ਪਹਿਲੀ ਵਾਰ ਹੋਇਆ ਨਗਰ ਕੌਂਸਲ ਦੇ ਸਾਰੇ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਹੱਥ ਖੜ੍ਹੇ ਕਰਕੇ ਦਿੱਤੀ ਹਮਾਇਤ -ਵਿਧਾਇਕ ਲਾਭ ਸਿੰਘ ਉਗੋਕੇ     

Spread the love

ਤਪਾ ਮੰਡੀ 7 ਜੁਲਾਈ ( ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਤਰੱਕੀ ਦੀਆਂ ਲੀਹਾਂ ਵੱਲ ਵਧ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਜੋ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸੂਬੇ ਦੀ ਜਨਤਾ ਨਾਲ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਸਾਰੀਆਂ ਗਰੰਟੀਆਂ ਨੂੰ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ ਅਤੇ ਮਹਿਲਾਵਾਂ ਨੂੰ ਉਹਨਾਂ ਦੇ ਖਾਤਿਆਂ ਵਿੱਚ 1500 ਅਤੇ ਹਜ਼ਾਰ ਰੁਪਏ ਦੀਆਂ ਕਿਸਤਾਂ ਵੀ ਵੀ ਪਾ ਦਿੱਤੀਆਂ ਗਈਆਂ ਹਨ ਜਿਸ ਕਰਕੇ ਮਹਿਲਾਵਾਂ ਇਸ ਸਰਕਾਰ ਤੋਂ ਖੁਸ਼ ਨਜ਼ਰ ਆ ਰਹੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਅਤੇ ਮੀਤ ਪ੍ਰਧਾਨਗੀ ਦੀ ਚੋਣ ਮੁਹਿੰਮ ਲਈ 15 ਦੇ 15 ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਲਈ ਆਪਣੇ ਹੱਥ ਖੜੇ ਕਰਕੇ ਸਹਿਮਤੀ ਦਿੱਤੀ ਹੋਵੇ ਜਿਸ ਕਰਕੇ ਨਗਰ ਕੌਂਸਲ ਤਪਾ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਅਤੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਉਹਨਾਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਨਗਰ ਕੌਂਸਲ ਵੱਲੋਂ ਵਿਕਾਸ ਦੇ ਕੰਮਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦਾ ਵਿਕਾਸ ਵੱਡੀ ਪੱਧਰ ਤੇ ਕਰਵਾਇਆ ਜਾਵੇਗਾ। ਉਹਨਾਂ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ ਮੀਤ ਪ੍ਰਧਾਨ ਮਨੀਸ਼ ਗਰਗ ਨੂੰ ਕਿਹਾ ਕਿ ਉਹ ਆਪਣੇ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਸ਼ਹਿਰ ਦਾ ਵਿਕਾਸ ਵੱਡੀ ਪੱਧਰ ਤੇ ਹੋ ਸਕੇ। ਇਸ ਮੌਕੇ ਚੇਅਰਮੈਨ ਅਮ੍ਰਿਤਪਾਲ ਸਿੰਘ ਢਿੱਲਵਾਂ, ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਸੀਨੀਅਰ ਆਗੂ ਝਲਿੰਦਰ ਸਿੰਘ ਚੱਠਾ,ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ ਆਦਿ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *