਪਸ ਲੈ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਪੰਚ ਨੂੰ ਇਨਸਾਫ਼ ਨਾ ਮਿਲਿਆ ਤਾਂ ਯੂਨਾਈਟਿਡ ਅਕਾਲੀ ਦਲ ਵੱਲੋਂ ਧਰਨਾ ਅਤੇ ਸੰਘਰਸ਼ ਕੀਤਾ ਜਾਵੇਗਾ।“ਮੇਰੇ ਹੱਕ ਵਿੱਚ ਹੋਈਆਂ ਜਾਂਚਾਂ” : ਰਾਜਦੀਪ ਔਲਖ ਇਸ ਸਬੰਧੀ ਸਰਪੰਚ ਰਾਜਦੀਪ ਸਿੰਘ ਔਲਖ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਰੁੱਧ ਹੋਈਆਂ ਸਾਰੀਆਂ ਇਨਕੁਆਰੀਆਂ ਉਨ੍ਹਾਂ ਦੇ ਹੱਕ ਵਿੱਚ ਹੋ ਚੁੱਕੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਾਮੇਆਣਾ ਦੇ ਕੁਝ ਆਮ ਆਦਮੀ ਪਾਰਟੀ ਨਾਲ ਸਬੰਧਤ ਸਿਆਸੀ ਆਗੂ ਕਥਿਤ ਨਿੱਜੀ ਰੰਜਿਸ਼ ਕਾਰਨ ਉਨ੍ਹਾਂ ਨੂੰ ਵਾਰ-ਵਾਰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਪੰਚ ਵਜੋਂ ਉਨ੍ਹਾਂ ਦੀ ਚੋਣ ਸੰਵਿਧਾਨਕ ਅਤੇ ਲੋਕਤੰਤਰਿਕ ਪ੍ਰਕਿਰਿਆ ਤਹਿਤ ਹੋਈ ਹੈ ਅਤੇ ਉਹ ਆਪਣੇ ਹੱਕ ਲਈ ਹਰ ਸੰਵਿਧਾਨਕ ਤੇ ਕਾਨੂੰਨੀ ਰਾਹ ਅਪਣਾਉਣਗੇ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *