ਨਸ਼ਾ ਮੁਕਤ ਰੈਲੀ ’ਚ ਜੈਤੋ ਤੋਂ ਭਾਜਪਾ ਦਾ ਵੱਡਾ ਕਾਫਲਾ ਜਲੰਧਰ ਪੁੱਜਿਆ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਵਰਕਰਾਂ ਨੇ ਕੀਤੀ ਸ਼ਮੂਲੀਅਤ

Spread the love
ਜੈਤੋ, 30 ਸਤੰਬਰ (ਮਨਜੀਤ ਸਿੰਘ ਢੱਲਾ)- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਰੈਲੀ ਦੀ ਸਮਾਪਤੀ ਮੌਕੇ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ ਰੈਲੀ ਵਿੱਚ ਵਿਧਾਨ ਸਭਾ ਹਲਕਾ ਜੈਤੋ ਤੋਂ ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈ ਦੀ ਅਗਵਾਈ ਹੇਠ ਵੱਡਾ ਕਾਫਲਾ ਪੁੱਜਿਆ।ਇਸ ਮੌਕੇ ਜਸਪਾਲ ਸਿੰਘ ਪੰਜਗਰਾਈ, ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਜੈਤੋ ਅਤੇ ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਵਿੱਚ ਭਾਜਪਾ ਦਾ ਸੰਗਠਨ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਰੈਲੀ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹੁੰਚਣ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਖ਼ਤਮ ਕਰਨ ਲਈ ਭਾਜਪਾ ਦਾ ਹਰ ਵਰਕਰ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਪਿੰਡਾਂ, ਸ਼ਹਿਰਾਂ ਅਤੇ ਗਲੀ-ਮੁਹੱਲਿਆਂ ਵਿੱਚੋਂ ਨਸ਼ੇ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣਗੇ।ਜਸਪਾਲ ਸਿੰਘ ਪੰਜਗਰਾਈ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਮੁਕਤ ਰੈਲੀ ਰਾਹੀਂ ਵੱਡਾ ਸੰਦੇਸ਼ ਦਿੱਤਾ ਗਿਆ ਹੈ।ਇਸ ਮੌਕੇ ਡਾ. ਬਲਵਿੰਦਰ ਸਿੰਘ ਬਰਗਾੜੀ, ਜਗਮੀਤ ਸਿੰਘ ਢਿੱਲੋਂ ਝੱਖੜਵਾਲਾ, ਜਸਪਾਲ ਸਿੰਘ ਢਿੱਲੋਂ ਝੱਖੜਵਾਲਾ, ਜੱਗਾ ਸਿੰਘ ਬਰਗਾੜੀ, ਜਸਵਿੰਦਰ ਕੌਰ ਬਰਗਾੜੀ, ਹਰਪ੍ਰੀਤ ਸਿੰਘ ਪੰਜਗਰਾਈ, ਵਕੀਲ ਸਿੰਘ ਪੰਜਗਰਾਈ, ਜਗਜੀਤ ਸਿੰਘ ਗਿੱਲ, ਮਨਜੀਤ ਸਿੰਘ ਦਲ ਸਿੰਘ ਵਾਲਾ ਸਮੇਤ ਹੋਰ ਭਾਜਪਾ ਵਰਕਰ ਹਾਜ਼ਰ ਸਨ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *