ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Spread the love
 ਨਵੀ ਜਿੰਮੇਵਾਰੀ ਮਿਲਣ ਤੇ ਗੰਡੀਵਿੰਡ ਨੇ ਸੁਖਬੀਰ ਸਿੰਘ ਬਾਦਲ ਅਤੇ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਦਾ ਕੀਤਾ ਧੰਨਵਾਦ
ਸਰਾਏ ਅਮਾਨਤ ਖਾਂ, 2 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀ ਸੀ ਵਿੰਗ ਦੀ ਨਵੀ ਜਥੇਬੰਦੀ ਦਾ ਐਲਾਨ ਕਰਦਿਆ ਜਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ। ਇਹ ਇਲਾਨ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦੇ ਨਾਲ ਸਲਾਹ ਮਸ਼ਵਰੇ ਤੋ ਬਾਅਦ ਕੀਤਾ ਗਿਆ। ਇਸ ਸਮੇਂ ਬੀ.ਸੀ ਵਿੰਗ ਦੇ ਵੱਖ-ਵੱਖ ਆਗੂਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਸ ਵਿਚ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੂੰ ਬੀ. ਸੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਜਿੰਮੇਵਾਰ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਬਾਖੂਬੀ ਨਿਭਾਉਣਗੇ ਅਤੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਨਗੇ।  ਇਸ ਮੌਕੇ ਸਾਬਕਾ ਚੇਅਰਮੈਨ ਗੁਰਬੀਰ ਸਿੰਘ ਮਾਰਕੀਟ ਕਮੇਟੀ ਝਬਾਲ, ਸਾਬਕਾ ਵਾਈਸ ਚੇਅਰਮੈਨ ਤੇਗਾ ਸਿੰਘ ਸੋਹਲ, ਸੀਨੀਅਰ ਆਗੂ ਹਰੀ ਸਿੰਘ ਕਸੇਲ,ਸਾਬਕਾ ਸਰਪੰਚ ਮੰਗਲ ਸਿੰਘ ਛਾਪਾ, ਜਗਰੂਪ ਸਿੰਘ ਛੀਨਾ,ਕੁਲਦੀਪ ਸਿੰਘ ਕੀਪਾ ਗੰਡੀਵਿੰਡ, ਦਿਲਬਾਗ ਸਿੰਘ ਗੰਡੀਵਿੰਡ, ਸਵਰਨ ਸਿੰਘ ਦਾਉਕੇ, ਕੁਲਵੰਤ ਸਿੰਘ ਦਾਉਕੇ,ਸ਼ਾਮ ਸਿੰਘ ਕੋਟ ਆੜਤੀਆ ਆਦਿ ਨੇ ਕਸ਼ਮੀਰ ਸਿੰਘ ਗੰਡੀਵਿੰਡ ਨੂੰ ਮੁਬਾਰਕਾਂ ਦਿੱਤੀ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *