ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ – ਵਿਧਾਇਕਾ ਜੀਵਨਜੋਤ ਕੌਰ

Spread the love
ਅੰਮ੍ਰਿਤਸਰ, 04 ਅਪ੍ਰੈਲ ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਇਹ ਹੈਲਥ ਕਾਰਡ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੀ ਪਰਿਵਾਰਾਂ ਨੇ ਅਜੇ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਨਹੀਂ ਬਣਾਏ ਉਹ ਆਪਣੇ ਕਾਰਡ ਜਰੂਰ ਬਣਾ ਲੈਣ।
ਇਸ ਦੌਰਾਨ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਮੈਂਬਰ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੂਹ ਟੀਮ ਵੱਲੋਂ ਵਿਧਾਇਕਾ ਜੀਵਨਜੋਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਧਾਇਕਾ ਨੇ ਇਸ ਮਾਣ-ਸਤਿਕਾਰ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਹਨ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਪ੍ਰਮੁੱਖ ਆਗੂ ਅਤੇ ਇਲਾਕਾ ਨਿਵਾਸੀ ਵੀ ਹਾ
ਜ਼ਰ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *