ਪ੍ਰਧਾਨ ਬਣਨ ਤੋਂ ਬਾਅਦ ਗੁਰਮੀਤ ਸਿੰਘ ਟੀਨਾ ਦਾ ਵੱਡਾ ਐਲਾਨ, ਬਿਨਾਂ ਪੱਖਪਾਤ ਤੋਂ ਹੋਵੇਗਾ ਸ਼ਹਿਰ ਦਾ ਵਿਕਾਸ

Spread the love

ਸ੍ਰੀ ਕੀਰਤਪੁਰ ਸਾਹਿਬ, 9 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵ-ਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਵਾਸੀਆਂ ਨਾਲ ਵੱਡਾ ਵਾਅਦਾ ਕਰਦਿਆਂ ਕਿਹਾ ਕਿ ਨਗਰ ਪੰਚਾਇਤ ਵੱਲੋਂ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਕਰਵਾਏ ਜਾਣਗੇ ਅਤੇ ਹਰ ਵਰਗ ਨੂੰ ਬਰਾਬਰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਗੁਰਮੀਤ ਸਿੰਘ ਟੀਨਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਕੀਰਤਪੁਰ ਸਾਹਿਬ ਨੂੰ ਵਿਕਾਸ ਦੀ ਰਾਹ ‘ਤੇ ਅੱਗੇ ਲੈ ਕੇ ਜਾਣਾ ਹੈ। ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ ਅਤੇ ਸ਼ਹਿਰ ਦੇ ਹਰ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਨਗਰ ਪੰਚਾਇਤ ਨਾਲ ਸਬੰਧਤ ਕੋਈ ਸਮੱਸਿਆ ਜਾਂ ਵਿਕਾਸ ਕਾਰਜ ਦੀ ਲੋੜ ਹੋਵੇ ਤਾਂ ਉਸ ਬਾਰੇ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।

  • Related Posts

    ਆਨੰਦ ਪਾਰਕ ਚ ਲੱਗੇ ਰਾਸ਼ਟਰੀ ਝੰਡੇ ਨੂੰ ਬਦਲਿਆ ਜਾਵੇ: ਪੰਡਿਤ ਰਾਕੇਸ਼ ਸ਼ਰਮਾ 

    Spread the love

    Spread the love ਅੰਮ੍ਰਿਤਸਰ 9 ਜੁਲਾਈ    (ਮਨਜੀਤ ਸਿੰਘ ਸ਼ੇਰਗਿੱਲ    ) ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ…

    *ਜਿੱਥੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅੱਜ ਪੀਜੀਆਈ ਵਰਗੇ ਹਸਪਤਾਲਾਂ ਦੀ ਲੋੜ ਹੈ ਉੱਥੇ ਮਹੱਲਾ ਕਲੀਨਿਕਾਂ ਨਾਲ ਸਿਹਤ ਕ੍ਰਾਂਤੀ ਕਿਵੇਂ ਆ ਸਕਦੀ ਹੈ? : ਭਾਰਤੀ* 

    Spread the love

    Spread the loveਖੰਨਾ, 09 ਜੁਲਾਈ (ਕੁਲਵਿੰਦਰ ਕੌਰ) ਪੰਜਾਬ ਦੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਨੇ ਦੋ ਸਾਲ ਪਹਿਲਾਂ ਕਹਿ ਦਿੱਤਾ ਸੀ ਕਿ ਪੰਜਾਬ ਦੇ ਵਿੱਚ…

    Leave a Reply

    Your email address will not be published. Required fields are marked *