ਜੋਗਿੰਦਰ ਸਿੰਘ ਮਾਨ ਨੇ ਪਿੰਡ ਚੱਕ ਪ੍ਰੇਮਾ, ਲੱਖਪੁਰ ਤੇ ਡੁਮੇਲੀ ‘ਚ ਕੁੱਲ 78 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਦੇ ਕੰਮ

Spread the love

ਫਗਵਾੜਾ 3 ਅਪ੍ਰੈਲ (  ਪ੍ਰੀਤੀ  ) ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਫਗਵਾੜਾ ਹਲਕੇ ਦੇ ਪਿੰਡ ਚੱਕ ਪ੍ਰੇਮਾ, ਲੱਖਪੁਰ ਅਤੇ ਡੁਮੇਲੀ ਵਿਖੇ ਵੱਖ-ਵਿੱਖ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਉਹਨਾਂ ਨੇ ਬੀ.ਡੀ.ਪੀ.ਓ. ਰਾਮਪਾਲ ਰਾਣਾ ਅਤੇ ਹੋਰ ਵਿਭਾਗੀ ਅਧਿਕਾਰੀਆਂ ਦੀ ਹਾਜਰੀ ਵਿਚ ਦੱਸਿਆ ਕਿ ਪਿੰਡ ਚੱਕ ਪ੍ਰੇਮਾ ਵਿਖੇ 8 ਲੱਖ ਰੁਪਏ, ਲੱਖਪੁਰ ‘ਚ 25 ਲੱਖ ਅਤੇ ਪਿੰਡ ਡੁਮੇਲੀ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਰਕਮ ਨਾਲ ਕਰਵਾਏ ਜਾਣ ਵਾਲੇ ਮੁੱਖ ਵਿਕਾਸ ਕਾਰਜਾਂ ਵਿਚ ਗਲੀਆਂ ਦੀ ਉਸਾਰੀ, ਸੀਵਰੇਜ ਦੇ ਗੰਦੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ, ਵਾਟਰ ਸਪਲਾਈ, ਨੌਜਵਾਨਾਂ ਨੂੰ ਮਿਆਰੀ ਸਿਹਤ ਸਹੂਲਤਾਵਾਂ ਦੇਣ ਲਈ ਜਿਮ, ਪਾਰਕ ਆਦਿ ਸ਼ਾਮਲ ਹਨ। ਮਾਨ ਨੇ ਕਿਹਾ ਕਿ ਪਿੰਡਾਂ ਦਾ ਸਰਬ ਪੱਖੀ ਵਿਕਾਸ ਕਰਵਾਉਣਾ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪ੍ਰਾਥਮਿਕਤਾ ਹੈ। ਉਹਨਾਂ ਨੇ ਸਮੂਹ ਪਿੰਡਾਂ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਲੋੜ ਅਨੁਸਾਰ ਫੰਡ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੇ੍ਹ ਜਾਣਗੇ। ਇਸ ਦੌਰਾਨ ਉਕਤ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਵਿਕਾਸ ਕਾਰਜਾਂ ਲਈ ਹਲਕਾ ਇੰਚਾਰਜ ਜੋਗਿੰਦਰ ਸਿਘ ਮਾਨ, ਸਪੋਕਸਪਰਸਨ ਪੰਜਾਬ ਹਰਨੂਰ ਸਿੰਘ ਹਰਜੀ ਮਾਨ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜਗਜੀਤ ਸਿੰਘ ਪੰਚਾਇਤ ਅਫ਼ਸਰ, ਸੁਲੱਖਣ ਸਿੰਘ ਪੰਚਾਇਤ ਸਕੱਤਰ, ਅਮਨਦੀਪ ਜੇ.ਈ, ਮਨਜੀਤ ਕੌਰ ਕੁਲਾਰ ਸਰਪੰਚ ਚੱਕ ਪ੍ਰੇਮਾ, ਗੁਰਮੀਤ ਸਿੰਘ ਸਰਪੰਚ ਲੱਖਪੁਰ, ਬਚਿੰਤ ਸਿੰਘ ਸਰਪੰਚ ਡੁਮੇਲੀ, ਸ਼ੇਰਵੀਰ ਸਿੰਘ ਘੁੰਮਣ ਮਲਕਪੁਰ, ਗੁਰਮੀਤ ਸਿੰਘ ਸਰਪੰਚ ਲੱਖਪੁਰ, ਮਨਜੀਤ ਕੌਰ ਕੁਲਾਰ ਸਰਪੰਚ ਚੱਕ ਪ੍ਰੇਮਾ, ਪਵਨਜੀਤ ਕੌਰ ਸਰਪੰਚ, ਮਨਜੀਤ ਕੌਰ ਪੰਚ, ਪਰਮਜੀਤ ਪੰਚ, ਅਰਵਿੰਦਰ ਪੰਚ, ਮਦਨ ਲਾਲ ਪੰਚ  ਸਤਨਾਮ ਸਿੰਘ, ਗੁਰਜਿੰਦਰ ਸਿੰਘ, ਸਤਨਾਮ ਸਿੰਘ ਕੁਲਾਰ, ਜਸਵਿੰਦਰ ਸਿੰਘ, ਕੁਲਵਿੰਦਰ ਕੌਰ, ਐਡੋਕੇਟ ਰੇਨੂੰ ਕੁਮਾਰ ਤਿਵਾਰੀ, ਰਾਮ ਆਸਰਾ ਚੱਕ ਪ੍ਰੇਮਾ, ਜਸਵਿੰਦਰ ਸਿੰਘ ਬੰਗੜ ਰਿਟਾ. ਪ੍ਰਿੰਸੀਪਲ, ਰੇਸ਼ਮ ਸਿੰਘ, ਡੋਗਰ ਮੱਲ, ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *