ਨਰਿੰਦਰ ਝਾਂਡੀਆਂ ਦੀ ਅਗਵਾਈ ਚ ਗੁੱਜਰ ਸਮਾਜ ਦੇ ਵੱਖ ਵੱਖ ਆਗੂਆਂ ਨੇ ਕੀਤੀ ਵਿਸ਼ੇਸ਼ ਮੀਟਿੰਗ 

Spread the love
ਗੁੱਜਰ ਸਮਾਜ ਨੂੰ ਮਾਣ ਸਤਿਕਾਰ ਦੇਣ ਲਈ ਕੀਤਾ ਵਿਧਾਇਕ ਚੱਢਾ ਦਾ ਕੀਤਾ ਧੰਨਵਾਦ
ਨੂਰਪੁਰਬੇਦੀ, 03 ਅਪ੍ਰੈਲ ( ਦਲਜੀਤ ਚਨੌਲੀ ) — ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਨਰਿੰਦਰ ਝਾਡੀਆਂ ਦੀ ਅਗਵਾਈ ਹੇਠ ਗੁੱਜਰ ਸਮਾਜ ਦੇ ਵੱਖ-ਵੱਖ ਆਗੂਆਂ ਨੇ ਖੇਤਰ ਦੇ ਪਿੰਡ ਬਾਲੇਵਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਆਗੂਆਂ ਨੇ ਵਿਧਾਇਕ ਚੱਢਾ ਵੱਲੋਂ ਗੁੱਜਰ ਸਮਾਜ ਨੂੰ ਆਮ ਆਦਮੀ ਪਾਰਟੀ ਅਤੇ ਪੰਚਾਇਤੀ, ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਨੁਮਾਇੰਦਗੀ ਦਾ ਮੌਕਾ ਦੇਣ ਲਈ ਖ਼ਾਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਸਰਕਾਰਾਂ ਅਤੇ ਨੁਮਾਇੰਦਿਆਂ ਵੱਲੋਂ ਹਮੇਸ਼ਾ ਹੀ ਗੁੱਜਰ ਸਮਾਜ ਨੂੰ ਅਣਡਿੱਠਾ ਕੀਤਾ ਗਿਆ, ਜਦਕਿ ਹਲਕਾ ਰੂਪਨਗਰ ਵਿੱਚ ਇਸ ਭਾਈਚਾਰੇ ਦਾ ਵੱਡਾ ਵੋਟ ਬੈਂਕ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸਿਰਫ ਵਿਧਾਇਕ ਦਿਨੇਸ਼ ਚੱਢਾ ਨੇ ਹੀ ਸਮਾਜ ਦੀ ਬਾਂਹ ਫੜੀ ਹੈ ਅਤੇ ਹਮੇਸ਼ਾ ਉਨ੍ਹਾਂ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਹੈ। ਆਗੂਆਂ ਨੇ ਵਿਸ਼ਵਾਸ ਦਵਾਇਆ ਕਿ ਭਵਿੱਖ ਵਿੱਚ ਵੀ ਗੁੱਜਰ ਸਮਾਜ ਵਿਧਾਇਕ ਚੱਢਾ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ। ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਕੋਈ ਅਜਿਹਾ ਨੁਮਾਇੰਦਾ ਮਿਲਿਆ ਹੈ ਜਿਸ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਿਰਫ ਇਲਾਕੇ ਦੇ ਵਿਕਾਸ, ਲੋਕ ਭਲਾਈ ਅਤੇ ਨੌਜਵਾਨਾਂ ਦੀ ਤਰੱਕੀ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁੱਜਰ ਭਾਈਚਾਰਾ ਆਪਸੀ ਪਿਆਰ, ਭਾਈਚਾਰੇ ਅਤੇ ਮਿਲਵਰਤਨ ਦਾ ਪ੍ਰਤੀਕ ਹੈ ਅਤੇ ਇਸ ਦੇ ਲੋਕਾਂ ਨੇ ਹਮੇਸ਼ਾ ਇਲਾਕੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ ਤੇ ਉਹ ਭਵਿੱਖ ਚ ਵੀ ਆਪਣੇ ਸਮਾਜ ਹੀ ਲਈ ਨਹੀਂ ਬਲਕਿ ਇਲਾਕੇ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਨਰਿੰਦਰ ਝਾਂਡੀਆਂ ਮੈਂਬਰ ਗੁੱਜਰ ਵੈਲਫੇਅਰ ਬੋਰਡ ਪੰਜਾਬ, ਰਵੀ ਚੌਹਾਨ ਆਪ ਯੂਥ ਆਗੂ, ਸਰਪੰਚ ਲੇਖ ਰਾਮ ਬਜਾੜ, ਗੁਰਦਿਆਲ ਸਿੰਘ ਕਾਕੂ, ਸਰਪੰਚ ਬਲਦੇਵ ਰਾਜ ਕਾਂਗੜ, ਧਰਮਪਾਲ ਚੌਹਾਨ, ਰਾਮ ਭੂੰਬਲਾ, ਰਾਮ ਸ਼ਾਹ ਬਾਲੀ, ਮੋਹਨ ਲਾਲ ਕਾਂਗੜ ਆਦੀ ਹਾਜ਼ਿਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *