ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਾਨ ਸਰਕਾਰ ਨੇ ਸੂਬੇ ਨੂੰ ਬੁਲੰਦੀਆਂ ਤੇ ਲਿਆਂਦਾ – ਚੇਅਰਮੈਨ ਜਸਪ੍ਰੀਤ ਸਿੰਘ

Spread the love

ਅੰਮ੍ਰਿਤਸਰ, 31 ਮਾਰਚ (ਦਿਨੇਸ਼ ਸੋਨੀ ) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਨੂੰ ਇਤਿਹਾਸਿਕ ਦੱਸਦਿਆ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਾਗੋਬਾਗ ਹਨ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਚੋਣ ਮੈਨੀਫੇਸਟੋ ਦੌਰਾਨ ਵੀ ਹਰ ਵਰਗ ਦਾ ਖਿਆਲ ਰੱਖਿਆ ਹੈ ਤੇ ਔਰਤਾਂ ਨੂੰ 1000 ਰੁਪਏ ਮਹੀਨਾ ਰਸੋਈ ਭੱਤਾ ਦੇਣ ਦੀ ਸਕੀਮ ਵੀ ਜਲਦੀ ਅਮਲ ਵਿੱਚ ਲਿਆਦੀ ਜਾਵੇਗੀ । ਲੋਕ ਹੁਣ ਆਪ ਦੇ ਰਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮੰਨ ਰਹੇ ਹਨ ਤੇ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਾਲ ਨਵੇਂ ਯੁੱਗ ਦੀ ਸੁਰੁਆਤ ਹੋਈ ਹੈ  ਆਪ ਸਰਕਾਰ ਵੱਲੋਂ ਸੂਬੇ ਵਿੱਚ ਰਜਿਸਟਰੀਆਂ ਹੋਣ ਸਮੇਂ ਐਨ.ਓ ਸੀ. ਦੀ ਸਰਤ ਵੀ ਖਤਮ ਕਰ ਦਿੱਤੀ ਗਈ ਹੈ, ਤੀਰਥ ਯਾਤਰਾ ਯੋਜਨਾ ਤਾਹਿਤ ਧਾਰਮਿਕ ਸਥਾਨਾਂ ਦੇ ਦਰਸਨ ਕਰਵਾਏ ਜਾ ਰਹੇ ਹਨ , ਸੜਕ ਸੁਰੱਖਿਆ ਫੋਰਸ ਦੀ ਸੁਰੂਆਤ ਨਾਲ ਸੂਬੇ ਵਿੱਚ ਸੜਕੀ ਹਾਦਸੇ ਘਟਣਗੇ, ਸੂਬੇ ਦੇ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹਿਨੇ ਦੇ ਲਾਭ ਦਿੱਤਾ ਜਾ ਰਿਹਾ ਹੈ, ਸੂਬੇ ਦੇ 664 ਆਮ ਆਦਮੀ ਕਲੀਨਿਕਾ ਵਿੱਚ ਲੋਕਾਂ ਨੂੰ ਮੁਫਤ ਸਿਹਤ ਸੇਵਾਵਾ ਮਿਲ ਰਹੀਆਂ ਹਨ ਤੇ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਏ ਜਾ ਰਹੇ ਹਨ, ਲੋਕਾਂ ਦੇ ਘਰੇਲੂ ਕੰਮਕਾਜ ਸੇਵਾ ਕੇਂਦਰਾਂ ਵਿੱਚ ਅਸਾਨੀ ਨਾਲ ਹੋ ਰਹੇ ਹਨ ਤੇ ਕਰਮਚਾਰੀ ਘਰ ਆ ਕੇ ਵੀ ਲੋਕਾਂ ਦੇ ਕੰਮਕਾਜ ਕਰ ਰਹੇ ਹਨ, ਖੇਡਾਂ ਵਿੱਚ ਨਾਮ ਕਮਾਉਣ ਵਾਲੇ ਖਿਡਾਰੀਆਂ ਦਾ ਮਾਣ ਸਨਮਾਨ ਕੀਤਾ ਜਾ ਰਿਹਾ ਹੈ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *