ਜਨਤਾ ‘ਤੇ ਮਹਿੰਗਾਈ ਦੀ ਮਾਰ, ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਮੋਦੀ ਸਰਕਾਰ : ਬ੍ਰਿਗੇਡੀਅਰ ਰਾਜ ਕੁਮਾਰ

Spread the love
 ਨਵਾਂਸ਼ਹਿਰ , 9 ਜੂਨ (ਜਤਿੰਦਰ ਪਾਲ ਸਿੰਘ ਕਲੇਰ) :  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਦੇਸ਼ ਦੀ ਜਨਤਾ ‘ਤੇ ਮਹਿੰਗਾਈ ਦੀ ਬੇਰਹਿਮ ਮਾਰ ਪੈ ਰਹੀ ਹੈ, ਜਿਸ ਨੇ ਮੋਦੀ ਸਰਕਾਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ। ਅੱਜ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਹਰ ਵਰਗ ਤ੍ਰਾਹੀ-ਤ੍ਰਾਹੀ ਕਰ ਰਿਹਾ ਹੈ ਅਤੇ ਇਹ ਸਰਕਾਰ ਹਰ ਫਰੰਟ ‘ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਮੁੜ 29 ਰੁਪਏ ਦਾ ਨਵਾਂ ਵਾਧਾ ਕਰਕੇ ਕੇਂਦਰ ਸਰਕਾਰ ਨੇ ਗਰੀਬ ਅਤੇ ਮੱਧਮ ਵਰਗ ਦੇ ਪਰਿਵਾਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। 3 ਮਹੀਨਿਆਂ ਦੇ ਅੰਦਰ-ਅੰਦਰ ਦੂਜੀ ਵਾਰ ਵਧਾਈਆਂ ਗਈਆਂ ਇਨ੍ਹਾਂ ਕੀਮਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਨੂੰ ਦੇਸ਼ ਦੇ ਆਮ ਲੋਕਾਂ ਦੀਆਂ ਤਕਲੀਫਾਂ ਨਾਲ ਕੋਈ ਸਰੋਕਾਰ ਨਹੀਂ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਬੇਲਗਾਮ ਮਹਿੰਗਾਈ ਨੇ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਬੇਹੱਦ ਮੁਸ਼ਕਿਲ ਕਰ ਦਿੱਤਾ ਹੈ। ਰਸੋਈ ਗੈਸ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਲਗਾਤਾਰ ਵਧ ਰਹੇ ਭਾਅ ਗਰੀਬਾਂ ਦੇ ਮੂੰਹੋਂ ਨਿਵਾਲਾ ਖੋਹ ਰਹੇ ਹਨ। ਦੇਸ਼ ਦਾ ਮਿਹਨਤਕਸ਼ ਇਨਸਾਨ ਦਿਨ-ਰਾਤ ਖੂਨ-ਪਸੀਨਾ ਵਹਾਉਣ ਦੇ ਬਾਵਜੂਦ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਿੱਚ ਅਸਮਰੱਥ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਆਰਥਿਕ ਬੋਝ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਟੈਕਸ ਅਤੇ ਕੀਮਤਾਂ ਵਧਾ ਕੇ ਜਨਤਾ ਦੀ ਜੇਬ ‘ਤੇ ਡਾਕਾ ਮਾਰ ਰਹੀ ਹੈ। ਮੋਦੀ ਸਰਕਾਰ ਨੂੰ ਇਹ ਲੋਕ-ਵਿਰੋਧੀ ਫੈਸਲੇ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਤਾਂ ਜੋ ਆਮ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ।
  • Related Posts

    ਕਾਂਗਰਸ ਐਸ ਸੀ ਸੈੱਲ ਵਿੱਚ ਅੰਗਰੇਜ ਸਿੰਘ ਆਸਲ, ਬਲਾਕ ਪੱਟੀ ਦਾ ਚੇਅਰਮੈਨ ਅਤੇ ਨਿਸ਼ਾਨ ਸਿੰਘ ਜੌੜਾ, ਬਲਾਕ ਨੌਸ਼ਹਿਰਾ ਪੰਨੂੰਆ ਦੇ ਚੇਅਰਮੈਨ ਨਿਯੁਕਤ (ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦਿੱਤੇ ਨਿਯੁਕਤੀ ਪੱਤਰ)

    Spread the love

    Spread the loveਪੱਟੀ 9 ਜੂਨ (ਕੰਵਲਦੀਪ ਸਿੰਘ ਸਾਬੀ) ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦਿਓ, ਅਤੇ ਐਸ ਸੀ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਉਨਾਂ ਦੀ…

    ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ ਦਾ ਵਿਰੋਧ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਅਬੋਹਰ ਵਿਖੇ ਭਾਰੀ ਰੋਸ਼ ਪ੍ਰਦਰਸ਼ਨ ਧਰਨਾ 

    Spread the love

    Spread the loveਪੱਟੀ ਸਦੀਕ, 9 ਜੂਨ (ਪੱਤਰ ਪ੍ਰੇਰਕ)-  ਲੰਘੀ 5 ਜੂਨ ਨੂੰ ਪਟਿਆਲਾ ਸਥਿਤ ਪਾਵਰਕੌਮ ਦੇ ਮੁੱਖ ਦਫ਼ਤਰ ਸਾਹਮਣੇ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ…

    Leave a Reply

    Your email address will not be published. Required fields are marked *