ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਗਰੀਬਾਂ ਦੇ ਮਸੀਹਾ ਗੱਜਣ ਸਿੰਘ ਚੌਹਾਨ ਬਣੇ ‘ਪੰਜਾਬ ਬਾਜ਼ੀਗਰ ਸਭਾ’ ਦੇ ਪ੍ਰਧਾਨ, ਇਲਾਕੇ ਵਿੱਚ ਖੁਸ਼ੀ ਦੀ ਲਹਿਰ

Spread the love
ਨਵਾਂਸ਼ਹਿਰ , 8 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ, ਗਰੀਬਾਂ ਅਤੇ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਰਮਨ ਪਿਆਰੇ ਸਿਆਸੀ ਤੇ ਸਮਾਜਿਕ ਆਗੂ ਗੱਜਣ ਸਿੰਘ ਚੌਹਾਨ ਦੇ ਸਿਰ ਉਸ ਸਮੇਂ ਇੱਕ ਹੋਰ ਵੱਕਾਰੀ ਤਾਜ ਸਜ ਗਿਆ, ਜਦੋਂ ਉਨ੍ਹਾਂ ਨੂੰ ਸਰਬਸੰਮਤੀ ਨਾਲ ‘ਪੰਜਾਬ ਬਾਜ਼ੀਗਰ ਸਭਾ’ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਪਿੰਡ ਰੈਲਮਾਜਰਾ ਸਮੇਤ ਪੂਰੇ ਹਲਕੇ ਅੰਦਰ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਬਣ ਗਿਆ ਹੈ ਅਤੇ ਵੱਖ-ਵੱਖ ਵਰਗਾਂ ਵੱਲੋਂ ਇਸ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ  ਗੱਜਣ ਸਿੰਘ ਚੌਹਾਨ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੀ ਚੜ੍ਹਦੀ ਕਲਾ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਨਿਰੰਤਰ ਕਾਰਜਸ਼ੀਲ ਹਨ। ਉਹ ਪਿਛਲੇ ਸਮੇਂ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਵੀ ਪੂਰੀ ਦ੍ਰਿੜ੍ਹਤਾ ਨਾਲ ਲੜ ਚੁੱਕੇ ਹਨ। ਚੋਣਾਂ ਦੇ ਦੌਰਾਨ ਅਤੇ ਉਸ ਤੋਂ ਬਾਅਦ ਵੀ ਉਨ੍ਹਾਂ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਹਮੇਸ਼ਾ ਆਪਣਾ ਪਰਿਵਾਰ ਮੰਨਿਆ ਅਤੇ ਲੋਕਾਂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ। ਹਰ ਔਖੇ-ਸੌਖੇ ਵੇਲੇ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਵਾਲੇ ਚੌਹਾਨ ਦੀ ਇਸੇ ਨਿਸ਼ਕਾਮ ਸੇਵਾ ਭਾਵਨਾ, ਦੂਰਅੰਦੇਸ਼ੀ ਅਤੇ ਬਿਹਤਰੀਨ ਲੀਡਰਸ਼ਿਪ ਦੇ ਗੁਣਾਂ ਨੂੰ ਦੇਖਦੇ ਹੋਏ ਪੰਜਾਬ ਬਾਜ਼ੀਗਰ ਸਭਾ ਵੱਲੋਂ ਉਨ੍ਹਾਂ ਨੂੰ ਇਸ ਅਹਿਮ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਬਾਜ਼ੀਗਰ ਸਭਾ ਦੇ ਨਵ-ਨਿਯੁਕਤ ਪ੍ਰਧਾਨ ਗੱਜਣ ਸਿੰਘ ਚੌਹਾਨ ਨੇ ਇਸ ਮੌਕੇ ਸਭਾ ਦੀ ਹਾਈਕਮਾਂਡ, ਸਮੂਹ ਅਹੁਦੇਦਾਰਾਂ ਅਤੇ ਹਲਕੇ ਦੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਭਾ ਵੱਲੋਂ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮਾਜ ਦੇ ਪੱਛੜੇ, ਗਰੀਬ ਅਤੇ ਲੋੜਵੰਦ ਵਰਗਾਂ ਦੇ ਹੱਕਾਂ ਦੀ ਆਵਾਜ਼ ਨੂੰ ਸਰਕਾਰਾਂ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣਾ ਅਤੇ ਸਭ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਰਹੇਗਾ। ਉਨ੍ਹਾਂ ਦੁਹਰਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਜੋ ਅਥਾਹ ਪਿਆਰ ਅਤੇ ਸਤਿਕਾਰ ਬਖਸ਼ਿਆ ਹੈ, ਉਹ ਉਸ ਦੇ ਹਮੇਸ਼ਾ ਰਿਣੀ ਰਹਿਣਗੇ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਬੂਹੇ ਹਮੇਸ਼ਾ ਖੁੱਲ੍ਹੇ ਰਹਿਣਗੇ। ਇਹ ਪ੍ਰਮੁੱਖ ਸ਼ਖਸੀਅਤਾਂ ਨੇ ਦਿੱਤੀ ਵਧਾਈ  ਗੱਜਣ ਸਿੰਘ ਚੌਹਾਨ ਦੇ ਪ੍ਰਧਾਨ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਤੇ ਵਧਾਈਆਂ ਦੇਣ ਵਾਲਿਆਂ ਵਿੱਚ ਪ੍ਰਧਾਨ ਸੁਰਿੰਦਰ ਸ਼ਿੰਦਾ ਰੈਲਮਾਜਰਾ , ਕਸ਼ਮੀਰ ਸਿੰਘ ਪੱਪੀ, ਸੱਜਣ ਸਿੰਘ, ਦਿਲਬਾਗ ਸਿੰਘ ਰਿੰਕੂ, ਮੱਖਣ ਰਾਮ, ਪਾਲਾ, ਸੱਤਪਾਲ, ਬਲਵੀਰ ਸਿੰਘ, ਰਣਜੀਤ ਸਿੰਘ ਚੇਅਰਮੈਨ, ਸਿੰਗਾਰਾ ਰਾਮ, ਸੁਰੇਸ਼, ਕ੍ਰਿਸ਼ਨ ਕੁਮਾਰ, ਗਿਆਨ ਚੰਦ, ਜੀਤ ਪ੍ਰਧਾਨ (ਚੱਕ ਫੁੱਲ ਮੱਦੀ), ਪ੍ਰਧਾਨ ਹੁਸ਼ਿਆਰਪੁਰ ਤੋਂ ਛਿੰਦਾ, ਘਨੋਲੀ ਤੋਂ ਬਿੰਟੂ, ਘਨੋਲੀ ਤੋਂ ਬਾਬਾ ਭਗਤ ਰਾਮ, ਸਾਬਕਾ ਸਰਪੰਚ ਜੀਤ ਰਾਮ, ਸਲੀਮ, ਬਾਬਾ ਛਿੰਦਾ ਸੂਰਤਾਪੁਰ ਤੋਂ ਰਿੰਕੂ ਸੂਰਤਾਪੂਰ ਤੋਂ ਰਿੰਕੂ, ਘਨੋਲੀ ਤੋਂ ਰਿੰਕੂ, ਹੋਂਡੋ ਬੇਟ ਤੋਂ ਰੋਹੀ ਰਾਮ ਬਨੂੰੜ ਤੋਂ ਕ੍ਰਿਸ਼ਨ ਬਨੂੜ ਤੋਂ ਸਤਪਾਲ ਬਨੂੰੜ ਤੋਂ ਕੁਲਦੀਪ ਤਲਾਣੀਆਂ ਤੋਂ ਦੇਸ ਰਾਜ ਅਤੇ ਵਿਖਾਸੀ ਰਾਮ ਸਮੇਤ ਸਮੂਹ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਨ੍ਹਾਂ ਸਾਰੇ ਪਤਵੰਤਿਆਂ ਨੇ ਉਮੀਦ ਜਤਾਈ ਕਿ ਚੌਹਾਨ ਦੀ ਯੋਗ ਅਗਵਾਈ ਹੇਠ ਸਭਾ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *