ਪਿੱਠ ‘ਚ ਛੁਰਾ ਜਾਂ ਸਿਧਾਂਤਾਂ ਦੀ ਪੁਕਾਰ ? ਵਾਰਸ ਪੰਜਾਬ ਦੀ ਸਿਆਸਤ ‘ਚ ਉੱਠਿਆ ਤੂਫ਼ਾਨ ਭਾਈ ਰੂਪਾ ਰੈਲੀ ਰੋਕਣ ਦੇ ਦਾਅਵੇ, ਫਾਊਂਡਰ ਮੈਂਬਰਾਂ ਨੇ ਪ੍ਰੈਸ ਕਾਨਫਰੰਸ ‘ਚ ਲਗਾਏ ਗੰਭੀਰ ਦੋਸ਼

Spread the love
ਜੈਤੋ, 18 ਜੁਲਾਈ (ਮਨਜੀਤ ਸਿੰਘ ਢੱਲਾ) : ਅਕਾਲੀ ਦਲ ਵਾਰਸ ਪੰਜਾਬ ਦੇ ਕੁਝ ਫਾਊਂਡਰ ਮੈਂਬਰਾਂ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬਠਿੰਡਾ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਖ਼ਿਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਆਗੂਆਂ ਨੇ ਕਿਹਾ ਕਿ ਵਾਰਸ ਪੰਜਾਬ ਦੀ ਨੀਂਹ ਭਾਈ ਸੰਦੀਪ ਸਿੰਘ ਦੀਪ ਸਿੱਧੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਵਿਚਾਰਧਾਰਾ ਨੂੰ ਸਮਰਪਿਤ ਹੋ ਕੇ ਰੱਖੀ ਗਈ ਸੀ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਸੰਗਤ ਨੇ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਪਾਰਟੀ ਆਪਣੇ ਮੂਲ ਸਿਧਾਂਤਾਂ ਤੋਂ ਭਟਕ ਰਹੀ ਹੈ। ਪ੍ਰੈਸ ਕਾਨਫਰੰਸ ਦੌਰਾਨ ਆਗੂਆਂ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਅਹਿਮ ਅਹੁਦਿਆਂ ‘ਤੇ ਪਰਿਵਾਰਕ ਮੈਂਬਰਾਂ ਨੂੰ ਤਰਜੀਹ ਦੇ ਕੇ ਪਰਿਵਾਰਵਾਦ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਚੋਣਾਂ ਅਤੇ ਹੋਰ ਗਤੀਵਿਧੀਆਂ ਨਾਲ ਸਬੰਧਤ ਫੰਡਾਂ ਦੇ ਪ੍ਰਬੰਧਨ ‘ਤੇ ਵੀ ਸਵਾਲ ਖੜ੍ਹੇ ਕੀਤੇ।ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ 16 ਜੁਲਾਈ ਨੂੰ ਭਾਈ ਰੂਪਾ ਵਿਖੇ ਕਰਨ ਸੰਧੂ ਦੀ ਅਗਵਾਈ ਹੇਠ ਹੋਈ ਰੈਲੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਅਨੁਸਾਰ ਰੈਲੀ ਦੇ ਪੋਸਟਰ ਲਗਾਉਣ ਤੋਂ ਰੋਕਿਆ ਗਿਆ ਅਤੇ ਇਸ ਸਬੰਧੀ ਖ਼ਬਰਾਂ ਨੂੰ ਵੀ ਦਬਾਉਣ ਦੀ ਕੋਸ਼ਿਸ਼ ਹੋਈ, ਪਰ ਸੰਗਤ ਦੇ ਸਹਿਯੋਗ ਨਾਲ ਰੈਲੀ ਸਫ਼ਲਤਾਪੂਰਵਕ ਹੋਈ।ਪ੍ਰੈਸ ਕਾਨਫਰੰਸ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਬਾਹਰੋਂ ਆਏ ਕੁਝ ਵਿਵਾਦਤ ਵਿਅਕਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਪੁਰਾਣੇ ਅਤੇ ਸਮਰਪਿਤ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਤੁਰੰਤ ਸੁਧਾਰ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਨਾ ਬਦਲੇ ਤਾਂ ਉਹ ਸੰਗਤ ਸਾਹਮਣੇ ਆਪਣਾ ਪੱਖ ਰੱਖਣ ਲਈ ਮਜਬੂਰ ਹੋਣਗੇ।ਇਸ ਮੌਕੇ ਭਾਈ ਕਰਮਜੀਤ ਸਿੰਘ ਸੁਨਾਮ, ਸਰਬਜੀਤ ਸਿੰਘ ਬੈਂਕਾ, ਅੰਗਰੇਜ਼ ਸਿੰਘ ਗੋਰਾ ਮੱਤਾ, ਭਾਈ ਗੁਰਮੀਤ ਸਿੰਘ ਖਾਲਸਾ ਦਬੜੀਖਾਨਾ, ਭਾਈ ਕਰਮਜੀਤ ਸਿੰਘ, ਦਿਲਬਾਗ ਸਿੰਘ ਸਿਮਰੇਵਾਲਾ, ਚਰਨਜੀਤ ਸਿੰਘ ਭਿੰਡਰ, ਜਰਨੈਲ ਸਿੰਘ ਸਾਦਿਕ, ਗੁਰਚਰਨ ਸਿੰਘ,ਨਾਇਬ ਸਿੰਘ ਨਵਾਂ ਕਿਲਾ ਸਮੇਤ ਕਈ ਹੋਰ ਆਗੂ ਹਾਜ਼ਰ ਸਨ।ਜਦੋਂ ਇਸ ਸਬੰਧੀ ਸੰਸਦ ਮੈਂਬਰ ਫ਼ਰੀਦਕੋਟ ਭਾਈ ਸਰਬਜੀਤ ਸਿੰਘ ਖਾਲਸਾ ਦਾ ਪੱਖ ਜਾਣਨ ਲਈ ਉਨ੍ਹਾਂ ਨਾਲ ਫ਼ੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਫ਼ੋਨ ਕਾਲ ਦਾ ਜਵਾਬ ਨਹੀਂ ਦਿੱਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *