ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਕੋਟਕਪੂਰਾ ਵਿਖੇ ਵੱਖ-ਵੱਖ ਥਾਵਾਂ ਤੇ ਸਮਾਗਮ ਦਾ ਕੀਤਾ ਗਿਆ ਆਯੋਜਨ

Spread the love
ਸਪੀਕਰ ਸੰਧਵਾਂ ਨੇ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕੀਤੇ ਕੰਮਾਂ ਤੇ ਚਾਨਣਾ ਪਾਇਆ
ਕੋਟਕਪੂਰਾ 02 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਹਲਕਾ ਕੋਟਕਪੂਰਾ ਵਿਖੇ, ਪਿੰਡ ਭਾਣਾ ਵਿਖੇ ਅਤੇ ਵਾਰਡ ਨੰ-21 ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਤੇ ਚਾਨਣਾ ਪਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਹਰ ਖੇਤਰ ਵਿੱਚ ਤਰੱਕੀ ਤੇ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਏਨਾ ਉੱਚਾ ਹੋ ਗਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਾਈਵੇਟ ਸਕੂਲਾਂ ਵਾਂਗ ਬੱਚਿਆਂ ਨੂੰ ਲਿਆਉਣ ਲਈ ਬੱਸਾਂ,ਆਧੁਨਿਕ ਸਹੂਲਤਾਂ ਨਾਲ ਲੈਸ ਲੈਬ ਆਦਿ ਉਪਲੱਬਧ ਕਰਵਾਈਆਂ ਗਈਆਂ ਹਨ।ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ। ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਹਰੇਕ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।  ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕਰਕੇ ਦਿਖਾਇਆ ਹੈ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ। ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਜੁਆਇੰਨ ਕਰਨ ਵਾਲੇ ਯੂਥ ਦਾ ਵੀ ਸਵਾਗਤ ਕੀਤਾ । ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ,ਸੁਖਵੰਤ ਪੱਕਾ,ਦੀਪੂ ਭਾਣਾ, ਗੁਰਮੇਲ ਸਿੰਘ, ਬਬਲਾ ,ਬਲਦੇਵ ਸਿੰਘ ਸਰਪੰਚ, ਗੁਰਤੇਜ ਸਿੰਘ, ਜਿੰਦਾ ਜਿੰਦਾ ਨੰਬਰ, ਪੂਜਾ ਕੌਰ ਮੈਂਬਰ, ਕੇਵਲ ਸਿੰਘ, ਗੁਰਦੇਵ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *