ਪੰਜਾਬ ਕਾਂਗਰਸ ਭਵਨ ਵਿਖੇ ਵਿਸ਼ੇਸ਼ ਮੀਟਿੰਗ; ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ‘ਤੇ ਦਿੱਤੀ ਗਈ ਵਧਾਈ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ: ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਰਾਜਾ ਵੜਿੰਗ ਦਾ ਕੀਤਾ ਗਿਆ ਭਰਵਾਂ ਸਵਾਗਤ

Spread the love

ਪੱਟੀ ਸਦੀਕ, 8 ਜੁਲਾਈ (ਬਲਕਰਨ ਸਿੰਘ ਮਸ਼ਾਲ)- ਚੰਡੀਗੜ੍ਹ ਸਥਿਤ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਮੁੜ ਪ੍ਰਧਾਨ ਬਣੇ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਿਸ਼ੇਸ਼ ਤੌਰ ‘ਤੇ ਦਿਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਵੀ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਗਿਆ। ਇਸ ਅਹਿਮ ਸੰਗਠਨਾਤਮਕ ਮੀਟਿੰਗ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ:  ਸ੍ਰੀ ਭੁਪੇਸ਼ ਬਘੇਲ (ਇੰਚਾਰਜ, ਪੰਜਾਬ ਕਾਂਗਰਸ ਅਤੇ ਸਾਬਕਾ ਮੁੱਖ ਮੰਤਰੀ, ਛੱਤੀਸਗੜ੍ਹ), ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ (ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ), ਸ. ਸੁਖਵਿੰਦਰ ਸਿੰਘ ਡੈਨੀ (ਐਕਟਿੰਗ ਪ੍ਰਧਾਨ), ਸ੍ਰੀ ਰਾਜ ਕੁਮਾਰ ਵੇਰਕਾ (ਸੀਨੀਅਰ ਆਗੂ), ਸ੍ਰੀ ਰਵਿੰਦਰ ਡਾਲਵੀ ਅਤੇ ਸ੍ਰੀ ਸੂਰਜ ਠਾਕੁਰ (ਸਹਿ-ਇੰਚਾਰਜ, ਪੰਜਾਬ ਕਾਂਗਰਸ) ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *