ਨਗਰ ਪੰਚਾਇਤ ਰਈਆ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ – ਵਿਧਾਇਕ ਦਲਬੀਰ ਸਿੰਘ ਟੌਂਗ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ,  ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ

Spread the love
ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਨਗਰ ਪੰਚਾਇਤ ਰਈਆ ਦੇ ਨਵੇਂ ਚੁਣੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ, ਸੀਨੀਅਰ ਵਾਈਸ ਪ੍ਰਧਾਨ ਸ੍ਰੀਮਤੀ ਸਰਬਜੀਤ ਕੌਰ ਅਤੇ ਵਾਈਸ ਪ੍ਰਧਾਨ ਸੂਬੇਦਾਰ ਸਰਬਜੀਤ ਸਿੰਘ ਨੇ ਅੱਜ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਨਗਰ ਪੰਚਾਇਤ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਵਾਸੀ, ਕੌਂਸਲਰ ਅਤੇ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਗਰ ਰਈਆ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਲਈ ਵਚਨਬੱਧ ਹੈ ਅਤੇ ਨਗਰ ਰਈਆ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ, ਸੀਨੀਅਰ ਵਾਈਸ ਪ੍ਰਧਾਨ ਸ੍ਰੀਮਤੀ ਸਰਬਜੀਤ ਕੌਰ ਅਤੇ ਵਾਈਸ ਪ੍ਰਧਾਨ ਸੂਬੇਦਾਰ ਸਰਬਜੀਤ ਸਿੰਘ ਨੇ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਨਗਰ ਦੇ ਵਿਕਾਸ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਉਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *