ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਬੰਧਨ ਤਰੀਕਿਆਂ ਉੱਤੇ ਕਿਸਾਨ-ਸਾਇੰਸਦਾਨ ਮਿਲਣੀ

Spread the love

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ ()- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਚੱਕ ਗਿਲਜੇਵਾਲਾ ਵਿਖੇ “ ਝੋਨੇ ਦੀ ਸਿੱਧੀ ਬਿਜਾਈ ”ਦੇ ਪ੍ਰਬੰਧਕੀ ਤਰੀਕਿਆਂ ‘ਤੇ ਇੱਕ ਕਿਸਾਨ-ਸਾਇੰਸਦਾਨ ਮਿਲਣੀ ਕਰਵਾਈ ਗਈ। ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਪਣਾਉਣ ਦੀ ਪ੍ਰੇਰਣਾ ਦਿੰਦਿਆਂ ਪਾਣੀ ਅਤੇ ਹੋਰ ਕੀਮਤੀ ਸਰੋਤਾਂ ਦੀ ਬਚਤ ਕਰਨ ਲਈ ਉਤਸ਼ਾਹਿਤ ਕੀਤਾ। ਡਾ. ਭੁੱਲਰ ਨੇ ਕਿਸਾਨਾਂ ਨਾਲ ਯੂਨੀਵਰਸਿਟੀ ਵਿਖੇ ਚੱਲ ਰਹੇ ਕਿਸਾਨ-ਪੱਖੀ ਖੋਜ਼ ਕਾਰਜਾਂ ਬਾਰੇ ਗੱਲਬਾਤ ਕਰਦਿਆਂ ਕਿਸਾਨੀ ਆਮਦਨ ਵਧਾਉਣ ਅਤੇ ਲਾਗਤਾਂ ਘਟਾਉਣ ਸੰਬੰਧੀ ਨੁਕਤੇ ਸਾਂਝੇ ਕੀਤੇ। ਕਿਸਾਨਾਂ ਨੇ ਇਸ ਮਿਲਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਬਾਰੇ ਆਪਣੇ ਤਜਰਬੇ ਖੁੱਲ ਕੇ ਸਾਂਝੇ ਕੀਤੇ ਤੇ ਮੌਕੇ ‘ਤੇ ਮੌਜੂਦ ਵਿਗਿਆਨੀਆਂ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵੀ ਦਿੱਤੇ ਗਏ। ਸਮਾਗਮ ਦੇ ਅੰਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਮੁਕਤਸਰ ਦੇ ਅਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਨੇ ਕਿਸਾਨ-ਸਾਇੰਸਦਾਨ ਮਿਲਣੀ ਵਿੱਚ ਪੁੱਜੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਖੇਤੀ ਸਹਾਇਕ ਕਿੱਤੇ ਅਪਨਾਉਣ ਅਤੇ ਖੇਤੀ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ, ਡਾ. ਭੁੱਲਰ ਨੇ ਜ਼ਿਲ੍ਹੇ ਦੇ ਚਾਰੋਂ ਬਲਾਕਾਂ ਵਿੱਚ ਝੋਨੇ, ਨਰਮੇ ਅਤੇ ਕਪਾਹ ਵਾਲੇ ਖੇਤਾਂ ਦਾ ਦੌਰਾ ਵੀ ਕੀਤਾ । ਦੌਰੇ ਦੌਰਾਨ ਉਹਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲਾਂ ਦੀ ਅਸਲੀ ਹਾਲਤ ਬਾਰੇ ਜਾਣਕਾਰੀ ਲਈ। ਇਸ ਦੌਰੇ ਦੌਰਾਨ ਕੇ.ਵੀ.ਕੇ. ਮੁਕਤਸਰ ਦੇ ਵਿਗਿਆਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ ਅਤੇ ਡਾ. ਮੱਖਣ ਸਿੰਘ ਭੁੱਲਰ ਨੇ ਜਿਲ੍ਹੇ ਦੀ ਮੌਜੂਦਾ ਫ਼ਸਲੀ ਹਾਲਾਤਾਂ ‘ਤੇ ਸੰਤੁਸ਼ਟੀ ਪ੍ਰਗਟਾਈ।

  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *