ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦਾ ਜਥੇਬੰਦਕ ਇਜਲਾਸ 8 ਅਪ੍ਰੈਲ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ-

Spread the love

ਮੋਗਾ, 1 ਅਪ੍ਰੈਲ (ਮਨਪ੍ਰੀਤ ਸਿੰਘ ਮੋਨੂੰ )- ਅਧਿਆਪਕ, ਵਿਦਿਆਰਥੀ ਹੱਕਾਂ ਲਈ ਅਤੇ ਜਨਤਕ ਸਿੱਖਿਆ ਨੂੰ ਬਚਾਉਣ ਲਈ ਹਮੇਸ਼ਾ ਸੰਘਰਸ਼ ਦੇ ਮੈਦਾਨ ਵਿੱਚ ਰਹਿਣ ਵਾਲੀ ਜੁਝਾਰੂ ਟੀਚਰ ਜਥੇਬੰਦੀ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੀ ਸੂਬਾ ਪ੍ਰਤੀਨਿਧ ਕੌਂਸਲ ਦਾ ਜਥੇਬੰਦਕ ਇਜਲਾਸ 8 ਅਪ੍ਰੈਲ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਡੀ ਟੀ ਐਫ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਅਧਿਆਪਕ ਵਰਗ ਜਿੱਥੇ ਲੋਕ ਵਿਰੋਧੀ ਆਰਥਿਕ ਨੀਤੀਆਂ ਦੀ ਭਾਰੀ ਮਾਰ ਝੱਲ ਰਿਹਾ ਹੈ, ਉੱਥੇ ਕੇਂਦਰ ਅਤੇ ਪੰਜਾਬ ਦੀ ਸਰਕਾਰ ਵਿਸ਼ਵੀਕਰਨ ਨਿਜੀਕਰਨ-ਉਦਾਰੀਕਰਨ ਦੀਆਂ ਨੀਤੀਆਂ ਦੀ ਲੀਂਹ ‘ਤੇ ਚਲਦਿਆਂ  ਸਿੱਖਿਆ ਵਿਰੋਧੀ ਮਾਰੂ ਸਿੱਖਿਆ ਨੀਤੀ 2020 ਨੂੰ ਧੜੱਲੇ ਨਾਲ ਲਾਗੂ ਕਰਕੇ ਸਿੱਖਿਆ ਦਾ ਕੇਂਦਰੀਕਰਣ, ਭਗਵਾਕਰਨ ਕਰਨ ਦੇ ਨਾਲ ਨਾਲ ਇਸਨੂੰ ਨਿੱਜੀ ਹੱਥਾਂ ਵਿੱਚ ਸੌਂਪਕੇ ਜਨਤਕ ਸਿੱਖਿਆ ਦਾ ਭੋਗ ਪਾਉਣ ਲਈ ਪੱਬਾਂ ਭਾਰ ਹੈ।ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਨ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ,ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਹਰੀਕੇ ਨੇ ਕਿਹਾ ਕਿ ਸਿੱਖਿਆ ਨੂੰ ਮੌਜੂਦਾ ਚੁਣੌਤੀਆਂ ਦੇ ਸਨਮੁੱਖ ਇਸ ਸੂਬਾ ਇਜਲਾਸ ਵਿੱਚ ਸਿੱਖਿਆ ਵਿਰੋਧੀ ਨੀਤੀਆਂ ‘ਤੇ ਵਿਚਾਰ ਚਰਚਾ ਇਨ੍ਹਾਂ ਨੂੰ ਮੋੜਾ ਦੇਣ ਲਈ ਇੱਕ ਵੱਡੀ ਲੋਕ ਲਹਿਰ ਦੀ ਉਸਾਰੀ ਹਿਤ ਜਥੇਬੰਦੀ ਨੂੰ ਹੋਰ ਮਜਬੂਤ ਕਰਨ ਬਾਰੇ ਯੋਜਨਾਬੰਦੀ ਕੀਤੀ ਜਾਵੇਗੀ। ਕੁੱਝ ਸੰਵਿਧਾਨਕ ਸੋਧਾਂ ਕਰਨ ਦੇ ਨਾਲ ਨਾਲ ਸਰਕਾਰੀ ਤੌਰ ‘ਤੇ ਸੇਵਾ ਮੁਕਤ ਹੋਏ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਥਾਂ ਨਵੇਂ ਸੂਬਾ ਜਨਰਲ ਸਕੱਤਰ ਦੀ ਵੀ ਚੋਣ ਕੀਤੀ ਜਾਵੇਗੀ। ਇਸ ਮੌਕੇ ਭਵਿੱਖੀ ਸੰਘਰਸ਼ ਦਾ ਵੀ ਐਲਾਨ ਕੀਤਾ ਜਾਵੇਗਾ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *