ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ ‘ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ-ਪਠਾਣਮਾਜਰਾ

Spread the love
ਸਤਿੰਦਰ ਸ਼ਰਮਾ ਸਨੌਰ, 17 ਅਪ੍ਰੈਲ: ‘ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੇ ਹੱਕ ‘ਚ ਲਿਆ ਗਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ।’ ਇਹ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤਾ। ਅੱਜ ਇੱਥੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਜੋ ਕੰਮ ਪਿਛਲੇ 75 ਸਾਲਾਂ ਤੋਂ ਦੇਸ਼ ਉਪਰ ਰਾਜ ਕਰਦੀਆਂ ਰਵਾਇਤੀ ਪਾਰਟੀਆਂ ਨਹੀਂ ਕਰ ਸਕੀਆਂ, ਉਹ ਕੁਝ ਸਾਲ ਪਹਿਲਾਂ ਹੋਂਦ ‘ਚ ਆਈ ਆਮ ਆਦਮੀ ਪਾਰਟੀ ਨੇ ਕਰ ਵਿਖਾਇਆ ਹੈ। ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਦੀ ਵਾਹਦ ਇੱਕੋ ਇੱਕ ਸਰਕਾਰ ਸਾਬਤ ਹੋਈ ਹੈ, ਜਿਸ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਦੀ ਜ਼ੁਰਅਤ ਵਿਖਾਈ ਹੈ।
ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਸਮੇਤ ਐਡਵੋਕੇਟ ਜਨਰਲ ਦਫ਼ਤਰ ਤੇ ਲਾਅ ਅਫ਼ਸਰਾਂ ਤੇ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਰਾਖਵਾਂਕਰਨ ਦੇਣ ਦੇ ਕੀਤੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ ‘ਚ ਸ਼ਲਾਘਾ ਕਰਦਿਆਂ ਕਿਹਾ ਕਿ, ਇਸ ਫੈਸਲੇ ਨਾਲ ਲੰਬੇ ਸਮੇਂ ਆਪਣੇ ਹੱਕਾਂ ਤੋਂ ਵਾਂਝੇ ਦਲਿਤਾਂ ਨੂੰ ਆਪਣਾ ਹੱਕ ਹੁਣ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ, ਜਿਸ ਨੂੰ ਰਵਾਇਤੀ ਪਾਰਟੀਆਂ ਕਰਨ ‘ਚ ਅਸਫ਼ਲ ਰਹੀਆਂ ਸਨ।ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ, ਦੋ ਚੀਜ਼ਾਂ ‘ਤੇ ਕੰਮ ਕਰ ਰਹੀ ਹੈ ਪਹਿਲਾ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਅਤੇ ਦੂਜਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਸਲ ਅਰਥਾਂ ਵਿੱਚ ਲਾਗੂ ਕਰਨਾ।
  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *