ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Spread the love

ਬਰਨਾਲਾ, 9 ਅਪ੍ਰੈਲ (ਬਲਵਿੰਦਰ ਆਜ਼ਾਦ):- ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਪਰਮਿੰਦਰ ਸਿੰਘ ਭੰਗੂ ਨੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ। ਇਸ ਮੌਕੇ ਸੰਸਦ ਮੈਂਬਰ ਸ. ਮੀਤ ਹੇਅਰ ਨੇ ਨਵ ਨਿਯੁਕਤ ਚੇਅਰਮੈਨ ਪਰਮਿੰਦਰ ਭੰਗੂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸ. ਭੰਗੂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ. ਭੰਗੂ ਵਲੋਂ ਨਿਯੁਕਤੀ ਤੋਂ ਮਗਰੋਂ ਕਰੋੜਾਂ ਦੇ ਕੰਮ ਮੰਡੀ ਬੋਰਡ ਰਾਹੀਂ ਸ਼ੁਰੂ ਕੀਤੇ ਗਏ ਹਨ ਜੋ ਕਿ ਬਹੁਤ ਸ਼ਲਾਘਾਯੋਗ ਹੈ।ਇਸ ਮੌਕੇ ਸ. ਭੰਗੂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਫ਼ਸਲੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਸ. ਮੀਤ ਹੇਅਰ ਨੇ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ ਅਤੇ ਮਾਰਕੀਟ ਕਮੇਟੀ ਰਾਹੀਂ ਮੁੱਖ ਮੰਡੀ ਵਿੱਚ ਵੱਖ ਵੱਖ ਕੰਮਾਂ ਲਈ ਫੰਡਾਂ ਦੇ ਗੱਫ਼ੇ ਸਰਕਾਰ ਵਲੋਂ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਕੇ ਮਿਆਰੀ ਕਾਰਜ ਕਰਵਾਏ ਜਾਣਗੇ ਅਤੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਸ. ਭੰਗੂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।  ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਹੋਰ ਚੇਅਰਮੈਨ, ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *