ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਕੈਂਪ ਆਯੋਜਿਤ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਨੁੱਕੜ ਨਾਟਕ ਖੇਡ ਕੇ ਵੀ ਲੋਕਾਂ ਨੂੰ ਨਸ਼ੇ ਨਾ ਕਰਨ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁਹਿੰਮ ਦੇ ਹੋਰ ਵਧੀਆ ਸਾਰਥਿਕ ਸਿੱਟੇ ਲੈਣ ਲਈ ਵਿਭਾਗਾਂ ਤੋਂ ਸੁਝਾਅ ਵੀ ਮੰਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦਾ ਜਿਲ੍ਹੇ ਵਿੱਚੋਂ ਸਫਾਇਆ ਕੀਤਾ ਜਾਵੇਗਾ ਅਤੇ ਨਸ਼ੇ ਛੱਡ ਚੁੱਕੇ ਲੋਕਾਂ ਦੇ ਪੁਨਰਵਾਸ ਲਈ ਵੀ ਠੋਸ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ.ਜੈਤੋ ਸ੍ਰੀ ਸੂਰਜ, ਜੀ.ਏ ਮੈਡਮ ਤੁਸ਼ਿਤਾ ਗੁਲਾਟੀ, ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ, ਡੀ.ਐਸ.ਐਸ.ਓ ਸ੍ਰੀ ਨਵੀਨ ਗੜਵਾਲ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਪ੍ਰੋ. ਨਰਿੰਦਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।Spread the love ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…
Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…