ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਨੇ ਮੁੱਖ ਮੰਤਰੀ ਪੰਜਾਬ ਨਾਲ ਕੀਤੀ ਚਰਚਾ

Spread the love
ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਤੇ 89 ਕਿਲੋਮੀਟਰ ਲੰਮੀ ਹੈ ਇਹ ਸੜਕ
ਕਪੂਰਥਲਾ , 4 ਅਪ੍ਰੈਲ (ਕੌੜਾ )- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਬਣਾਈ ਰੱਖਣ ਲਈ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਬਾਰੇ ਵਿਚਾਰ ਵਟਾਦਰਾਂ ਕੀਤਾ। ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਉਪਰੰਤ ਸੰਤ ਸੀਚੇਵਾਲ ਨੇ ਦੱਸਿਆ ਇਸ ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ‘ਤੇ 89 ਕਿਲੋਮੀਟਰ ਲੰਮੀ ਤੇ 18 ਫੁੱਟ ਚੌੜੀ ਪੱਕੀ ਸੜਕ ਬਣਾਈ ਜਾਣੀ ਹੈ।
ਯਾਦ ਰਹੇ ਕਿ ਇਹ ਸੜਕ ਬਣਾਉਣ ਬਾਰੇ ਪਹਿਲੀ ਮੀਟਿੰਗ 12 ਜੂਨ 2023 ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਹੋਈ ਸੀ। ਜਿਸ ਬਾਰੇ ਸੰਤ ਸੀਚੇਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਿਖਆ ਗਿਆ ਸੀ। ਇਹ ਮੀਟਿੰਗ ਉਸ ਵੇਲੇ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਅਗਵਾਈ ਵਿੱਚ ਹੋਈ ਸੀ। ਪੰਜਾਬ ਰਾਜ ਮੰਡੀ ਬੋਰਡ ਨੇ ਵੀ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਧੱੁਸੀ ਬੰਨ੍ਹ ‘ਤੇ ਸੜਕ ਬਣਨ ਨਾਲ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ। ਮੰਡੀ ਬੋਰਡ ਦੇ ਇਸ ਸੜਕ ‘ਤੇ 117 ਕਰੋੜ ਦੇ ਕਰੀਬ ਦੀ ਲਾਗਤ ਆਉਣ ਦਾ ਅਨੁਮਾਨ ਲਗਾਇਆ ਸੀ।
ਅੱਜ ਹੋਈ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਇਹ ਸੜਕ ਨਬਾਰਡ ਏਜੰਸੀ ਦੀ ਮੱਦਦ ਨਾਲ ਬਣਾਈ ਜਾਣੀ ਸੀ। ਉਨ੍ਹਾਂ ਮੁੱਖ ਮੰਤਰੀ ਕੋਲੋ ਮੰਗ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਇਸ ਸੜਕ ਨੂੰ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਜਾਵੇ ਤਾਂ ਇਸ ਨਾਲ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਸੁਖ ਦਾ ਸਾਹ ਆਵੇਗਾ।
ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾ ਜਿੱਥੇ ਚਾਰ ਘਰ ਸਤਲੁਜ ਦਰਿਆ ਵਿੱਚ ਰੁੜ੍ਹ ਗਏ ਸਨ। ਧੁੱਸੀ ਬੰਨ੍ਹ ਦੇ ਇਸ 2200 ਫੁੱਟ ਲੰਮੇ ਸੰਵੇਦਨਸ਼ੀਲ ਹਿੱਸੇ ਵਿੱਚ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਹਿੱਸੇ ਵਿੱਚ 13 ਸਟੱਡ ਤੇ ਦੋ ਸਪਰ ਬਣਾਏ ਜਾ ਰਹੇ ਹਨ। ਪੱਥਰ ਲਗਾਉਣ ਦੇ ਇਸ ਕੰਮ ਨੂੰ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿਿਥਆ ਗਿਆ ਹੈ।

ਮੁੱਖ ਮੰਤਰੀ ਬੁੱਢੇ ਦਰਿਆ ‘ਤੇ ਆਉਣਗੇ

ਸੰਤ ਸੀਚੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਬੁੱਢੇ ਦਰਿਆ ਦੇ ਪ੍ਰਦੂਸ਼ਿਣ ਨੂੰ ਖਤਮ ਕਰਨ ਲਈ ਬਹੁਤ ਸੰਜੀਦਾ ਹਨ। ਉਨ੍ਹਾਂ ਮੁਲਾਕਾਤ ਉਪਰੰਤ ਭਰੋਸਾ ਦਿੱਤਾ ਕਿ ਉਹ ਅਪ੍ਰੈਲ ਦੇ ਆਖਰੀ ਵਿੱਚ ਬੁੱਢੇ ਦਰਿਆ ਦੀ ਸਫ਼ਾਈ ਦੇ ਚੱਲ ਰਹੇ ਕਾਰਜਾਂ ਦਾ ਜਾਇਜਾਂ ਲੈਣ ਲਈ ਆਉਣਗੇ। ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਤਜ਼ਵੀਜ ਵੀ ਸਾਂਝੀ ਕੀਤੀ ਤੇ ਇਸ ਤਜ਼ਵੀਜ ਦਾ ਪ੍ਰਸਤਾਵਤ

ਨਕਸ਼ਾ ਵੀ ਦਿਖਾਇਆ ਗਿਆ।

 

  • Related Posts

    ਲੋਕਾਂ ਦਾ ਭਰੋਸਾ ਟੁੱਟਿਆ, ਬਦਲਾਅ ਦੀ ਆਹਟ ਤੇਜ਼ : ਲਾਲੀ ਬਾਦਲ ਝੂਠੇ ਲਾਰਿਆਂ ਦੀ ਸਿਆਸਤ ਨੂੰ ਜਨਤਾ 2027 ਵਿੱਚ ਨਕਾਰ ਦੇਵੇਗੀ : ਐਡਵੋਕੇਟ ਅਕਾਲਜੋਤ ਬਰਾੜ

    Spread the love

    Spread the love ਜੈਤੋ, 13 ਜੁਲਾਈ (ਮਨਜੀਤ ਸਿੰਘ ਢੱਲਾ) : ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਗਰਾਈਂ ਕਲਾਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ…

    ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸ. ਸੰਧਵਾਂ

    Spread the love

    Spread the love ਬਰਸਾਤੀ ਪਾਣੀ ਦੀ ਨਿਕਾਸੀ, ਸੀਵਰੇਜ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਕੋਟਕਪੂਰਾ, 13 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.…

    Leave a Reply

    Your email address will not be published. Required fields are marked *