ਡਾ. ਰਮਨਦੀਪ ਸਿੰਘ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਹੋਈ ਹੋਰ ਮਜ਼ਬੂਤ

Spread the love
ਕੋਟਕਪੂਰਾ, 29 ਅਗਸਤ (ਟਿੰਕੂ ਕੁਮਾਰ) :- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਅੱਜ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਮੋਹਤਬਾਰ ਸ਼ਖਸੀਅਤਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਡਾ. ਰਮਨਦੀਪ ਸਿੰਘ ਜੈਤੋ, ਚੇਅਰਮੈਨ, ਐਮ.ਐਸ.ਐਮ.ਈ. ਗ੍ਰਹਿ ਵਿਖੇ ਸ. ਕੁਲਵਿੰਦਰ ਸਿੰਘ ਖਾਲਸਾ, ਸ. ਦਰਸ਼ਨ ਸਿੰਘ ਖੱਚੜਾਂ, ਸ. ਲਖਵਿੰਦਰ ਸਿੰਘ ਲੱਖਾ, ਸ. ਚਮਕੌਰ ਸਿੰਘ, ਸ. ਗੁਰਚਰਨ ਸਿੰਘ ਅਤੇ ਸ. ਮੇਜਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋ ਕੇ ਪਾਰਟੀ ਪ੍ਰਤੀ ਆਪਣਾ ਭਰੋਸਾ ਪ੍ਰਗਟਾਇਆ। ਇਹਨਾਂ ਨਵੇਂ ਸਾਥੀਆਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਕਾਰਵਾਈ ਸੰਦੀਪ ਸ਼ਰਮਾਂ (ਟੋਨੀ), ਸਟੇਟ ਐਗਜ਼ੀਕਿਊਟਿਵ ਮੈਂਬਰ, ਭਾਰਤੀ ਜਨਤਾ ਪਾਰਟੀ ਪੰਜਾਬ; ਜਸਪਾਲ ਪੰਜਗਰਾਈਂ, ਮੀਤ ਪ੍ਰਧਾਨ ਐਸ.ਸੀ. ਸੈੱਲ ਪੰਜਾਬ; ਅਭੀ ਮਿੱਤਲ, ਜਰਨਲ ਸਕੱਤਰ, ਭਾਰਤੀ ਜਨਤਾ ਪਾਰਟੀ; ਅਤੇ ਰਵਿੰਦਰ ਤਾਇਲ, ਮੰਡਲ ਪ੍ਰਧਾਨ ਜੈਤੋ ਵੱਲੋਂ ਕੀਤੀ ਗਈ।
ਇਸ ਮੌਕੇ ਡਾ. ਰਮਨਦੀਪ ਸਿੰਘ ਜੈਤੋ ਨੇ ਸਾਰੇ ਸਾਥੀਆਂ ਦਾ ਤਹਿ-ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਇਹਨਾਂ ਸ਼ਖਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਜੈਤੋ ਵਿੱਚ ਭਾਰਤੀ ਜਨਤਾ ਪਾਰਟੀ ਦੀ ਨੀਂਹ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੇ ਭਰੋਸੇ ਨੂੰ ਹੋਰ ਤਾਕਤ ਮਿਲੇਗੀ। ਉਹਨਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੇ ਹੱਕਾਂ ਦੀ ਅਵਾਜ਼ ਉਠਾਉਣਾ ਅਤੇ ਵਿਕਾਸ ਦੇ ਨਵੇਂ ਦਰਵਾਜ਼ੇ ਖੋਲ੍ਹਣਾ ਹੈ।ਸੰਦੀਪ ਸ਼ਰਮਾਂ (ਟੋਨੀ) ਨੇ ਵੀ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਦੀ ਭਾਗੀਦਾਰੀ ਨਾਲ ਹਲਕਾ ਜੈਤੋ ਵਿੱਚ ਪਾਰਟੀ ਦੀ ਪਹੁੰਚ ਹੋਰ ਵਿਸਤਾਰ ਪਾਏਗੀ। ਇਸ ਸਮਾਰੋਹ ਵਿੱਚ ਪਾਰਟੀ ਦੇ ਸੀਨੀਅਰ ਆਗੂ ਡਾ. ਬਲਵਿੰਦਰ ਬਰਗਾੜੀ, ਗੁਰਮੀਤ ਰਾਮੇਆਣਾ, ਸ਼ੰਟੀ ਸ਼ਰਮਾਂ, ਗੁਰਪ੍ਰੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਪਾਲਾ ਸਿੰਘ ਖੱਚੜਾਂ, ਲਵਪ੍ਰੀਤ ਸਿੰਘ ਅਤੇ ਹੀਰਾ ਜਵੰਦਾ ਵੀ ਹਾਜ਼ਰ ਸਨ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਐਸੀ ਤਾਕਤ ਹੈ ਜੋ ਲੋਕਾਂ ਨੂੰ ਇਮਾਨਦਾਰ ਨੇਤ੍ਰਿਤਵ, ਵਿਕਾਸ ਅਤੇ ਸੁਚੱਜੇ ਪ੍ਰਬੰਧਨ ਦੀ ਗਰੰਟੀ ਦੇ ਸਕਦੀ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *