ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 4 ਗੈਰ ਸਰਕਾਰੀ ਸੰਸਥਾਵਾਂ ਨੂੰ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ ਅਤੇ ਕੰਪਿਊਟਰ ਟ੍ਰੇਨਿੰਗ ਪ੍ਰਾਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੰਗਰੂਰ ਜ਼ਿਲ੍ਹੇ ਦੀ ਇੱਕ ਸੰਸਥਾ ਨੂੰ ਕਟਿੰਗ ਐਂਡ ਟੇਲਰਿੰਗ ਕੋਰਸ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 3 ਗੈਰ ਸਰਕਾਰੀ ਸੰਸਥਾਵਾਂ ਨੂੰ ਇਨ੍ਹਾਂ ਕੋਰਸਾਂ ਲਈ 30 ਲੱਖ ਰੁਪਏ ਜਾਰੀ ਕੀਤੇ ਗਏ ਹਨ, ਤਾਂ ਜੋ ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਆਜੀਵਿਕਾ ਕਮਾਉਣ ਲਈ ਸਮੱਰਥ ਬਣ ਸਕਣ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਵਿਕਾਸ ਅਤੇ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

