ਡਿਪਟੀ ਕਮਿਸ਼ਨਰ ਵੱਲੋਂ ਮਹਿਲ ਕਲਾਂ ਦੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ

Spread the love

ਮਹਿਲ ਕਲਾਂ, 31 ਮਾਰਚ (ਬਲਵਿੰਦਰ ਆਜ਼ਾਦ):- ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਸਬ ਡਿਵੀਜ਼ਨ ਮਹਿਲ ਕਲਾਂ ਵਿਖੇ ਤਹਿਸੀਲ ਦਫ਼ਤਰ, ਬੀਡੀਪੀਓ ਦਫ਼ਤਰ ਤੇ ਮਾਰਕੀਟ ਕਮੇਟੀ ਦਫਤਰਾਂ ਦਾ ਅਚਨਚੇਤ ਦੌਰਾ ਕਰਕੇ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।    ਇਸ ਮੌਕੇ ਉਨ੍ਹਾਂ ਤਹਿਸੀਲ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ।  ਇਸ ਮੌਕੇ ਸ੍ਰੀ ਟੀ ਬੈਨਿਥ ਨੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰ ਹੋਣ ਅਤੇ ਸਬ ਰਜਿਸਟਰਾਰ ਨੂੰ ਸਮਾਂਬੱਧ ਤਰੀਕੇ ਨਾਲ ਰਜਿਸਟਰੀਆਂ ਕਰਨ ਦੇ ਨਿਰਦੇਸ਼ ਦਿੱਤੇ।  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ – ਖੁਆਰੀ ਦੇ ਨਿਪਟਾਉਣ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਸ ਮੌਕੇ ਉਨ੍ਹਾਂ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਬਿਨਾ ਕਿਸੇ ਲਾਪਰਵਾਹੀ ਤੋਂ ਸਮਾਂਬੱਧ ਤਰੀਕੇ ਨਾਲ ਕਰਨ। ਇਸ ਮੌਕੇ ਐੱਸ ਡੀ ਐੱਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

  • Related Posts

    ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ 

    Spread the love

    Spread the love ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ…

    ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

    Spread the love

    Spread the loveਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ…

    Leave a Reply

    Your email address will not be published. Required fields are marked *