ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Spread the love
ਬਰਨਾਲਾ, 9 ਅਪ੍ਰੈਲ (ਬਲਵਿੰਦਰ ਆਜ਼ਾਦ):- ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਪਰਮਿੰਦਰ ਸਿੰਘ ਭੰਗੂ ਨੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।  ਇਸ ਮੌਕੇ ਸੰਸਦ ਮੈਂਬਰ ਸ. ਮੀਤ ਹੇਅਰ ਨੇ ਨਵ ਨਿਯੁਕਤ ਚੇਅਰਮੈਨ ਪਰਮਿੰਦਰ ਭੰਗੂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸ. ਭੰਗੂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ. ਭੰਗੂ ਵਲੋਂ ਨਿਯੁਕਤੀ ਤੋਂ ਮਗਰੋਂ ਕਰੋੜਾਂ ਦੇ ਕੰਮ ਮੰਡੀ ਬੋਰਡ ਰਾਹੀਂ ਸ਼ੁਰੂ ਕੀਤੇ ਗਏ ਹਨ ਜੋ ਕਿ ਬਹੁਤ ਸ਼ਲਾਘਾਯੋਗ ਹੈ।
ਇਸ ਮੌਕੇ ਸ. ਭੰਗੂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਫ਼ਸਲੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਸ. ਮੀਤ ਹੇਅਰ ਨੇ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ ਅਤੇ ਮਾਰਕੀਟ ਕਮੇਟੀ ਰਾਹੀਂ ਮੁੱਖ ਮੰਡੀ ਵਿੱਚ ਵੱਖ ਵੱਖ ਕੰਮਾਂ ਲਈ ਫੰਡਾਂ ਦੇ ਗੱਫ਼ੇ ਸਰਕਾਰ ਵਲੋਂ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਕੇ ਮਿਆਰੀ ਕਾਰਜ ਕਰਵਾਏ ਜਾਣਗੇ ਅਤੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਸ. ਭੰਗੂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਹੋਰ ਚੇਅਰਮੈਨ, ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *