ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ : ਡਿਪਟੀ ਕਮਿਸ਼ਨਰ

Spread the love
ਕੋਟਕਪੂਰਾ, ਜੂਨ (ਟਿੰਕੂ ਕੁਮਾਰ) :- ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਅਰਧ ਸਰਕਾਰੀ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾ ਅਤੇ ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ ਜੋ ਕਿ ਰਾਸ਼ਟਰੀ ਪੱਧਰ ਤੇ ਸਨਮਾਨ ਦੇ ਹੱਕਦਾਰ ਹਨ। ਅਜਿਹੇ ਬੱਚਿਆਂ ਨੂੰ ਉਚਿਤ ਸਨਮਾਨ ਪ੍ਰਦਾਨ ਕਰਨ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਹਰ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦਾ ਹੈ। ਇਸ ਪੁਰਸਕਾਰ ਵਿੱਚ ਮੈਡਲ, ਸਰਟੀਫਿਕੇਟ ਅਤੇ ਪ੍ਰਸੰਸ਼ਾ ਪੱਤਰ ਦਿੱਤਾ ਜਾਂਦਾ ਹੈ। ਇਹ ਪੁਰਸਕਾਰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ਪ੍ਰਦਾਨ ਕੀਤੇ ਜਾਦੇ ਹਨ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਅਜਿਹਾ ਕੋਈ ਵੀ ਬੱਚਾ, ਜਿਹੜਾ ਭਾਰਤੀ ਨਾਗਰਿਕ ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਵੱਧ ਨਹੀਂ ਹੈ, ਉਹ ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬੱਚੇ ਨੂੰ ਨਾਮਜਦ ਕਰਨ ਲਈ ਆਨ ਲਾਈਨ ਪੋਰਟਲ  https;//awards.gov.in ’ਤੇ ਮਿਤੀ 31/07/2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਇੱਕੋ ਇੱਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ। ਇਸ ਲਈ ਉਪਰੋਕਤ ਦਿੱਤੇ ਵੇਰਵੇ ਅਨੁਸਾਰ ਵੱਖ ਵੱਖ ਖੇਤਰਾਂ ਵਿੱਚ ਪ੍ਰਪਤੀਆਂ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਪੱਧਰ ’ਤੇ ਸਨਮਾਨ ਦਵਾਉਣ ਲਈ ਇਸ ਪੋਰਟਲ ’ਤੇ ਅਰਜੀ ਫਾਰਮ ਭਰੇ ਜਾਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਪ੍ਰੋਗਰਾਮ ਅਫਸਰ, ਮਹਿਲਾ ਭਵਨ, ਜਿਲ੍ਹਾ ਪ੍ਰੀਸ਼ਦ ਕੰਪਲੈਕਸ, ਸਾਦਿਕ ਚੌਕ, ਫਰੀਦਕੋਟ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *