ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਧਿਆਪਕਾਂ ਦੀ ਸਿਖ਼ਲਾਈ ’ਤੇ ਦਿੱਤਾ ਜ਼ੋਰ

Spread the love
ਫਗਵਾੜਾ, 9 ਜੂਨ (ਪ੍ਰੀਤ ਕੌਰ ਪ੍ਰੀਤੀ): ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਅਧਿਆਪਕਾਂ ਦੀ ਸਿਖ਼ਲਾਈ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਸਮਾਜ ਦੀ ਮੁੱਢਲੀ ਜ਼ਰੂਰਤ ਹੈ ਅਤੇ ਅਧਿਆਪਕ ਇਸ ਪ੍ਰਣਾਲੀ ਦੇ ਕੇਂਦਰ ਵਿੱਚ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਉੱਚ ਅਤੇ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਕੇ ਵਿਦਿਆਰਥੀ, ਜੋ ਕਿ ਦੇਸ਼ ਦਾ ਭਵਿੱਖ ਹਨ, ਨੂੰ ਹੋਰ ਸਮਰੱਥ ਬਣਾਇਆ ਜਾ ਸਕਦਾ ਹੈ।ਇਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ/ਸੰਸਥਾਵਾਂ ਦੇ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਨਾਲ ਮਹੱਤਵਪੂਰਣ ਸੰਮੇਲਨ ਦੌਰਾਨ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਸਕੂਲ ਪੱਧਰ ’ਤੇ ਦਿੱਤੀ ਜਾਣ ਵਾਲੀ ਸਿੱਖਿਆ ਵਿਦਿਆਰਥੀ ਦੀ ਜ਼ਿੰਦਗੀ ਦੀ ਨੀਂਹ ਬਣਾਉਂਦੀ ਹੈ। ਵਿਦਿਆਰਥੀ, ਜੋ ਇਸ ਉਮਰ ਦੌਰਾਨ ਸਿੱਖਦੇ ਹਨ, ਉਹ ਜ਼ਿੰਦਗੀ ਭਰ ਉਨ੍ਹਾਂ ਦੇ ਨਾਲ ਰਹਿੰਦਾ ਹੈ। ਇਸ ਲਈ ਦੇਸ਼ ਦੇ ਭਵਿੱਖ ਦੇ ਨਿਰਮਾਣ ਲਈ ਅਧਿਆਪਕਾਂ ਦੀ ਤਿਆਰੀ ਅਤੇ ਉਨ੍ਹਾਂ ਦੀ ਪੇਸ਼ੇਵਰ ਟ੍ਰੇਨਿੰਗ ਬਹੁਤ ਅਹਿਮ ਹੋ ਜਾਂਦੀ ਹੈ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਚਾਂਸਲਰ ਡਾ.ਅਸ਼ੋਕ ਕੁਮਾਰ ਮਿੱਤਲ ਵੀ ਮੌਜੂਦ ਸਨ। ਇਸ ਸੰਮੇਲਨ ਵਿੱਚ ਭਾਰਤ ਸਰਕਾਰ ਵੱਲੋਂ ਤਜਵੀਜ਼ਤ ਨਵੀਂ ਸਿੱਖਿਆ ਨੀਤੀ 2020 ’ਤੇ ਚਰਚਾ ਕੀਤੀ ਗਈ, ਜਿਸ ਤਹਿਤ ਇੰਟੈਗ੍ਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਣੀ ਹੈ। ਇਸ ਨੀਤੀ ਤਹਿਤ ਬੀ.ਐਡ, ਜੋ ਕਿ ਪਹਿਲਾਂ ਗ੍ਰੈਜੂਏਸ਼ਨ ਤੋਂ ਬਾਅਦ ਹੁੰਦੀ ਸੀ, ਇਸ ਕੋਰਸ ਨੂੰ ਚਾਰ ਸਾਲ ਦਾ ਕਰਨ ਦੀ ਤਜਵੀਜ਼ ਹੈ।
ਰਾਜਪਾਲ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਅਧਿਆਪਕਾਂ ਦੀ ਤਿਆਰੀ ਨੂੰ ਹੋਰ ਵਿਗਿਆਨਕ ਅਤੇ ਵਿਵਸਥਿਤ ਬਣਾਉਣ ’ਤੇ ਜ਼ੋਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਗੁਣਵੱਤਾ ਲਿਆਉਣ ਲਈ ਸਿਰਫ਼ ਢਾਂਚਾ ਬਣਾਉਣਾ ਕਾਫੀ ਨਹੀਂ, ਸਗੋਂ ਅਧਿਆਪਕਾਂ ਦੀ ਸਮਰੱਥਾ ਵਿਚ ਵੀ ਲਗਾਤਾਰ ਸੁਧਾਰ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਨਵੀਂ ਨੀਤੀ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ਦੀਆਂ ਕਈ ਯੂਨੀਵਰਸਿਟੀਆਂ ਵੱਲੋਂ ਇਸ ਨਵੇਂ ਕੋਰਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਸੰਮੇਲਨ ਹੋਰ ਯੂਨੀਵਰਸਿਟੀਆਂ ਨੂੰ ਵੀ ਇਸ ਕੋਰਸ ਦੀ ਸ਼ੁਰੂਆਤ ਲਈ ਪ੍ਰੇਰਿਤ ਕਰੇਗਾ, ਜਿਸ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਪਹਿਲਾਂ ਹੀ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬਾ ਇਸ ਨੂੰ ਹੋਰ ਸਿਖ਼ਰਾ ’ਤੇ ਲਿਜਾ ਕੇ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਦੀ ਅਗਵਾਈ ਕਰ ਸਕਦਾ ਹੈ।  ਸੰਮੇਲਨ ਦੌਰਾਨ ਨੈਸ਼ਨਲ ਕਾਊਂਸਲ ਫਾਰ ਟੀਚਰ ਐਜੂਕੇਸ਼ਨ ਦੇ ਚੇਅਰਮੈਨ ਪ੍ਰੋ. (ਡਾ.) ਪੰਕਜ ਅਰੋੜਾ ਨੇ ਆਈ.ਟੀ.ਈ.ਪੀ. ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਉਦੇਸ਼ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਅੱਜ ਦੇ ਸੰਮੇਲਨ ਲਈ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਅਤੇ ਵਾਈਸ ਚਾਂਸਲਰ ਐਲ.ਪੀ.ਯੂ. ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੌਰਾਨ ਪ੍ਰੋ. (ਡਾ.) ਅਮਿਤ ਕਾਟਸ, ਫੈਕਲਟੀ ਆਫ ਐਜੂਕੇਸ਼ਨ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਵੱਲੋਂ ਵੀ ਆਈ.ਟੀ.ਈ.ਪੀ.’ਤੇ ਪੇਸ਼ਕਾਰੀ ਦਿੱਤੀ ਗਈ।  ਉਪਰੰਤ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸੰਮੇਲਨ ਦੇ ਮੁੱਖ ਬੁਲਾਰਿਆਂ ਅਤੇ ਹੋਰਨਾਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਯੂਨੀਵਰਸਿਟੀ ਵਿਖੇ ਸਪੋਰਸਟ ਕੰਪਲੈਕਸ ਦਾ ਵੀ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਇਹ ਸੰਮੇਲਨ ਰਾਜਪਾਲ ਪੰਜਾਬ ਵੱਲੋਂ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਨਾਲ ਕੀਤੀਆਂ ਜਾਂਦੀਆਂ ਮੀਟਿੰਗਾਂ ਦੀ ਲੜੀ ਦਾ ਹਿੱਸਾ ਹੈ, ਜਿਨ੍ਹਾਂ ਵਿੱਚ ਉਹ ਨਿਯਮਿਤ ਤੌਰ ’ਤੇ ਸਿੱਖਿਆ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਨੈਕ ਗ੍ਰੇਡੇਸ਼ਨ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਵੀ ਬੈਠਕਾਂ ਕਰ ਚੁੱਕੇ ਹਨ।
ਇਸ ਮੌਕੇ ਪ੍ਰਮੁੱਖ ਸਕੱਤਰ ਟੂ ਗਵਰਨਰ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਉੱਚ ਸਿੱਖਿਆ ਪੰਜਾਬ ਗਿਰੀਸ਼ ਦਿਆਲਨ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ, ਪਰੋ ਚਾਂਸਲਰ ਡਾ. ਰਸ਼ਮੀ ਮਿੱਤਲ, ਆਈ.ਏ.ਐਸ. ਅਧਿਕਾਰੀ ਲਲਿਤ ਜੈਨ ਆਦਿ ਵੀ ਮੌਜੂਦ ਸਨ।
  • Related Posts

    ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਗਰੀਬਾਂ ਦੇ ਮਸੀਹਾ ਗੱਜਣ ਸਿੰਘ ਚੌਹਾਨ ਬਣੇ ‘ਪੰਜਾਬ ਬਾਜ਼ੀਗਰ ਸਭਾ’ ਦੇ ਪ੍ਰਧਾਨ, ਇਲਾਕੇ ਵਿੱਚ ਖੁਸ਼ੀ ਦੀ ਲਹਿਰ

    Spread the love

    Spread the loveਨਵਾਂਸ਼ਹਿਰ , 8 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ, ਗਰੀਬਾਂ ਅਤੇ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਰਮਨ ਪਿਆਰੇ ਸਿਆਸੀ ਤੇ ਸਮਾਜਿਕ ਆਗੂ ਗੱਜਣ…

    10 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡ ਗਿੱਦੜੀ ਕੀਤੀ ਮੀਟਿੰਗ- ਘੁਡਾਣੀ 

    Spread the love

    Spread the loveਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਗਿਦੜੀ ਦੀ ਮੀਟਿੰਗ ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਜਿਸ ਵਿੱਚ ਜਿਲਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਹਰਜੀਤ ਸਿੰਘ ਘਲੋਟੀ ਨੇ…

    Leave a Reply

    Your email address will not be published. Required fields are marked *