ਪਿੰਡ ਧੂੜਕੋਟ ਵਿੱਚ ਵੱਖ-ਵੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ

Spread the love

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸਵਾਗਤ

ਕਿਹਾ ਲੋਕ ਸਰਕਾਰ ਦੇ ਕੰਮਾਂ ਤੇ ਭਰੋਸਾ ਜਤਾ ਰਹੇ ਹਨ

ਕੋਟਕਪੂਰਾ,  14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਅੱਜ ਪਿੰਡ ਧੂੜਕੋਟ ਵਿਖੇ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਜੁੜੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਲੋਕ ਹਿੱਤ ਵਿੱਚ ਇਮਾਨਦਾਰੀ ਨਾਲ ਕੰਮ ਕਰਦੀ ਹੈ ਤਾਂ ਲੋਕਾਂ ਦਾ ਵਿਸ਼ਵਾਸ ਆਪਣੇ ਆਪ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਹੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੋਰ ਤਰੱਕੀ ਦੀ ਰਾਹ ਤੇ ਲੈ ਜਾਣ ਲਈ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਿਰੰਤਰ ਕੰਮ ਕਰਦੀ ਰਹੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੇ ਜਿਸ ਭਰੋਸੇ ਅਤੇ ਉਮੀਦ ਨਾਲ ਇਹ ਫ਼ੈਸਲਾ ਲਿਆ ਹੈ, ਸਰਕਾਰ ਉਸ ਭਰੋਸੇ ਨੂੰ ਕਾਇਮ ਰੱਖਣ ਲਈ ਪੂਰੀ ਇਮਾਨਦਾਰੀ ਨਾਲ ਲੋਕ ਸੇਵਾ ਕਰਦੀ ਰਹੇਗੀ। ਇਸ ਮੌਕੇ ਸੁਖਜੀਤ ਸਿੰਘ ਸਰਪੰਚ ਧੂੜਕੋਟ, ਦਿਲਬਾਗ ਸਿੰਘ, ਜਤਿੰਦਰ ਸਿੰਘ ਬਰਾੜ, ਮਨਜਿੰਦਰ ਸਿੰਘ ਲਾਡੀ, ਹਰਦੇਵ ਸਿੰਘ, ਬਖਤੌਰ ਸਿੰਘ, ਅਰਜਨ ਸਿੰਘ, ਪ੍ਰਧਾਨ ਕਾਕਾ ਸਿੰਘ, ਸੇਵਕ ਸਿੰਘ ਹਲਕਾ ਪ੍ਰਧਾਨ, ਜਗਰੂਪ ਸਿੰਘ ਸਰਪੰਚ, ਜਸਵਿੰਦਰ ਸਿੰਘ ਢੁੱਡੀ, ਲਾਡੀ ਢੁੱਡੀ, ਮਨਪ੍ਰੀਤ ਸਿੰਘ ਬਰਾੜ, ਚੰਦ ਸਿੰਘ ਸਰਾਂ, ਜਗਸੀਰ ਸਿੰਘ ਗਿੱਲ, ਬਲਦੇਵ ਸਿੰਘ, ਬੱਬੂ ਬਰਾੜ ਤੋਂ ਇਲਾਵਾ ਹੋਰ ਹਾਜ਼ਰ ਸਨ।
  • Related Posts

    ਰੂਹਾਨੀ ਰਿਵਾਇਤ ਨੂੰ ਮਿਲਿਆ ਨਵਾਂ ਸਰਪ੍ਰਸਤ, ਬਾਬਾ ਸਤ ਮੁਨੀ ਜੀ ਭਗਤੂਆਣਾ ਦੇ ਸਿਰ ਸਜਿਆ ਮੁਖੀਆ ਮਹੰਤ ਦਾ ਤਾਜ ਵੇਦ ਮੰਤਰਾਂ ਦੀ ਗੂੰਜ ਵਿਚ ਸੇਵਾ, ਸਮਰਪਣ ਅਤੇ ਏਕਤਾ ਦਾ ਹੋਇਆ ਸ਼ੰਖਨਾਦ; ਦੇਸ਼ ਭਰ ਦੇ ਸੰਤ-ਮਹੰਤਾਂ ਨੇ ਦਿੱਤੀਆਂ ਅਸੀਸਾਂ

    Spread the love

    Spread the loveਜੈਤੋ, 14 ਜੁਲਾਈ (ਮਨਜੀਤ ਸਿੰਘ ਢੱਲਾ): ਤਮਿਲਨਾਡੂ ਦੇ ਕਾਂਚੀਪੁਰਮ ਸਥਿਤ ਸ਼੍ਰੀ ਉਦਾਸੀਨ ਬਾਬਾ ਜੀ ਮਠ ਵਿਖੇ ਸ਼੍ਰੀ ਪੰਚ ਪਰਮੇਸ਼ਵਰ ਸ਼੍ਰੀ ਪੰਚਾਇਤੀ ਅਖਾੜਾ ਬੜਾ ਉਦਾਸੀਨ ਨਿਰਵਾਣ (ਮੁੱਖ ਦਫ਼ਤਰ ਕੋੜਾਂਚ,…

    ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਨੂੰ ਵਪਾਰ ਨਹੀਂ ਬਣਨ ਦਿੱਤਾ ਜਾਵੇਗਾ

    Spread the love

    Spread the love ਅੰਮ੍ਰਿਤਸਰ, 14 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ ) ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ `ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ…

    Leave a Reply

    Your email address will not be published. Required fields are marked *